ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਦੇ ਸ਼ਹੀਦ ਭਗਤ ਸਿੰਘ ਨਗਰ ਤੋਂ ਜ਼ਿਲਾ ਪ੍ਰਧਾਨ ਤੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਅੱਜ ਪਿੰਡ ਰਾਮ ਨਗਰ ਦੀ ਪੰਚਾਇਤ ਨੂੰ ਖੇਡਾਂ ਦੇ ਸਮਾਨ ਅਤੇ ਓਪਨ ਜਿਮ ਲਈ 1 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਉਹਨਾਂ ਨੇ ਦੱਸਿਆ ਕਿ ਪਿੰਡ ਦੀ ਪੰਚਾਇਤ ਵੱਲੋਂ ਉਹਨਾਂ ਨਾਲ ਮਿਲ ਕੇ ਪਿੰਡ ਦੇ ਨੌਜਵਾਨ ਬੱਚਿਆਂ ਲਈ ਜਿਮ ਅਤੇ ਖੇਡਾਂ ਦੇ ਸਮਾਨ ਦੇ ਲਈ ਗਰਾਂਟ ਦੀ ਮੰਗ ਕੀਤੀ ਸੀ, ਇਸ ਮੰਗ ਨੂੰ ਮੁੱਖ ਰੱਖਦਿਆਂ ਹੋਇਆਂ ਅੱਜ ਉਹਨਾਂ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਪਿੰਡ ਦੀ ਪੰਚਾਇਤ ਨੂੰ ਇਕ ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹਰ ਸੰਭਵ ਯਤਨ ਕਰਨ ਤੇ ਲੱਗੀ ਹੋਈ ਹੈ ਉੱਥੇ ਹੀ ਸਰਕਾਰ ਵੱਲੋਂ ਪਿੰਡ ਦੀਆਂ ਪੰਚਾਇਤਾਂ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ ਖੁੱਲੇ ਗੱਫੇ ਦਿੱਤੇ ਜਾ ਰਹੇ ਹਨ। ਸਤਨਾਮ ਜਲਾਲਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਸੱਤਾ ਵਿੱਚ ਆਉਣ ਤੋਂ ਪਹਿਲੇ ਦਿਨ ਤੋਂ ਹੀ ਪੰਜਾਬ ਦੀ ਵਿਕਾਸ ਲਈ ਵਚਨ ਵੱਧ ਹੈ। ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਦਾ ਵਿਕਾਸ ਜੰਗੀ ਪੱਧਰ ਤੇ ਕਰਵਾਇਆ ਜਾ ਰਿਹਾ ਹੈ ਉਹਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਕਈ ਪਿੰਡਾਂ ਵਿੱਚ ਗਰਾਊਂਡ ਵੀ ਬਣਾਉਣੇ ਸ਼ੁਰੂ ਕਰਵਾ ਦਿੱਤੇ ਗਏ ਹਨ। ਜਿਸ ਦਾ ਮੇਨ ਮਕਸਦ ਪਿੰਡ ਦੇ ਬੱਚੇ ਵੱਧ ਤੋਂ ਵੱਧ ਆਪਣਾ ਸਮਾਂ ਗਰਾਉਂਡ ਵਿੱਚ ਬਤੀਤ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ। ਪਿੰਡ ਦੀ ਪੰਚਾਇਤ ਵੱਲੋਂ ਸਤਨਾਮ ਜਲਾਲਪੁਰ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਸਰਪੰਚ ਪਰਮਜੀਤ ਕੌਰ, ਰੇਨੂੰ ਪੰਚ, ਚਰਨਜੀਤ ਕੌਰ ਪੰਚ ,ਵਿੰਦਰ ਕੌਰ ਪੰਚ, ਮਨਜੀਤ ਕੌਰ ਪੰਚ ,ਗੁਰਪ੍ਰੀਤ ਕੌਰ ਪੰਚ, ਕਿਰਨਦੀਪ ਕੌਰ ਪੰਚ ,ਬਲਵੀਰ ਮਾਣੇਵਾਲ ਤਹਿਸੀਲ ਪ੍ਰਧਾਨ,ਕਿਸਾਨ ਨੇਤਾ ਨਿਰਮਲ ਸਿੰਘ ਔਜਲਾ, ਮਨਦੀਪ ਕੁਮਾਰ ,ਬਲਦੇਵ ਸਿੰਘ ,ਰਘਵੀਰ ਸਿੰਘ ,ਜੋਗੀ ,ਬਲਬੀਰ ਸਿੰਘ, ਓਕਾਰ ਸਿੰਘ, ਜੀਤ ਰਾਮ ,ਸਤਪਾਲ ਸਿੰਘ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



