HOME ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਪੰਜਾਬ ਵਲੋਂ ਡਾ ਭੀਮ ਰਾਓ ਅੰਬੇਦਕਰ ਜੀ ਦਾ...

ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਪੰਜਾਬ ਵਲੋਂ ਡਾ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਵਸ ਮਨਾਇਆ

ਮੋਰਿੰਡਾ,  (ਸਮਾਜ ਵੀਕਲੀ)   (ਸੁਖਵਿੰਦਰ ਸਿੰਘ ਹੈਪੀ)-ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਪੰਜਾਬ ਵਲੋਂ ਮੋਰਿੰਡਾ ਵਿਖੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਵਸ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਸਮਾਗਮ ਵਿੱਚ ਵੱਖ ਵੱਖ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੇ ਵਲੰਟੀਅਰਜ਼ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਮੋਹਣ ਲਾਲ ਕਾਲਾ ਸਾਬਕਾ ਕੌਂਸਲਰ ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਸੰਘਰਸ਼ ਕਮੇਟੀ ਦੇ ਪ੍ਰਧਾਨ ਕਰਨੈਲ ਸਿੰਘ ਜੀਤ, ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ ਨੇ ਕੀਤੀ। ਇਸ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਐਡਵੋਕੇਟ ਪਰਮਿੰਦਰ ਸਿੰਘ ਤੂਰ, ਸੀਨੀਅਰ ਆਗੂ ਹਰਮਿੰਦਰ ਸਿੰਘ ਲੱਕੀ, ਕੁਲਵੀਰ ਸਿੰਘ ਸੋਨੂੰ ਸ੍ਰਪਰਸਤ ਮਹਾਰਾਜਾ ਸ੍ਰ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ, ਪ੍ਰਿੰਸੀਪਲ ਬਾਵਾ ਸਿੰਘ ਲੱਧੜ, ਮੁਲਾਜ਼ਮ ਆਗੂ ਸੁਖਵਿੰਦਰ ਸਿੰਘ ਦੂਮਣਾ, ਗੁਰਦਰਸ਼ਨ ਸਿੰਘ ਢੋਲਣ ਮਾਜਰਾ,ਕੈਪਟਨ ਕਰਮਜੀਤ ਸਿੰਘ ਬਡਵਾਲੀ ਆਦਿ ਨੇ ਸੰਬੋਧਨ ਕਰਦਿਆਂ ਬਾਵਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਨ ਤੇ ਖੁਸੀ ਦਾ ਇਜ਼ਹਾਰ ਕਰਦਿਆਂ ਹਾਜਰ ਇਲਾਕਾ ਨਿਵਾਸੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਉਹਨਾਂ ਦੇ ਅਧੂਰੇ ਮਿਸ਼ਨ ਨੂੰ ਪੂਰਾ ਕਰਨ ਦਾ ਪ੍ਰਣ ਕਰਵਾਇਆ। ਇਸ ਮੌਕੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਜ਼ੋਰਦਾਰ ਮੰਗ ਕੀਤੀ ਕਿ ਰਾਈਟ ਐਜੂਕੇਸ਼ਨ ਐਕਟ ਨੂੰ ਪੰਜਾਬ ਦੇ ਸਮੂਹ ਪ੍ਰਾਈਵੇਟ ਸਕੂਲਾਂ ਵਿਚ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਜਿਹੜਾ ਸਕੂਲ ਇਸ ਕਾਨੂੰਨ ਨੂੰ ਲਾਗੂ ਨਹੀਂ ਕਰਦਾ ਉਸ ਦੀ ਮਾਨਤਾ ਰੱਦ ਕੀਤੀ ਜਾਵੇ ਅਤੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਮੁਤਾਬਕ ਉਸ ਸਕੂਲ ਨੂੰ ਜੁਰਮਾਨਾ ਕੀਤਾ ਜਾਵੇ। ਸਮੂਹ ਬੁਲਾਰਿਆਂ ਨੇ ਚੇਤਾਵਨੀ ਦਿਤੀ ਕਿ ਜੇਕਰ ਇਸ ਐਕਟ ਨੂੰ ਤੁਰੰਤ ਲਾਗੂ ਨਾ ਕੀਤਾ ਤਾਂ ਸਖ਼ਤ ਐਕਸ਼ਨ ਕੀਤਾ ਜਾਵੇਗਾ। ਇਸ ਮੌਕੇ ਇਕ ਹੋਰ ਮਤਾ ਪਾਸ ਕਰਕੇ ਕੇਂਦਰ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਯੂ ਜੀ ਸੀ ਨੂੰ ਤੁਰੰਤ ਲਾਗੂ ਕੀਤਾ ਜਾਵੇ ਅਤੇ ਚੋਰ ਮੋਰੀਆਂ ਰਾਹੀਂ ਇਸ ਐਕਟ ਨੂੰ ਖਤਮ ਕਰਨ ਦੀ ਨਿਤੀ ਬੰਦ ਕੀਤੀ ਜਾਵੇ। ਉਹਨਾਂ ਕਿਹਾ ਕਿ ਜੇਕਰ ਯੂ ਜੀ ਸੀ ਬੰਦ ਕੀਤਾ ਗਿਆ ਤਾਂ ਇਸ ਨੂੰ ਸਹਿਨ ਨਹੀਂ ਕੀਤਾ ਜਾਵੇਗਾ ਅਤੇ ਸਮੂਹ ਭਰਾਤਰੀ ਜਥੇਬੰਦੀਆਂ ਵਲੋਂ ਸਖਤ ਐਕਸ਼ਨ ਕੀਤਾ ਜਾਵੇਗਾ। ਕੇਂਦਰ ਸਰਕਾਰ ਨੂੰ 2 ਅਪ੍ਰੈਲ 2018 ਦੇ ਭਾਰਤ ਬੰਦ ਨੂੰ ਭੁਲਣਾ ਨਹੀਂ ਚਾਹੀਦਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਸੰਮਤੀ ਮੋਰਿੰਡਾ ਦੇ ਮੈਂਬਰ ਤੇਜਿੰਦਰ ਸਿੰਘ ਸੋਨੂੰ, ਸਾਬਕਾ ਬਲਾਕ ਸੰਮਤੀ ਮੈਂਬਰ ਦਵਿੰਦਰ ਸਿੰਘ ਮਾਛੀਪੁਰ,ਨਗਰ ਕੌਂਸਲ ਮੋਰਿੰਡਾ ਦੇ ਸਾਬਕਾ ਮੀਤ ਪ੍ਰਧਾਨ ਮਹਿੰਦਰ ਸਿੰਘ ਢਿੱਲੋਂ, ਡਾ ਦਿਲਬਾਗ ਸਿੰਘ, ਸੁਪਰਡੈਂਟ ਭਾਗ ਸਿੰਘ ਮਕੜੌਨਾ, ਸੁਬੇਦਾਰ ਦਰਸ਼ਨ ਸਿੰਘ, ਸਮਾਜ ਸੇਵਕ ਫ਼ਕੀਰ ਸਿੰਘ ਬਡਵਾਲੀ , ਮਾਂ ਹਾਕਮ ਸਿੰਘ, ਪ੍ਰਿ ਬਲਵੀਰ ਸਿੰਘ ਛਿੱਬਰ, ਥਾਣੇਦਾਰ ਭਾਗ ਸਿੰਘ,ਗੁਰਮੀਤ ਸਿੰਘ ਕਾਂਝਲਾ, ਦਵਿੰਦਰ ਸਿੰਘ ਸੁਪਰਡੈਂਟ, ਮੇਜ਼ਰ ਸਿੰਘ, ਮੇਜ਼ਰ ਮਸੀਹ ਸੀਨੀਅਰ ਆਗੂ ਇਸਾਈ ਭਾਈਚਾਰਾ, ਸੁਖਵਿੰਦਰ ਸਿੰਘ ਹੈਪੀ, ਅਜੀਤ ਸਿੰਘ ਛਿੱਬਰ, ਸੰਤੋਖ ਸਿੰਘ ਛਿੱਬਰ, ਕ੍ਰਿਸਨ ਸਿੰਘ ਰਾਣਾ, ਮੁਲਾਜ਼ਮ ਆਗੂ ਮੇਹਰ ਸਿੰਘ, ਗੁਰਪ੍ਰੀਤ ਸਿੰਘ ਮੜੌਲੀ, ਸੁਲੱਖਣ ਸਿੰਘ ਮੜੌਲੀ ਕਲਾਂ, ਸਤਵਿੰਦਰ ਸਿੰਘ ਸੱਤੀ, ਲਾਭ ਸਿੰਘ ਫੌਜੀ, ਬਲਵਿੰਦਰ ਸਿੰਘ ਮੂੰਡੀਆ, ਬਾਲਮੀਕ ਸਭਾ ਦੇ ਆਗੂ ਤੀਰਥ ਰਾਮ, ਰਮੇਸ਼ ਕੁਮਾਰ ਮੇਸ਼ੀ, ਬਲਿਹਾਰ ਸਿੰਘ ਦੁਮਣਾ, ਬਲਵੀਰ ਸਿੰਘ, ਹਰਨੇਕ ਸਿੰਘ ਟੈਲੀਫੋਨ ਵਿਭਾਗ, ਦਰਵਾਰ ਸਿੰਘ ਅਤੇ ਗੁਰਦੀਪ ਸਿੰਘ ਆਦਿ ਵੱਖ ਵੱਖ ਜਥੇਬੰਦੀਆਂ ਦੇ ਆਗੂ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਗੁਰਦੁਆਰਾ ਟਿੱਬੀ ਸਾਹਿਬ ਹੈਂਡ ਦਰਬਾਰ ਵਿਖੇ ਲਗਾਏ ਗਏ ਖੂਨਦਾਨ ਕੈਂਪ ਵਿੱਚ 91 ਯੂਨਿਟ ਬਲੱਡ ਇੱਕਤਰ ਹੋਇਆ
Next articleਇਸ਼ਨਾ ਜਿਊਲਰਸ ਨੇ ‘ਲੁਧਿਆਣਾ ਦੇ ਸਭ ਤੋਂ ਵੱਡੇ ਗੋਲਡ ਕਾਰਨੀਵਲ ਦਾ ਆਯੋਜਨ ਕੀਤਾ ਗ੍ਰੈਂਡ ਫਿਨਾਲੇ’ ਦੇ ਜੇਤੂਆਂ ਦਾ ਐਲਾਨ ਕੀਤਾ