ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਅੱਜ ਬੰਗਾ ਸ਼ਹਿਰ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਦੀਆਂ ਖੁਸ਼ੀਆਂ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਹੜਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸਜਾਇਆ ਗਿਆ। ਇਸ ਵਿੱਚ ਸੰਗਤਾਂ ਬਹੁਤ ਭਾਰੀ ਗਿਣਤੀ ਵਿੱਚ ਸ਼ਾਮਲ ਹੋਈਆਂ । ਨਗਰ ਕੀਰਤਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਚੌਂਕਾ ਵਿੱਚ ਦੀ ਹੁੰਦਾ ਹੋਇਆ ਅੱਜ ਸ਼ਾਮ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਰ ਸਮਾਪਤ ਹੋਇਆ ਜਿਸ ਵਿੱਚ ਕੀਰਤਨ ਕਰਦੀਆਂ ਹੋਈਆਂ ਸੰਗਤਾਂ ਨੇ ਪ੍ਰਕਰਮਾ ਬੰਗਾ ਸ਼ਹਿਰ ਦੇ ਆਲੇ ਦੁਆਲੇ ਕੀਤੀ। ਇਸ ਨਗਰ ਕੀਰਤਨ ਜਿਥੇ ਵੱਖ ਵੱਖ ਧਾਰਮਿਕ, ਸਮਾਜਿਕ ਜੱਥੇਬੰਦੀਆਂ ਸ਼ਾਮਲ ਹੋਈਆਂ ਉਥੇ ਪੰਜਾਬ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਕਾਂਗਰਸ, ਬਸਪਾ ਅਤੇ ਆਪ ਦੇ ਆਗੂ ਸ਼ਾਮਲ ਹੋਏ ਜਿਨ੍ਹਾਂ ਵਿੱਚ ਪ੍ਰਵੀਨ ਬੰਗਾ ਬਸਪਾ ਆਗੂ, ਹਰਮੇਸ਼ ਵਿਰਦੀ ਜਨਰਲ ਸਕੱਤਰ ਬਸਪਾ ਬੰਗਾ, ਤਰਲੋਚਨ ਸਿੰਘ ਸਾਬਕਾ ਐਮ ਐਲ ਏ ਹਲਕਾ ਬੰਗਾ, ਕੁਲਜੀਤ ਸਿੰਘ ਸਰਹਾਲ ਇੰਚਾਰਜ ਹਲਕਾ ਬੰਗਾ, ਹਰਜੋਤ ਲੋਹਟੀਆ ਆਪ ਦੀ ਆਗੂ, ਭਾਟੀਆ ਸਾਹਿਬ ਐਮ ਸੀ,ਪਾਲੋ ਐਮ ਸੀ, ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਭਾ ਬੰਗਾ, ਡੋਗਰ ਰਾਮ ਜਿਲਾ ਪ੍ਰਧਾਨ ਡਾ ਅੰਬੇਡਕਰ ਸੈਨਾ ਮੂਲ ਨਿਵਾਸੀ ਅਤੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਨਜ਼ਰ ਆ ਰਿਹਾ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj