ਮਹਿਤਪੁਰ,11 ਅਗਸਤ (ਸੁਖਵਿੰਦਰ ਸਿੰਘ ਖਿੰੰਡਾ)-ਵਿਧਾਨ ਸਭਾ ਹਲਕਾ ਸ਼ਾਹਕੋਟ ਵਿਚ ਆਮ ਆਦਮੀ ਪਾਰਟੀ ਨੂੰ ਉਸ ਵਕਤ ਹੋਰ ਵੱਡਾ ਬਲ ਮਿਲਿਆ ਜਦੋਂ ਪਿੰਡ ਕੋਟਲੀ ਗਾਜਰਾਂ ਦੀ ਸਰਪੰਚ ਸਤਵਿੰਦਰ ਕੌਰ ਅਲੱਗ ਅਲੱਗ ਪਾਰਟੀਆਂ ਨੂੰ ਅਲਵਿਦਾ ਆਖ ਸੈਂਕੜੇ ਪਰਿਵਾਰਾਂ ਸਮੇਤ (ਹਲਕਾ ਇੰਚਾਰਜ ਸ਼ਾਹਕੋਟ) ਰਤਨ ਸਿੰਘ ਕਾਕੜ ਕਲਾਂ ਦੀ ਰਹਿਨੁਮਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਸ਼ਾਮਲ ਹੋਏ ਪਰਿਵਾਰਾ ਨੂੰ ਰਤਨ ਸਿੰਘ ਕਾਕੜ ਕਲਾਂ ਵੱਲੋ ਸਨਮਾਨਿਤ ਕਰਨ ਉਪਰੰਤ ਜੀ ਆਇਆਂ ਆਖਿਆ ਗਿਆ। ਇਸ ਮੌਕੇ ਰਤਨ ਸਿੰਘ ਕਾਕੜ ਕਲਾਂ ਨੇ ਕਿਹਾ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਅਤੇ ਪੰਜਾਬ ਸਰਕਾਰ ਵੱਲੋਂ ਹਰ ਵਾਅਦੇ ਦੀ ਗਾਰੰਟੀ ਨੂੰ ਵਫਾਦਾਰੀ ਨਾਲ ਨਿਭਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਵਕਤ ਹੈ ਪਿੰਡਾਂ ਅਤੇ ਸ਼ਹਿਰਾਂ ਵਿਚ ਆਮ ਆਦਮੀ ਪਾਰਟੀ ਦੀਆਂ ਪੰਚਾਇਤਾਂ ਅਤੇ ਨਗਰ ਪੰਚਾਇਤਾਂ ਬਣਾਈਆਂ ਜਾਣ ਤਾਂ ਕਿ ਵਿਕਾਸ ਦੇ ਕੰਮ ਤੇਜ਼ੀ ਨਾਲ ਕੀਤੇ ਜਾ ਸਕਣ। ਉਨ੍ਹਾਂ ਕਿਹਾ ਜੋ ਵੀ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਆਉਣਾ ਚਾਹੁੰਦਾ ਹੈ ਉਸ ਨੂੰ ਤਹਿ ਦਿਲੋਂ ਜੀ ਆਇਆਂ ਆਖਦੇ ਹਾਂ । ਇਸ ਮੌਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾ ਵਿਚ ਸ੍ਰੀ ਮਤੀ ਊਸ਼ਾ ਰਾਣੀ ਬਲਾਕ ਸੰਮਤੀ ਮੈਂਬਰ, ਜਸਵੀਰ ਸਿੰਘ ਮੈਂਬਰ ਪੰਚਾਇਤ ,ਕੁਲਦੀਪ ਸਿੰਘ ਮੈਂਬਰ ਪੰਚਇਤ ,ਰਾਜ ਕੁਮਾਰ , ਜਰਨੈਲ ਸਿੰਘ, ਬਖਤਾਵਰ ਸਿੰਘ, ਕਸ਼ਮੀਰ ਸਿੰਘ, ਅਵਤਾਰ ਸਿੰਘ, ਕੁਲਦੀਪ ਰਾਏ, ਅਤੇ ਸ਼ਹੀਦ ਮਨਦੀਪ ਸਿੰਘ ਜੀ ਦੀ ਸਤਿਕਾਰ ਯੋਗ ਮਾਤਾ ਪਰਮਜੀਤ ਕੌਰ ਜੀ ਅਨੇਕਾਂ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਗੁਰਮੇਜ ਸਿੰਘ , ਬਲਵਿੰਦਰ ਸਿੰਘ , ਗੁਰਦਿਆਲ ਸਿੰਘ ਅਤੇ ਪ੍ਰੇਮ ਚੰਦ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly