HOME ਸਤਨਾਮ ਜਲਾਲਪੁਰ ਵੱਲੋਂ ਨਵੀਂ ਸਾਇੰਸ ਲੈਬ ਦਾ ਉਦਘਾਟਨ

ਸਤਨਾਮ ਜਲਾਲਪੁਰ ਵੱਲੋਂ ਨਵੀਂ ਸਾਇੰਸ ਲੈਬ ਦਾ ਉਦਘਾਟਨ

3
ਬਲਾਚੌਰ   (ਸਮਾਜ ਵੀਕਲੀ)   ( ਜਤਿੰਦਰ ਪਾਲ ਸਿੰਘ ਕਲੇਰ  ) ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੀ ਲੜੀ ਤਹਿਤ  ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ ਵੱਲੋਂ ਹਲਕਾ ਨਵਾਂਸ਼ਹਿਰ ਦੇ ਸਰਕਾਰੀ ਹਾਈ ਸਕੂਲ ਮਹਾਲੋਂ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ ਕੀਤਾ ਗਿਆ। ਇਹ ਅਤਿ-ਆਧੁਨਿਕ ਸਾਇੰਸ ਲੈਬ 11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ।ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸਤਨਾਮ ਜਲਾਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਮ ਆਦਮੀ ਪਾਰਟੀ’ ਦੀ ਸਰਕਾਰ ਨੇ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਬਦਲਾਅ ਕੀਤੇ ਹਨ। ਉਨ੍ਹਾਂ ਦੇ ਸੰਬੋਧਨ ਦੇ ਮੁੱਖ ਅੰਸ਼ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਲਈ ਫਿਨਲੈਂਡ ਅਤੇ ਸਿੰਗਾਪੁਰ ਵਰਗੇ ਦੇਸ਼ਾਂ ਵਿੱਚ ਭੇਜਿਆ ਗਿਆ।ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਬਜਟ ਵਿੱਚ ਕਈ ਗੁਣਾ ਵਾਧਾ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਸਾਰਥਕ ਕੋਸ਼ਿਸ਼ਾਂ ਸਦਕਾ ਅੱਜ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚੋਂ ਪਹਿਲੇ ਨੰਬਰ ‘ਤੇ ਆ ਗਿਆ ਹੈ, ਜਦਕਿ 2022 ਵਿੱਚ ਸਥਿਤੀ ਕਾਫੀ ਪਿਛਾਂਹ ਸੀ। “ਇਹ ਸਭ ਮੁੱਖ ਮੰਤਰੀ ਦੀ ਦੂਰਅੰਦੇਸ਼ੀ ਸੋਚ ਅਤੇ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੇ ਵਧ ਰਹੇ ਵਿਸ਼ਵਾਸ ਦਾ ਨਤੀਜਾ ਹੈ।ਇਸ ਉਦਘਾਟਨੀ ਸਮਾਗਮ ਵਿੱਚ ਸਕੂਲ ਸਟਾਫ਼ ਅਤੇ ਪਿੰਡ ਵਾਸੀਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਹਾਜ਼ਰ ਸਰਪੰਚ ਨਛੱਤਰ ਕੌਰ, ਬਲਾਕ ਪ੍ਰਧਾਨ ਬੂਟਾ ਰਾਮ(ਲੱਡੂ ਮਹਾਲੋਂ), ਪ੍ਰਿੰਸੀਪਲ ਨੀਲਮ ਰਾਣੀ, ਸ. ਜੋਗਿੰਦਰ ਸਿੰਘ, ਸਤਪਾਲ ਰੱਤੂ ਅਤੇ ਨਛੱਤਰ ਰਾਮ  ਤੋਂ ਇਲਾਵਾ ਸਮੂਹ ਪੰਚਾਇਤ ਮੈਂਬਰ, ਸਕੂਲ ਮੈਨੇਜਮੈਂਟ ਕਮੇਟੀ , ਸਮੂਹ ਵਿਦਿਆਰਥੀ ਅਤੇ ਪਿੰਡ ਵਾਸੀ ਮੇਜਰ ਸਿੰਘ, ਹਰਨੇਕ ਸਿੰਘ, ਸੁਰਜੀਤ ਪੰਚ, ਬੰਧਨਾ, ਹਰਦੇਵ ਸਿੰਘ ਹੋਰ ਗਿਣਤੀ ਵਿੱਚ ਹਾਜ਼ਰ ਸਨ। ਸਾਰਿਆਂ ਨੇ ਸਾਂਝੇ ਤੌਰ ‘ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਅੱਖਾਂ ਦੀ ਕਮਜ਼ੋਰੀ ਨਾਲ ਬੱਚਿਆਂ ਦਾ ਪੜ੍ਹਾਈ ਤੋਂ ਧਿਆਨ ਭਟਕਦਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ
Next articleਹਾਦਸਾ ਗ੍ਰਸਤ ਅਤੇ ਖਰਾਬ ਹੋਏ ਵਾਹਨਾਂ ਨੂੰ ਲੈ ਕੇ ਨੈਸ਼ਨਲ ਹਾਈਵੇ ਅਥਾਰਟੀ ਨਹੀ ਸੁਚੇਤ