ਸਤਿਗੁਰੂ ਕਬੀਰ ਸਾਹਿਬ ਜੀ ਮਹਾਰਾਜ ਅਤੇ ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਗੜ੍ਹਸ਼ੰਕਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਇਤਿਹਾਸਕ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਤਿਗੁਰੂ ਕਬੀਰ ਸਾਹਿਬ ਜੀ ਮਹਾਰਾਜ ਅਤੇ ਛੇਵੀਂ ਪਾਤਸ਼ਾਹੀ ਧੰਨ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਤੇ ਸੰਗਤਾਂ ਨੂੰ ਕੀਰਤਨ ਰਾਹੀਂ ਇਤਿਹਾਸ ਨਾਲ ਜੋੜਿਆ ਗਿਆ। ਸਤਿਗੁਰੂ ਕਬੀਰ ਸਾਹਿਬ ਮਹਾਰਾਜ ਜੀ, ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਦੇ ਜੀਵਨ ਵਾਰੇ ਗੁਰਬਾਣੀ ਦੇ ਸ਼ਬਦ ਗਾਇਨ ਕਰਕੇ ਗੁਰੂਘਰ ਪਹੁੰਚੀਆਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰੂ ਘਰ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਕੇਵਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਬੀਰ ਸਾਹਿਬ ਜੀ ਅਤੇ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਮਨੁੱਖਤਾ, ਗਰੀਬਾਂ ਅਤੇ ਮਜ਼ਲੂਮਾਂ ਦੇ ਹੱਕਾਂ ਦੀ ਲੜਾਈ ਲੜੀ, ਗੁਰੂ ਸਾਹਿਬ ਜੀ ਨੇ ਸੰਗਤ ਨੂੰ ਮੀਰੀ ਪੀਰੀ ਦੇ ਧਾਰਨੀ ਬਣਾਇਆ, ਉਨ੍ਹਾਂ ਨੇ ਜਬਰ-ਜ਼ੁਲਮ ਵਿਰੁੱਧ ਗਰੀਬ ਗੀਰਬੇ ਲੋਕਾਂ ਨੂੰ ਜੁਲਮ ਦੇ ਖਿਲਾਫ ਲੜਨ ਲਈ ਮਜ਼ਬੂਤ ਕੀਤਾ, ਜਾਤ-ਪਾਤ ਤੋਂ ਉੱਪਰ ਉੱਠ ਕੇ ਮਨੁੱਖੀ ਜੀਵਨ ਜਿਊਣ ਦਾ ਉਪਦੇਸ਼ ਦਿੱਤਾ ਗਿਆ। ਇਸ ਮੌਕੇ ਕਮੇਟੀ ਮੈਂਬਰ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ, ਮੱਖਣ ਸਿੰਘ ਵਾਹਿਦਪੁਰੀ, ਕੈਸ਼ੀਅਰ ਹਰਭਜਨ ਸਿੰਘ ਸਹੂੰਗੜਾ, ਸਰਪੰਚ ਰੋਸ਼ਨ ਲਾਲ ਨੈਣਵਾਂ, ਹੈਡ ਗ੍ਰੰਥੀ ਬਾਬਾ ਨਰੇਸ਼ ਸਿੰਘ, ਬਾਬਾ ਸੁਖਦੇਵ ਸਿੰਘ, ਚੌਧਰੀ ਜੀਤ ਸਿੰਘ, ਸਤਪਾਲ ਸਿੰਘ, ਬਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਾਣੀ ਨੂੰ ਬਚਾਉਣ ਲਈ ਸਾਨੂੰ ਹੁਣ ਤੋ ਹੀ ਯਤਨ ਕਰਨੇ ਚਾਹੀਦੇ ਹਨ : ਕੌਂਸਲਰ ਮੁਕੇਸ਼ ਕੁਮਾਰ ਮੱਲ
Next articleਬੇਗਮਪੁਰਾ ਏਡ ਇੰਟਰਨੈਸ਼ਨਲ ਵੱਲੋਂ ਓੁੜੀਸਾ ਸੂਬੇ ਪਿੰਡਾਂ ਵਿੱਚ ਸਮਰਸੀਬਲ ਪੰਪਾ ਦੀ ਛਬੀਲ ਦਾ ਕੰਮ ਲਗਾਤਾਰ ਜਾਰੀ ਹੈ – ਭਾਈ ਰਾਮ ਸਿੰਘ ਮੈਂਗੜਾ (ਫਰਾਂਸ)