HOME ਸਰਪੰਚਾਂ ਤੇ ਪੰਚਾਂ ਦੀ ਉੱਪ ਚੋਣ

ਸਰਪੰਚਾਂ ਤੇ ਪੰਚਾਂ ਦੀ ਉੱਪ ਚੋਣ

1
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਆਸ਼ਿਕਾ ਜੈਨ

ਹੁਸ਼ਿਆਰਪੁਰ ਜ਼ਿਲ੍ਹੇ ‘ਚ ਸਰਪੰਚਾਂ ਤੇ ਪੰਚਾਂ ਦੇ ਅਹੁਦਿਆਂ ਲਈ 27 ਜੁਲਾਈ ਨੂੰ ਹੋਵੇਗੀ ਉੱਪ ਚੋਣ

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਨੇ ਗ੍ਰਾਮ ਪੰਚਾਇਤਾਂ ਵਿਚ ਖਾਲੀ ਅਹੁਦਿਆਂ ਲਈ ਉੱਪ ਚੋਣਾਂ ਦਾ ਸ਼ਡਿਊਲ ਐਲਾਨ ਦਿੱਤਾ ਹੈ। ਇਹ ਉੱਪ ਚੋਣ 27 ਜੁਲਾਈ 2025 (ਐਤਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ 15 ਅਕਤੂਬਰ 2024 ਨੂੰ ਸੰਪੰਨ ਗ੍ਰਾਮ ਪੰਚਾਇਤ ਚੋਣਾਂ ਤੋਂ ਬਾਅਦ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸਰਪੰਚਾਂ ਦੀਆਂ 4 ਅਤੇ ਪੰਚਾਂ ਦੀਆਂ 151 ਅਸਾਮੀਆਂ ਖਾਲੀ ਰਹਿ ਗਈਆਂ ਸਨ। ਇਹ ਉੱਪ ਚੋਣ ਇਨ੍ਹਾਂ ਖਾਲੀ ਅਹੁਦਿਆਂ ਨੂੰ ਭਰਨ ਲਈ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਨਾਮਜ਼ਦਗੀਆਂ 14 ਜੁਲਾਈ, 2025 (ਸੋਮਵਾਰ) ਤੋਂ 17 ਜੁਲਾਈ, 2025 (ਵੀਰਵਾਰ) ਤੱਕ, ਰੋਜ਼ਾਨਾ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰ ਵਿੱਚ ਦਾਖਲ ਕੀਤੀਆਂ ਜਾ ਸਕਦੀਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਇਨ੍ਹਾਂ ਚੋਣਾਂ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਆਉਂਦੇ 10 ਬਲਾਕਾਂ ਵਿਚ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਨਾਮਜ਼ਦਗੀ ਪ੍ਰਕਿਰਿਆ ਲਈ ਵੱਖ-ਵੱਖ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬਲਾਕ ਟਾਂਡਾ ਵਿਚ ਸਕੂਲ ਆਫ਼ ਐਮੀਨੈਂਸ ਟਾਂਡਾ, ਦਸੂਹਾ ਵਿਚ ਸਕੂਲ ਆਫ਼ ਐਮੀਨੈਂਸ ਦਸੂਹਾ, ਮੁਕੇਰੀਆਂ ਵਿਚ ਤਹਿਸੀਲ ਦਫ਼ਤਰ ਮੁਕੇਰੀਆਂ, ਹਾਜੀਪੁਰ ਵਿਚ ਸਬ-ਤਹਿਸੀਲ ਦਫ਼ਤਰ ਹਾਜੀਪੁਰ, ਤਲਵਾੜਾ ਵਿਚ ਸਬ-ਤਹਿਸੀਲ ਦਫ਼ਤਰ ਤਲਵਾੜਾ, ਮਾਹਿਲਪੁਰ ਵਿਚ ਕੋਰਟ ਰੂਮ ਸਬ-ਤਹਿਸੀਲ ਦਫ਼ਤਰ ਮਾਹਿਲਪੁਰ, ਗੜ੍ਹਸ਼ੰਕਰ ਵਿਚ ਕੋਰਟ ਰੂਮ ਸਬ-ਤਹਿਸੀਲ ਦਫ਼ਤਰ ਗੜ੍ਹਸ਼ੰਕਰ, ਹੁਸ਼ਿਆਰਪੁਰ-1 ਵਿਚ ਤਹਿਸੀਲ ਦਫ਼ਤਰ ਹੁਸ਼ਿਆਰਪੁਰ, ਹੁਸ਼ਿਆਰਪੁਰ-2 ਵਿਚ ਨਾਇਬ ਤਹਿਸੀਲਦਾਰ ਦਫ਼ਤਰ ਹੁਸ਼ਿਆਰਪੁਰ ਅਤੇ ਬਲਾਕ ਭੂੰਗਾ ਵਿਚ ਨਾਇਬ ਤਹਿਸੀਲਦਾਰ ਦਫ਼ਤਰ ਭੂੰਗਾ ਵਿਖੇ ਨਾਮਜ਼ਦਗੀ ਕੇਂਦਰ ਬਣਾਏ ਗਏ ਹਨ, ਜਿਥੇ ਉਮੀਦਵਾਰ ਆਪਣੀ ਨਾਮਜ਼ਦਗੀ ਦਾਖਲ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਜੁਲਾਈ, 2025 (ਸ਼ੁੱਕਰਵਾਰ) ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 19 ਜੁਲਾਈ, 2025 (ਸ਼ਨੀਵਾਰ) ਦੁਪਹਿਰ 3 ਵਜੇ ਤੱਕ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਾਂ ਪੈਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਸਬੰਧਤ ਪੋਲਿੰਗ ਸਟੇਸ਼ਨ ‘ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਪੰਚ ਦੇ ਅਹੁਦੇ ਲਈ ਵੱਧ ਤੋਂ ਵੱਧ ਚੋਣ ਖਰਚ ਸੀਮਾ 40,000 ਰੁਪਏ ਅਤੇ ਪੰਚ ਦੇ ਅਹੁਦੇ ਲਈ 30,000 ਰੁਪਏ ਨਿਰਧਾਰਤ ਕੀਤੀ ਗਈ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਅੰਬਾਂ ਨਾਲ ਭਰਿਆ ਟਰੱਕ ਪਲਟਣ ਨਾਲ ਵੱਡਾ ਹਾਦਸਾ, 9 ਮਜ਼ਦੂਰਾਂ ਦੀ ਕੁਚਲਣ ਨਾਲ ਮੌਤ; 10 ਜ਼ਖਮੀ
Next articleਵਿਧਾਇਕ ਜਿੰਪਾ ਨੇ ਭੀਮ ਨਗਰ ਵਿਚ 32 ਲੱਖ ਦੀ ਲਾਗਤ ਨਾਲ ਲੱਗਣ ਵਾਲੇ ਟਿਊਬਵੈੱਲ ਦਾ ਕੰਮ ਸ਼ੁਰੂ ਕਰਵਾਇਆ