ਰਾਏਕੋਟ (ਸਮਾਜ ਵੀਕਲੀ) (ਗੁਰਭਿੰਦਰ ਗੁਰੀ) ਨਜਦੀਕੀ ਪਿੰਡ ਤੁੰਗਾਂਹੇੜੀ ਦੇ ਸਰਪੰਚ ਜਗਪ੍ਰੀਤ ਸਿੰਘ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸੱਤਿਆ ਭਾਰਤੀ ਸਕੂਲ ਤੁੰਗਾਂਹੇੜੀ ਨੂੰ ਠੰਢੇ ਪਾਣੀ ਵਾਲਾ ਇਲੈਕਟ੍ਰਿਕ ਵਾਟਰ ਕੂਲਰ ਅਤੇ ਪਾਣੀ ਫਿਲਟਰ ਭੇਂਟ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਸ਼ਰਨਜੀਤ ਕੌਰ, ਸਕੂਲ ਪ੍ਰਬੰਧਕ ਕਮੇਟੀ, ਅਧਿਆਪਕਾਂ ਅਤੇ ਪਿੰਡ ਵਾਸੀਆਂ ਵੱਲੋਂ ਸਰਪੰਚ ਦਾ ਧੰਨਵਾਦ ਕੀਤਾ ਗਿਆ। ਸਕੂਲ ਮੁੱਖ ਅਧਿਆਪਕਾ ਸ਼ਰਨਜੀਤ ਕੌਰ ਨੇ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਬੱਚਿਆਂ ਲਈ ਸਾਫ਼ ਅਤੇ ਠੰਢੇ ਪਾਣੀ ਦੀ ਸਹੂਲਤ ਬਹੁਤ ਜ਼ਰੂਰੀ ਹੁੰਦੀ ਹੈ। ਸਰਪੰਚ ਜਗਪ੍ਰੀਤ ਸਿੰਘ ਵੱਲੋਂ ਦਿੱਤਾ ਗਿਆ ਇਹ ਯੋਗਦਾਨ ਵਿਦਿਆਰਥੀਆਂ ਦੀ ਸਿਹਤ ਲਈ ਕਾਫੀ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਜਿਕ ਉਪਰਾਲੇ ਹੋਰ ਲੋਕਾਂ ਲਈ ਵੀ ਪ੍ਰੇਰਣਾ ਬਣਦੇ ਹਨ। ਇਸ ਦੌਰਾਨ ਸਰਪੰਚ ਜਗਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਕੂਲਾਂ ਦਾ ਵਿਕਾਸ ਕਰਨਾ ਅਤੇ ਬੱਚਿਆਂ ਨੂੰ ਵਧੀਆ ਸਹੂਲਤਾਂ ਦੇਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਕੂਲ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਅਧਿਆਪਕਾਂ, ਵਿਦਿਆਰਥੀਆਂ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ਸਰਪੰਚ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਬੱਚਿਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਸਕੂਲ ਪ੍ਰਤੀ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ। ਇਸ ਮੌਕੇ ਮੈਡਮ ਪਰਵੀਨ ਕੌਰ, ਕਮਲਜੀਤ ਕੌਰ, ਅਮਨਦੀਪ ਕੌਰ, ਵੀਰਪਾਲ ਕੌਰ, ਸੁਮਨਦੀਪ ਕੌਰ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



