ਰਾਏਕੋਟ, (ਸਮਾਜ ਵੀਕਲੀ) (ਗੁਰਭਿੰਦਰ ਗੁਰੀ) – ਜ਼ਿਲ੍ਹਾ ਲੁਧਿਆਣਾ ਦੇ ਸਿੱਖਿਆ ਖੇਤਰ ਵਿੱਚ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਪਿੰਡ ਤੁੰਗਾਂਹੇੜੀ ਦੇ ਭਾਰਤੀ ਏਅਰਟੈਲ ਫਾਊਂਡੇਸ਼ਨ ਅਧੀਨ ਚੱਲਦੇ ਸੱਤਿਆ ਭਾਰਤੀ ਸਕੂਲ ਨੂੰ ਵਾਤਾਵਰਣ ਦੀ ਸੰਭਾਲ ਲਈ ਰਾਸ਼ਟਰੀ ਪੱਧਰ ਦਾ ‘ਚੇਂਜਮੇਕਰ ਪ੍ਰਾਇਮਰੀ ਗ੍ਰੀਨ ਸਕੂਲ ਐਵਾਰਡ’ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀ ਮਤੀ ਸ਼ਰਨਜੀਤ ਕੌਰ ਨੇ 30 ਜਨਵਰੀ 2026 ਨੂੰ ਇੰਡੀਆ ਹੈਬਿਟੇਟ ਸੈਂਟਰ, ਨਵੀਂ ਦਿੱਲੀ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਇਹ ਸਨਮਾਨ ਹਾਸਲ ਕਰਨ ਵਾਲਾ ਪਿੰਡ ਤੁੰਗਾਂਹੇੜੀ ਜ਼ਿਲ੍ਹਾ ਲੁਧਿਆਣਾ ਦਾ ਪਹਿਲਾ ਸੱਤਿਆ ਭਾਰਤੀ ਸਕੂਲ ਬਣ ਗਿਆ ਹੈ। ਸਕੂਲ ਨੂੰ ਮਿਲੇ ਐਵਾਰਡ ਲਈ ਅੱਜ ਵਿਸ਼ੇਸ਼ ਤੌਰ ਤੇ ਪਿੰਡ ਦੇ ਸਰਪੰਚ ਜਗਪ੍ਰੀਤ ਸਿੰਘ ਪਹੁੰਚੇ ਜਿੰਨਾਂ ਸਕੂਲ ਨੂੰ ਮਿਲੇ ਅਵਾਰਡ ਦੀ ਖੁਸ਼ੀ ਜਾਹਰ ਕੀਤੀ ਉੱਥੇ ਉਹਨਾਂ ਸਕੂਲ ਮੁਖੀ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਖੁਸ਼ੀ ਪ੍ਰਗਟ ਕਰਦਿਆਂ ਸਕੂਲ ਮੁਖੀ ਸ਼ਰਨਜੀਤ ਕੌਰ ਨੇ ਦੱਸਿਆ ਕਿ ਸੈਂਟਰ ਫਾਰ ਸਾਇੰਸ ਐਂਡ ਐਨਵਾਇਰਨਮੈਂਟ (ਸੀਐੱਸਸੀ) ਵੱਲੋਂ ਹਰ ਸਾਲ ਇਹ ਪ੍ਰੋਗਰਾਮ ਵਾਤਾਵਰਣ ਦੇ ਵੱਖ-ਵੱਖ ਪਹਿਲੂਆਂ ਜਿਵੇਂ ਕਿ ਹਵਾ, ਊਰਜਾ, ਜ਼ਮੀਨ, ਭੋਜਨ, ਪਾਣੀ ਅਤੇ ਰਹਿੰਦ-ਖੂੰਹਦ ਦੀ ਸਹੀ ਵਰਤੋਂ ਅਤੇ ਸਾਂਭ-ਸੰਭਾਲ ਦੇ ਆਧਾਰ ‘ਤੇ ਕਰਵਾਇਆ ਜਾਂਦਾ ਹੈ ਤੇ ਸੱਤਿਆ ਭਾਰਤੀ ਸਕੂਲ ਤੁੰਗਾਂਹੇੜੀ ਵੱਲੋਂ ਪਿਛਲੇ 2-3 ਸਾਲਾਂ ਤੋਂ ਇਹਨਾਂ ਸਾਰੇ ਵਿਸ਼ਿਆਂ ‘ਤੇ ਨਿਰੰਤਰ ਕੰਮ ਕੀਤਾ ਜਾ ਰਿਹਾ ਸੀ। ਇਸ ਪ੍ਰਾਪਤੀ ਪਿੱਛੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਸਦਕਾ ਸਾਰੀਆਂ ਗਤੀਵਿਧੀਆਂ ਨੂੰ ਅਮਲੀ ਰੂਪ ਦਿੱਤਾ ਗਿਆ। ਇਸ ਪੂਰੇ ਸਫ਼ਰ ਦੌਰਾਨ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਅਧਿਕਾਰੀਆਂ ਦਾ ਵਿਸ਼ੇਸ਼ ਸਹਿਯੋਗ ਅਤੇ ਮਾਰਗਦਰਸ਼ਨ ਰਿਹਾ। ਉਹਨਾਂ ਦੇ ਤਕਨੀਕੀ ਸਹਿਯੋਗ ਨਾਲ ਇਸ ਮਾਡਲ ਨੂੰ ਸਫਲਤਾਪੂਰਵਕ ਲਾਗੂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਹ ਅਵਾਰਡ ਸਿਰਫ਼ ਸਕੂਲ ਲਈ ਹੀ ਨਹੀਂ, ਸਗੋਂ ਪੂਰੇ ਜਿਲ ਵਾਸੀਆਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਇਸ ਪ੍ਰਾਪਤੀ ਨਾਲ ਸਰਕਾਰੀ ਸਕੂਲਾਂ ਦਾ ਨਾਮ ਪੂਰੇ ਦੇਸ਼ ਵਿੱਚ ਰੌਸ਼ਨ ਹੋਇਆ ਹੈ। ਇਸ ਮੌਕੇ ਮੈਡਮ ਪਰਵੀਨ ਕੌਰ, ਕਮਲਜੀਤ ਕੌਰ, ਵੀਰਪਾਲ ਕੌਰ, ਸੁਮਨਦੀਪ ਕੌਰ, ਨਵਜੋਤ ਕੌਰ, ਅਮਨਦੀਪ ਕੌਰ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly


