HOME ਸਤਿਗੁਰੂ ਕਬੀਰ ਸਾਹਿਬ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਤੇ ਸਹੂੰਗੜਾ ਦੀ ਸੰਗਤ...

ਸਤਿਗੁਰੂ ਕਬੀਰ ਸਾਹਿਬ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਤੇ ਸਹੂੰਗੜਾ ਦੀ ਸੰਗਤ ਨੇ ਛਬੀਲ ਲਗਾਈ ਕੇ ਗੁਰੂ ਦੱਸ ਖੱਟਿਆ

3

ਸੜੋਆ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਅੱਜ ਪਿੰਡ ਸਹੂੰਗੜਾ ਦੇ ਸਾਹਿਬ ਏ ਕਮਾਲ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਸਤਿਗੁਰੂ ਕਬੀਰ ਸਾਹਿਬ ਮਹਾਰਾਜ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਮਨਾਏ ਗਏ। ਸਵੇਰ ਦੇ ਸਮੇਂ ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਤੋਂ ਸ੍ਰੀ ਸੁਖਮਨੀ ਸਾਹਿਬ ਜੀ ਦੀ ਬਾਣੀ ਦੇ ਪਾਠ ਕੀਤੇ ਗਏ। ਉਪਰੰਤ ਗੁਰੂਘਰ ਪਹੁੰਚੀਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਦਿਆਂ ਤੱਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਜੀ ਦੇ ਖਜਾਨਚੀ ਤੇ ਸਹੂੰਗੜਾ ਗੁਰੂਘਰ ਦੀ ਕਮੇਟੀ ਦੇ ਪ੍ਰਧਾਨ ਸਰਪੰਚ ਹਰਭਜਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਗੁਰੂਆਂ ਦੇ ਦਰਸ਼ਾਏ ਮਾਰਗ ਤੇ ਚੱਲਦਿਆਂ ਦਸਾਂ ਨਹੁੰਆਂ ਦੀ ਕਿਰਤ ਕਰਦਿਆਂ ਤੇ ਗੁਰਬਾਣੀ ਲੜ ਲੱਗ ਕੇ ਆਪਣੀ ਜ਼ਿੰਦਗੀ ਗੁਜ਼ਾਰਨੀ ਚਾਹੀਦੀ ਹੈ। ਆਪਣੇ ਮਹਾਂ ਪੁਰਸ਼ਾਂ ਦੀਆਂ ਦਿੱਤੀਆਂ ਸਿੱਖਿਆਵਾਂ ਤੇ ਅਮਲ ਕਰਨਾ ਚਾਹੀਦਾ ਹੈ ਤੇ ਕਿਸੇ ਗਰੀਬ ਅਨਾਥ ਨਾਲ ਕਦੀ ਧੱਕਾ ਨਹੀਂ ਕਰਨਾ ਚਾਹੀਦਾ। ਇਸ ਮੌਕੇ ਪਹੁੰਚੀਆਂ ਤੇ ਗੁਰੂਘਰ ਅੱਗੇ ਤੋਂ ਲੰਘਣ ਵਾਲੀਆਂ ਸੰਗਤਾਂ ਵਾਸਤੇ ਪ੍ਰਬੰਧਕਾਂ ਵੱਲੋਂ ਪੈ ਰਹੀ ਸਖ਼ਤ ਗਰਮੀਂ ਨੂੰ ਧਿਆਨ ਵਿੱਚ ਰੱਖਦਿਆਂ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ। ਇਸ ਮੌਕੇ ਤੇ ਹੋਰਨਾਂ ਸਮੇਂਤ ਸਰਪੰਚ ਹਰਭਜਨ ਸਿੰਘ, ਹਰਨੇਕ ਸਿੰਘ ਖੇਲਾ, ਪ੍ਰੀਤਮ ਸਿੰਘ, ਮਾਸਟਰ ਸੁਰਿੰਦਰ ਸਿੰਘ, ਚਮਨ ਲਾਲ, ਜਸਵਿੰਦਰ ਕੌਰ, ਤਰਸੇਮ ਕੌਰ, ਪੰਚ ਗੁਰਪਾਲ ਕੌਰ, ਗੀਤਾ ਰਾਣੀ, ਸੁਰਿੰਦਰ ਕੌਰ, ਇੰਦਰਜੀਤ ਕੌਰ, ਜਸਵਿੰਦਰ ਸਿੰਘ, ਠੇਕੇਦਾਰ ਦਿਲਬਾਗ ਸਿੰਘ, ਹਰਦੀਪ ਸਿੰਘ ਕਲੇਰ, ਸਤਨਾਮ ਸੱਤੂ, ਅਮਰੀਕ ਸਿੰਘ, ਕਮਲਾ ਰਾਣੀ, ਅਮਨਦੀਪ ਕੌਰ, ਸੁਰਿੰਦਰ ਕੌਰ, ਹਰਵਿੰਦਰ ਕੌਰ, ਜਸਵਿੰਦਰ ਕੌਰ, ਨੰਬਰਦਾਰ ਓਮ ਪ੍ਰਕਾਸ਼ ਸਿੰਘ, ਪੰਚ ਰਸ਼ਪਾਲ ਸਿੰਘ, ਰੂਪ ਚੋਪੜਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸੇਵਾ ਕੀਤੀ ਤੇ ਰਾਹਗੀਰਾਂ ਦੀ ਪਿਆਸ ਬੁਝਾ ਕੇ ਗੁਰੂਘਰ ਦੇ ਆਸ਼ੀਰਵਾਦ ਪ੍ਰਾਪਤ ਕੀਤਾ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸ਼੍ਰੀ ਗੁਰੂ ਰਵਿਦਾਸ ਯੂਥ ਕਲੱਬ ਅਤੇ ਮੀਮ ਭੀਮ ਖਾਲਸਾ ਸੰਗਠਨ ਵੱਲੋਂ ਫੌਜੀ ਚਮਕੌਰ ਸਿੰਘ ਭੰਗੂ ਦਾ ਸਨਮਾਨ
Next articleਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ