HOME ਟੌਂਸਾ ਵਿਖੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਪ੍ਰੋਗਰਾਮ ਤਹਿਤ ਜਾਗਰੂਕਤਾ ਸੈਮੀਨਾਰ ਆਯੋਜਿਤ

ਟੌਂਸਾ ਵਿਖੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਪ੍ਰੋਗਰਾਮ ਤਹਿਤ ਜਾਗਰੂਕਤਾ ਸੈਮੀਨਾਰ ਆਯੋਜਿਤ

4
ਬਲਾਚੌਰ,   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਿੰਦਰਜੀਤ ਕੌਰ ਦੀ ਰਹਿਨੁਮਾਈ ਹੇਠ ਪਿੰਡ ਟੌਂਸਾ ਵਿਖੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਪ੍ਰੋਗਰਾਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ ਨੇ ਭਰੂਣ ਹੱਤਿਆ ਰੋਕਣ ਤੇ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਸਮਝਣ ਦਾ ਸੱਦਾ ਦਿੰਦਿਆਂ ਲੋਕਾਂ ਨੂੰ ਭਰੂਣ ਹੱਤਿਆ, ਬਾਲ ਵਿਆਹ ਤੇ ਘਰੇਲੂ ਹਿੰਸਾ ਆਦਿ ਬਾਰੇ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਭਰੂਣ ਹੱਤਿਆ ਰੋਕਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਲਿੰਗ ਅਨੁਪਾਤ ਵਿੱਚ ਸੁਧਾਰ ਲਈ ਸਮਾਜ ਦੀ ਮਾਨਸਿਕਤਾ ਨੂੰ ਬਦਲਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਮਾਜ ਅੰਦਰ ਫੈਲੀਆਂ ਭਰੂਣ ਹੱਤਿਆ ਵਰਗੀਆਂ ਕੁਰੀਤੀਆਂ ਮਿਟਾਉਣ ਅਤੇ ਲੜਕੀਆਂ ਦੀ ਪੜ੍ਹਾਈ ‘ਤੇ ਜ਼ੋਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਸੋਚ ਬਦਲਦਿਆਂ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਸਮਝਣਾ ਚਾਹੀਦਾ ਹੈ। ਪੀ.ਐਨ.ਡੀ.ਟੀ. ਐਕਟ ਬਾਰੇ ਉਨ੍ਹਾਂ ਦੱਸਿਆ ਕਿ ਗਰਭ ‘ਚ ਪਲ ਰਹੇ ਬੱਚੇ ਦਾ ਲਿੰਗ ਪਤਾ ਕਰਨਾ ਤੇ ਭਰੂਣ ਹੱਤਿਆ ਕਰਨਾ ਨਾ ਸਿਰਫ਼ ਸਜ਼ਾ-ਯੋਗ ਅਪਰਾਧ ਹੈ, ਬਲਕਿ ਇਹ ਇਕ ਮਹਾਂ-ਪਾਪ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਦੁਨੀਆ ਦੇ ਇਤਿਹਾਸ ਵਿਚ ਬਹੁਤ ਸਾਰੀਆਂ ਅਜਿਹੀਆਂ ਉਦਾਹਰਣਾਂ ਮਿਲਦੀਆਂ ਹਨ, ਜਦੋਂ ਲੜਕੀਆਂ ਨੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲਾ ਕਰਦਿਆਂ ਪੰਜ ਸਾਲ ਤੱਕ ਦੀਆਂ ਬੱਚੀਆਂ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨਨੀ ਸੁਰੱਖਿਆ ਯੋਜਨਾ, ਪੀ.ਸੀ.-ਪੀ.ਐੱਨ.ਡੀ.ਟੀ. ਐਕਟ ਅਤੇ ਹੋਰ ਸੁਵਿਧਾਵਾਂ ਬਾਰੇ ਜਾਗਰੂਕ ਕੀਤਾ।
ਇਸ ਮੌਕੇ ਸੀਐੱਚਓ ਪ੍ਰਭਜੋਤ ਸਿੰਘ, ਮਪਹਵ ਚੰਦਨ ਕੁਮਾਰ ਤੇ ਜਸਵਿੰਦਰ ਕੌਰ, ਆਸ਼ਾ ਵਰਕਰ, ਆਂਗਣਵਾੜੀ ਵਰਕਰ ਤੇ ਹੈਲਪਰ ਸਮੇਤ ਹੋਰ ਵੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਕੂਲ ਪੱਧਰ ‘ਤੇ ਖੇਡਾਂ ਦਾ ਮਹੱਤਵ
Next articleतेजी से कमजोर होता लोकतांत्रिक दायरा और सबसे लंबी अवधि वाले पीएम की उपलब्धियां