ਨਵਾਂਸ਼ਹਿਰ (ਸਮਾਜ ਵੀਕਲੀ) ( ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ ਸਤਨਾਮ ਜਲਾਲਪੁਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਗ੍ਰਾਮ ਪੰਚਾਇਤ ਅੱਲੋਵਾਲ ਨੂੰ ਇੱਕ ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਹੈ। ਇਹ ਰਾਸ਼ੀ ਖ਼ਾਸ ਤੌਰ ‘ਤੇ ਖੇਡਾਂ ਦੇ ਸਮਾਨ ਦੀ ਖਰੀਦ ਲਈ ਦਿੱਤੀ ਗਈ ਹੈ।ਗ੍ਰਾਂਟ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਹੈ।ਸਤਨਾਮ ਜਲਾਲਪੁਰ ਨੇ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਭੈੜੀ ਅਲਾਮਤ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਚੁਣਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਬੱਚੇ ਹੀ ਦੇਸ਼ ਅਤੇ ਮਾਪਿਆਂ ਦਾ ਭਵਿੱਖ ਹਨ, ਇਸ ਲਈ ਉਨ੍ਹਾਂ ਦਾ ਖੇਡਾਂ ਅਤੇ ਪੜ੍ਹਾਈ ਵਿੱਚ ਅੱਗੇ ਵਧਣਾ ਜ਼ਰੂਰੀ ਹੈ।”ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਪੜ੍ਹਾਈ ਅਤੇ ਖੇਡਾਂ ਵੱਲ ਧਿਆਨ ਦੇਣ। ਜੇਕਰ ਸਾਡੀ ਨੌਜਵਾਨ ਪੀੜ੍ਹੀ ਤੰਦਰੁਸਤ ਹੋਵੇਗੀ, ਤਾਂ ਹੀ ਦੇਸ਼ ਦਾ ਭਵਿੱਖ ਉਜਵਲ ਹੋਵੇਗਾ।”ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਨੌਜਵਾਨਾਂ ਨੇ ਚੇਅਰਮੈਨ ਜਲਾਲਪੁਰ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਖੇਡਾਂ ਦੇ ਖੇਤਰ ਵਿੱਚ ਪਿੰਡ ਦਾ ਨਾਮ ਰੌਸ਼ਨ ਕਰਨ ਲਈ ਪੂਰੀ ਮਿਹਨਤ ਕਰਨਗੇ। ਇਸ ਮੌਕੇ ਬਲਾਕ ਪ੍ਰਧਾਨ ਸਤਨਾਮ ਸਿੰਘ ਸਹੂੰਗੜਾ ਅਤੇ ਗੁਰਚੈਨ ਰਾਮ,ਤਿਲਕ ਰਾਜ ਸੂਦ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਸੜੋਆ, ਭੁਪਿੰਦਰ ਸੂਦ,ਨਰੇਸ਼ ਕੁਮਾਰ, ਜਸਵਿੰਦਰ ਬਛੂੱਆਂ, ਤਰਲੋਕ ਸੂਦ, ਗੌਰਵ ਸੂਦ, ਜੱਸੀ ਸੂਦ, ਸੁੱਚਾ ਸਿੰਘ, ਨਵਦੀਪ ਸੂਦ, ਸੁੱਖਾ ਸੂਦ, ਸੋਹਣ ਸਿੰਘ, ਹਰਬੰਸ ਸੂਦ ਤੋਂ ਇਲਾਵਾ ਬਹੁਤ ਸਾਰੇ ਨੋਜਵਾਨ ਸਾਥੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



