HOME ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਵੱਲੋਂ ਮੋਰਿੰਡਾ ਵਿਖੇ ਵਿਸ਼ਾਲ ਚੇਤਨਾ ਮਾਰਚ ਕੱਢਿਆ

ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਵੱਲੋਂ ਮੋਰਿੰਡਾ ਵਿਖੇ ਵਿਸ਼ਾਲ ਚੇਤਨਾ ਮਾਰਚ ਕੱਢਿਆ

1

ਮੋਰਿੰਡਾ,  (ਸਮਾਜ ਵੀਕਲੀ)   (ਸੁਖਵਿੰਦਰ ਸਿੰਘ ਹੈਪੀ)-ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਪੰਜਾਬ ਵਲੋਂ ਸ਼ਿਕਾਗੋ ਦੇ ਸ਼ਹੀਦਾਂ ਅਤੇ ਡਾ ਭੀਮ ਰਾਓ ਅੰਬੇਦਕਰ ਜੀ ਦੀ ਯਾਦ ਚ ਮੋਰਿੰਡਾ ਵਿਖੇ ਵਿਸ਼ਾਲ ਚੇਤਨਾ ਮਾਰਚ ਕੀਤਾ ਗਿਆ। ਇਸ ਚੇਤਨਾ ਮਾਰਚ ਵਿੱਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ, ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ, ਐਸ ਸੀ,ਬੀ ਸੀ ਅਧਿਆਪਕ ਯੂਨੀਅਨ , ਡੈਮੋਕ੍ਰੇਟਿਕ ਟੀਚਰ ਯੂਨੀਅਨ , ਟੈਕਨੀਕਲ ਸਰਵਿਸਿਜ਼ ਯੂਨੀਅਨ ਸੀਟੂ, ਮਕੈਨੀਕਲ ਸਰਵਿਸ ਯੂਨੀਅਨ, ਰਾਮਦਾਸੀਆ ਵੈਲਫੇਅਰ ਸੁਸਾਇਟੀ, ਵਾਲਮੀਕਿ ਸਭਾ ਮੋਰਿੰਡਾ, ਸਮੇਤ ਹੋਰ ਸਮਾਜਿਕ ਜਥੇਬੰਦੀਆਂ ਦੇ ਵਰਕਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਘਰਸ਼ ਕਮੇਟੀ ਦੇ ਸ੍ਰਪਰਸਤ ਹਰਮਿੰਦਰ ਸਿੰਘ ਲੱਕੀ ਅਤੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਦੁਮਣਾ ਨੇ ਦੱਸਿਆ ਕਿ ਇਸ ਮਾਰਚ ਦੀ ਅਗਵਾਈ ਸੰਘਰਸ਼ ਕਮੇਟੀ ਦੇ ਕਨਵੀਨਰ ਕਰਨੈਲ ਸਿੰਘ ਜੀਤ, ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ, ਸਹਿ ਕਨਵੀਨਰ ਮੋਹਨ ਲਾਲ ਕਾਲਾ ਸਾਬਕਾ ਕੌਂਸਲਰ, ਕੁਲਵੀਰ ਸਿੰਘ ਸ੍ਰਪਰਸਤ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ, ਐਡਵੋਕੇਟ ਪਰਮਿੰਦਰ ਸਿੰਘ ਤੂਰ ਅਤੇ ਗੁਰਦਰਸ਼ਨ ਸਿੰਘ ਢੋਲਣ ਮਾਜਰਾ ਨੇ ਕੀਤੀ। ਉਹਨਾਂ ਦੱਸਿਆ ਕਿ ਇਹ ਚੇਤਨਾ ਮਾਰਚ ਅਰੰਭ ਕਰਨ ਤੋਂ ਪਹਿਲਾਂ ਡਾ ਭੀਮ ਰਾਓ ਅੰਬੇਦਕਰ ਕਮਿਊਨਟੀ ਹਾਲ ਵਿੱਖੇ ਵਿਸ਼ਾਲ ਰੈਲੀ ਕੀਤੀ ਗਈ ਜਿਸ ਨੂੰ ਉਪਰੋਕਤ ਆਗੂਆਂ ਤੋਂ ਇਲਾਵਾ ਵਿਸ਼ੇਸ਼ ਤੌਰ ਤੇ ਪਹੁੰਚੇ ਲਖਵੀਰ ਸਿੰਘ ਬਡਾਲਾ, ਕ੍ਰਿਪਾਲ ਸਿੰਘ ਮੁੰਡੀ ਖਰੜ ਐਸ ਸੀ ਬੀ ਸੀ ਟੀਚਰ ਯੂਨੀਅਨ ਦੇ ਆਗੂ ਸੁਸੀਲ ਕੁਮਾਰ ਕਾਈਨੌਰ, ਡੈਮੋਕ੍ਰੇਟਿਕ ਟੀਚਰ ਯੂਨੀਅਨ ਫਰੰਟ ਦੇ ਜ਼ਿਲ੍ਹਾ ਜਨਰਲ ਸਕੱਤਰ ਜਤਿੰਦਰ ਸਿੰਘ ਜੀਤ, ਕੈਪਟਨ ਕਰਮਜੀਤ ਸਿੰਘ ਬਡਵਾਲੀ, ਕਾਮਰੇਡ ਕਾਕਾ ਰਾਮ, ਸਤਵਿੰਦਰ ਸਿੰਘ ਸੱਤੀ , ਸੰਤੋਸ਼ ਕੁਮਾਰ ਆਗੂ ਭੀਮ ਆਰਮੀ, ਅਵਤਾਰ ਸਿੰਘ ਰੰਗਰਾ ਆਦਿ ਆਗੂਆਂ ਨੇ ਸੰਬੋਧਨ ਕੀਤਾ। ਇਹ ਡਾ ਭੀਮ ਰਾਓ ਅੰਬੇਦਕਰ ਹਾਲ ਤੋਂ ਅਰੰਭ ਹੋ ਕੇ ਵੱਖ ਵੱਖ ਮੁਖ ਬਜ਼ਾਰਾਂ ਵਿੱਚੋਂ ਹੁੰਦਾ ਹੋਇਆ ਵਿਸ਼ਵਕਰਮਾ ਚੌਕ ਵਿਖੇ ਸਮਾਪਤ ਹੋਇਆ। ਇਸ ਮੌਕੇ ਸਮੂਹ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਦੀਆਂ ਮਜ਼ਦੂਰ , ਮੁਲਾਜ਼ਮ,ਦਲਿਤ ਅਤੇ ਪਛੜੇ ਵਰਗਾਂ ਵਿਰੋਧੀ ਨੀਤੀਆਂ ਦੀ ਕਰੜੀ ਅਲੋਚਨਾਂ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਵਲੋਂ ਨਿਆਂ ਪਾਲਿਕਾ ਰਾਹੀਂ ਸੰਵਿਧਾਨ ਨਾਲ ਛੇੜ ਛਾੜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਸ ਨੂੰ ਐਸ ਸੀ,ਬੀ ਸੀ ਲੋਕ ਬਰਦਾਸ਼ਤ ਨਹੀਂ ਕਰਨਗੇ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜ਼ੋ ਨਿਜੀ ਸਕੂਲ ਰਾਈਟ ਐਜੂਕੇਸ਼ਨ ਐਕਟ ਲਾਗੂ ਨਹੀਂ ਕਰ ਰਹੇ ਉਹਨਾਂ ਦੇ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕਰਕੇ ਉਸਦੀ ਮਾਨਤਾ ਰੱਦ ਕੀਤੀ ਜਾਵੇ ਅਤੇ ਕੋਰਟ ਦੇ ਹੁਕਮਾਂ ਮੁਤਾਬਕ ਜੁਰਮਾਨਾ ਕੀਤਾ ਜਾਵੇ। ਉਹਨਾਂ ਨਿਜੀ ਸਕੂਲਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਸੁਚੇਤ ਕੀਤਾ ਕਿ ਜੇਕਰ ਉਹ ਪੰਜਾਬ ਸਰਕਾਰ ਅਤੇ ਮਾਨਯੋਗ ਪੰਜਾਬ, ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਨਹੀਂ ਮੰਨਣਗੇ ਤਾਂ ਪੰਜਾਬ ਦੇ ਲੋਕ ਨਿਜੀ ਸਕੂਲਾਂ ਨੂੰ ਬੰਦ ਕਰਨ ਦੀ ਮੁਹਿੰਮ ਸ਼ੁਰੂ ਕਰਨਗੇ । ਇਸ ਸਮੇਂ ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਠੇਕੇਦਾਰੀ ਸਿਸਟਮ ਬੰਦ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਨਰੇਗਾ ਮਜ਼ਦੂਰਾਂ ਦੀ ਦਿਹਾੜੀ ਡੀ ਸੀ ਰੇਟ ਮੁਤਾਬਕ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ ਦਿਲਬਾਗ ਸਿੰਘ, ਬਲਾਕ ਸੰਮਤੀ ਮੈਂਬਰ ਜਸਮੇਰ ਸਿੰਘ ਮੂੰਡੀਆਂ, ਸਾਬਕਾ ਬਲਾਕ ਸੰਮਤੀ ਮੈਂਬਰ ਦਵਿੰਦਰ ਸਿੰਘ ਮਾਛੀਪੁਰ ਥੇੜੀ, ਤੇਜਿੰਦਰ ਸਿੰਘ ਸੋਨੂੰ ਅਤੇ ਹਰਕੀਰਤ ਸਿੰਘ ਮੜੌਲੀ ਕਲਾਂ ਬਲਾਕ ਸੰਮਤੀ ਮੈਂਬਰ,ਨਰਾਤਾ ਸਿੰਘ ਸਰਪੰਚ, ਜਸਵੀਰ ਸਿੰਘ ਸਰਪੰਚ, ਸੁਪਰਡੈਂਟ ਭਾਗ ਸਿੰਘ ਮਕੜੌਨਾ, ਥਾਣੇਦਾਰ ਰੇਸ਼ਮ ਸਿੰਘ, ਸੁਬੇਦਾਰ ਦਰਸ਼ਨ ਸਿੰਘ, ਜਸਵਿੰਦਰ ਸਿੰਘ, ਜਸਪਾਲ ਸਿੰਘ, ਗੁਰਮੁੱਖ ਸਿੰਘ ਸੰਤ ਨਗਰ, ਗੁਰਮੀਤ ਸਿੰਘ ਕਾਂਝਲਾ , ਪਰਮਜੀਤ ਸਿੰਘ, ਬਰਿੰਦਰ ਸਿੰਘ ਕਾਈਨੌਰ ਐਮ ਐਸ ਯੂ, ਬਲਜਿੰਦਰ ਸਿੰਘ ਟੀ ਐਸ ਯੂ, ਸਮਰਪਾਲ ਰੌਮੀ ਦੁਮਣਾ,ਮਾ ਸਰਬਜੀਤ ਸਿੰਘ,ਮਾਂ ਅਮਰਜੀਤ ਸਿੰਘ, ਹੈਡਮਾਸਟਰ ਗੁਰਦੇਵ ਸਿੰਘ, ਮੇਜ਼ਰ ਸਿੰਘ,ੳਮ ਪ੍ਰਕਾਸ਼, ਜਗਤਾਰ ਸਿੰਘ ਘੋਲਾ ਆਦਿ ਵੱਖ ਵੱਖ ਸਮਾਜਿਕ ਅਤੇ ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਖੈਰ ਚੋਰੀ ਦਾ ਸਿਲਸਿਲਾ ਲਗਾਤਾਰ ਜਾਰੀ ਜੰਗਲਾਤ ਵਿਭਾਗ ਸੁੱਤਾ ਪਿਆ ਘੁੰਮ ਕਰਨੀ ਨੀਂਦ
Next articleਜਲੰਧਰ ਮਹਿਤਪੁਰ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਗਿਆ ਗ੍ਰਿਫਤਾਰ