
ਰਾਏਕੋਟ, (ਸਮਾਜ ਵੀਕਲੀ) ( ਗੁਰਭਿੰਦਰ ਗੁਰੀ ) ਨਜਦੀਕੀ ਪਿੰਡ ਤੂੰਗਾਂਹੇੜੀ ‘ਚ ਭਾਰਤੀ ਏਅਰਟੈਲ ਫਾਊਂਡੇਸ਼ਨ ਵੱਲੋਂ ਚਲਾਏ ਜਾ ਰਹੇ ਸੱਤਿਆ ਭਾਰਤੀ ਸਕੂਲ ਵਿੱਚ ਮੁੱਖ ਅਧਿਆਪਕਾ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਪੰਜਾਬੀ ਮਾਂ ਬੋਲੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਪੰਜਾਬੀ ਅੱਖਰਾਂ’ ਚ ਪਰੋਕੇ ਪੰਜਾਬੀ ਬੋਲੀ ਨੂੰ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸਕੂਲ ਮੁਖੀ ਸ਼ਰਨਜੀਤ ਕੌਰ ਨੇ ਕਿਹਾ ਕਿ ਇਨਸਾਨ ਦਾ ਸਭ ਤੋਂ ਨੇੜਲਾ ਰਿਸ਼ਤਾ ਮਾਂ ਨਾਲ ਹੁੰਦਾ ਹੈ। ਜੇ ਮਾਂ ਮਨੁੱਖ ਨੂੰ ਜਨਮ ਦਿੰਦੀ ਹੈ ਤਾਂ ਬੋਲੀ ਉਸਨੂੰ ਜ਼ਿੰਦਗੀ ਦੇ ਅਰਥ ਦੱਸਦੀ ਹੈ ਤੇ ਜਿਉਣ ਦਾ ਢੰਗ ਸਮਝਾਉਂਦੀ ਹੈ ਅਤੇ ਇਹਨੀਂ ਗੂੜ੍ਹੀ ਨਾਤੇਦਾਰੀ ਕਰਕੇ ਮਨੁੱਖ ਨੇ ਬੋਲੀ ਨਾਲ ‘ਮਾਂ’ ਦਾ ਰਿਸ਼ਤਾ ਜੋੜਿਆ। ਉਨ੍ਹਾਂ ਕਿਹਾ ਕਿ ਮਾਂ ਬੋਲੀ ਉਹ ਬੋਲੀ ਹੁੰਦੀ ਹੈ, ਜਿਸਨੂੰ ਬੱਚਾ ਮਾਂ ਦੇ ਗਰਭ ‘ਚ ਹੀ ਸਿੱਖ ਲੈਂਦਾ ਹੈ। ਇਸ ਤਰ੍ਹਾਂ ਮਾਂ ਵਾਂਗ ਬੋਲੀ ਨਾਲ ਉਸਦਾ ਨਾਤਾ ਜਨਮ ਤੋਂ ਪਹਿਲਾਂ ਹੀ ਜੁੜ ਜਾਂਦਾ ਹੈ। ਇਹੀ ਕਾਰਨ ਹੈ ਕਿ ਇਸ ਨੂੰ ਮਾਂ ਬੋਲੀ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਾਂ-ਬੋਲੀ ਰੱਬੀ ਤੇ ਕੁਦਰਤੀ ਦਾਤ ਹੁੰਦੀ ਹੈ, ਜਿਸਦੇ ਸ਼ੀਸ਼ੇ ਵਿਚੋਂ ਵਿਰਸੇ ਦੇ ਝਲਕਾਰੇ ਪੈਂਦੇ ਨੇ ਤੇ ਮਾਂ ਬੋਲੀ ਨੂੰ ਭੁੱਲ ਜਾਣ ਵਾਲੇ ਲੋਕ ਅਕਸਰ ਇਤਿਹਾਸ ਦੇ ਪੰਨਿਆਂ ‘ਚ ਗੁਆਚ ਜਾਂਦੇ ਹਨ। ਇਸ ਸਮੇਂ ਮੈਡਮ ਪ੍ਰਵੀਨ ਕੌਰ, ਕਮਲਜੀਤ ਕੌਰ, ਵੀਰਪਾਲ ਕੌਰ, ਸੁਮਨਦੀਪ ਕੌਰ, ਨਵਜੋਤ ਕੌਰ ਤੇ ਅਮਨਦੀਪ ਕੌਰ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



