ਸਰਵਹਿੱਤਕਾਰੀ ਵਿਦਿਆ ਮੰਦਰ ਛੋਕਰਾਂ ਵਲੋਂ ਨਵੇਂ ਤੀਜੇ “ਸੰਸਕਾਰ ਕੇਂਦਰ” ਦਾ ਆਰੰਭ

 ਜਲੰਧਰ, ਅੱਪਰਾ (ਜੱਸੀ)-ਇਲਮ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਿਰ ਹਾਈ ਸਕੂਲ ਛੋਕਰਾਂ ਵਲੋਂ ਸ਼ਹੀਦ ਭਗਤ ਸਿੰਘ ਬਾਲ  ਸੰਸਕਾਰ ਕੇਂਦਰ ਦੀ ਸ਼ੁਰੂਆਤ ਕੀਤੀ ਗਈ ਤੇ ਸਭ  ਨੂੰ ਲੱਡੂ ਵੰਡੇ ਗਏ । ਸਕੂਲ ਮੁੱਖੀ ਵੱਲੋਂ ਸਭ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਮਾਜ ਹਿੱਤ ਲਈ ਸਰਵਹਿੱਤਕਾਰੀ ਸਿੱਖਿਆ ਸਮਿਤੀ ਪੰਜਾਬ ਹਮੇਸ਼ਾ ਤਿਆਰ ਹੈ ।
ਇਹਨਾਂ ਵਿੱਚੋਂ ਹੀ ਇੱਕ ਉਪਰਾਲਾ ਹੈ ਬਾਲ ਸੰਸਕਾਰ ਕੇਂਦਰ ਜਿੱਥੇ ਲੋੜਵੰਦ ਬੱਚਿਆਂ ਨੂੰ ਸਿੱਖਿਆ ਬਿਲਕੁੱਲ ਮੁਫ਼ਤ ਦਿੱਤੀ ਜਾਂਦੀ ਹੈ, ਅਤੇ  ਸਿੱਖਿਆ ਦੇ ਨਾਲ ਨਾਲ ਬੱਚਿਆਂ ਨੂੰ ਸੰਸਕਾਰ ਵੀ ਦਿੱਤੇ ਜਾਂਦੇ ਹਨ । ਸਕੂਲ ਮੁਖੀ ਵਲੋਂ ਮੌਕੇ ਤੇ ਮੌਜੂਦ ਬੱਚਿਆਂ ਨੂੰ ਕਿਹਾ ਕਿ ਸਾਨੂੰ ਸਭ ਨੂੰ  ਮਹਾਂਪੁਰਖਾਂ ਦੇ ਜੀਵਨ ਤੋਂ
ਪ੍ਰੇਰਨਾ ਲੇ ਕੇ ਸਮਾਜ ਦੀ ਭਲਾਈ ਲਈ ਹਮੇਸ਼ਾਂ ਤਿਆਰ ਰਹਿਣਾ ਚਾਹੀਦਾ ਹੈ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article ਊਧਮ ਸਿੰਘ
Next articleਨਵੀਂ ਚੇਤਨਾ ਪੰਜਾਬੀ ਲੇਖਕ ਮੰਚ ਵਲੋਂ ਮਣੀਪੁਰ ਘਟਨਾਵਾਂ ਦੀ ਪੁਰਜ਼ੋਰ ਨਿਖੇਧੀ.