HOME ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ...

ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਦਾ ਕੀਤਾ ਗਿਆ ਸਵਾਗਤ

3
ਲੁਧਿਆਣਾ  (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵਾਂ ਪ੍ਰਕਾਸ ਪੁਰਬ ਮੌਕੇ ਅੱਜ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਦਾ ਡਾ: ਅੰਬੇਡਕਰ ਨਵਯੁਵਕ ਦਲ ਵੱਲੋਂ ਸਥਾਨਕ ਫੀਲਡਗੰਜ ਨੇੜੇ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤਾਂ ਲਈ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਸੀ।ਇਸ ਮੌਕੇ ਸੰਬੋਧਨ ਕਰਦਿਆਂ, ਰਾਜੀਵ ਕੁਮਾਰ ਲਵਲੀ ਨੇ ਕਿਹਾ ਕਿ ਡਾ: ਅੰਬੇਦਕਰ ਨਵਯੁਵਕ ਦਲ ਵੱਲੋਂ ਹਰ ਸਾਲ ਸਤਿਗੁਰੂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦਾ ਵੱਡੇ ਪੱਧਰ ਤੇ ਸਵਾਗਤ ਕੀਤਾ ਜਾਂਦਾ ਹੈ। ਲਵਲੀ ਨੇ ਕਿਹਾ ਕਿ ਉਹਨਾਂ ਦੇ ਪਿਤਾ ਬਾਬੂ ਜੀਤ ਕੁਮਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਦੀ ਸ਼ੁਰੂਆਤ ਕਰਵਾਈ ਗਈ ਸੀ ਅਤੇ ਉਸ ਕੋਸ਼ਿਸ਼ ਨੂੰ ਉਹ ਅੱਜ ਵੀ ਅੱਗੇ ਵਧਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮਾਜ ਨੂੰ ਚੰਗਿਆਈ ਦੇ ਰਾਹ ਤੇ ਤੋਰਿਆ ਅਤੇ ਉਹਨਾਂ ਦੇ ਵਿਚਾਰ ਅਜੋਕੇ ਸਮੇਂ ਵਿੱਚ ਹੋਰ ਵੀ ਮਹੱਤਵਪੂਰਨ ਹੋ ਗਏ ਹਨ। ਇਸ ਮੌਕੇ ਲਵਲੀ ਵੱਲੋਂ ਸ਼ੋਭਾ ਯਾਤਰਾ ਦੇ ਆਯੋਜਕਾਂ ਅਤੇ ਇਸ ਵਿੱਚ ਹਿੱਸਾ ਲੈ ਰਹੀਆਂ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਦਾ ਵੀ ਧੰਨਵਾਦ ਕੀਤਾ ਗਿਆ, ਜਿਹੜੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਵਿਚਾਰਾਂ ਨੂੰ ਘਰ-ਘਰ ਪਹੁੰਚਾਉਣ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਜਿੱਥੇ ਹੋਰਨਾਂ ਤੋਂ ਇਲਾਵਾ, ਸ਼ੁਭਮ, ਐਡਵੋਕੇਟ ਇੰਦਰਜੀਤ ਸਿੰਘ, ਜਸਵੀਰ ਸਿੰਘ ਅਤੇ ਬੋਹੜ ਸਿੰਘ ਵੀ ਮੌਜੂਦ ਰਹੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬੁਨਿਆਦੀ ਢਾਂਚੇ, ਰਹਿਣ ਯੋਗ/ਸਮਾਰਟ ਸ਼ਹਿਰਾਂ ਅਤੇ ਸ਼ਹਿਰੀ ਵਿਕਾਸ ਲਈ ਕੋਈ ਨਵੀਂ ਘੋਸ਼ਣਾ ਨਹੀਂ: ਆਰਕੀਟੈਕਟ ਸੰਜੇ ਗੋਇਲ
Next articleਯੂ ਐਂਡ ਆਈ ਇੰਟਰਨੈਸ਼ਨਲ ਫੈਸ਼ਨ ਵੀਕ ਸੀਜ਼ਨ 8 ਦਾ ਗ੍ਰੈਂਡ ਫਿਨਾਲੇ ਓਮੈਕਸ ਚੌਕ, ਲੁਧਿਆਣਾ ਵਿਖੇ ਹੋਇਆ