
ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਪਿੰਡ ਰੈਲਮਾਜਰਾ ਦੇ ਅੱਡੇ ਬਲੈਰੋ ਪਿੱਕਅਪ ਜੀਪ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਰਿੰਦਰ ਸ਼ਿੰਦਾ ਪ੍ਰਧਾਨ ਰੈਲਮਾਜਰਾ ਨੇ ਦੱਸਿਆ ਕਿ ਬਲੈਰੋ ਪਿੱਕਅਪ ਜੀਪ ਜਿਸ ਦਾ ਨੰਬਰ ਪੀ ਬੀ 65 ਬੀ ਏ 5140 ਜੋ ਬਲਾਚੌਰ ਸਾਇਡ ਤੋਂ ਰੋਪੜ੍ਹ ਸਾਇਡ ਜਾ ਰਹੀ ਜਦੋਂ ਇਹ ਜੀਪ ਰੈਲਮਾਜਰਾ ਦੇ ਅੱਡੇ ਦੇ ਕੋਲ ਪਹੁੰਚੀ ਤਾਂ ਅਚਾਨਕ ਇਸ ਜੀਪ ਅੱਗੇ ਬੇਸਹਾਰਾ ਪਸ਼ੂ ਆ ਗਿਆ ਜਿਸ ਨੂੰ ਬਚਾਉਣ ਲਈ ਡਰਾਈਵਰ ਨੇ ਬ੍ਰੇਕ ਮਾਰੀ ਤਾਂ ਜੀਪ ਦਾ ਸਤੁੰਨਲ ਵਿਗੜ ਗਿਆ ਜਿਸ ਜੀਪ ਬੈਕਾਬੂ ਹੋ ਕਿ ਡਿਵਾਈਡਰ ਤੇ ਜਾ ਚੜ੍ਹੀ ਅਤੇ ਰੇਲਿੰਗ ਨਾਲ ਜਾ ਟਕਰਾਈ ਜਿਸ ਨਾਲ ਕਾਫੀ ਦੂਰ ਤੱਕ ਰੇਲਿੰਗ ਟੁੱਟ ਗਈ ਅਤੇ ਜੀਪ ਦੇ ਡਰਾਈਵਰ ਦੇ ਮਾਮੂਲੀ ਸੱਟਾਂ ਵੱਜੀਆਂ ਅਤੇ ਗੱਡੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਅਤੇ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ।‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



