ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਪਿੰਡ ਤੇਹਿੰਗ (ਫਿਲੌਰ) ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 648ਵਾਂ ਪ੍ਰਕਾਸ਼ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਕੀਰਤਨ ਉਪਰੰਤ ਗਾਇਕ ਜਸਵਿੰਦਰ ਲੋਹਟੀਆ ਨੇ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਚਾਨਣਾ ਪਾਇਆ। ਉਨ੍ਹਾਂ ਨੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਅਤੇ ਸੰਘਰਸ਼ ਵਾਰੇ ਬਹੁਤ ਵਧੀਆ ਜਾਣਕਾਰੀ ਦਿੱਤੀ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਗੁਰੂ ਰਵਿਦਾਸ ਮਹਾਰਾਜ ਜੀ ਵਾਰੇ ਸਮਝ ਸਕਣ ਕਿ ਉਹ ਕਿਸ ਤਰ੍ਹਾਂ ਕ੍ਰਾਂਤੀਕਾਰੀ ਗੁਰੂ ਯੋਧੇ ਹੋਏ ਹਨ।ਛੋਟੀਆਂ ਬੱਚੀਆਂ ਵਲੋਂ ਕੇਕ ਕੱਟਿਆ ਗਿਆ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj