ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਐੱਸਸੀ ਸ਼੍ਰੇਣੀ ਦੇ ਨਿਆਂਇਕ ਅਧਿਕਾਰੀਆਂ ਦੀ ਤਰੱਕੀ ਵਿੱਚ ਕੋਟੇ ‘ਤੇ ਵਿਚਾਰ ਕਰਨ ਲਈ ਕਿਹਾ

ਨਵੀਂ ਦਿੱਲੀ (ਸਮਾਜ ਵੀਕਲੀ):  ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ(ਐੱਨਸੀਐੱਸਸੀ) ਨੇ ਪੰਜਾਬ ਸਰਕਾਰ ਨੂੰ ਅਨੁਸੂਚਿਤ ਜਾਤੀ ਵਰਗ ਦੇ ਨਿਆਂਇਕ ਅਧਿਕਾਰੀਆਂ ਅਤੇ ਹੋਰ ਅਦਾਲਤੀ ਕਰਮਚਾਰੀਆਂ ਦੀ ਤਰੱਕੀ ਵਿੱਚ ਰਾਖਵਾਂਕਰਨ ਦੇਣ ਬਾਰੇ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ‘ਪੰਜਾਬ ਰਾਜ ਦੀਆਂ ਅਦਾਲਤਾਂ ਵਿੱਚ ਅਨੁਸੂਚਿਤ ਜਾਤੀ ਦੇ ਕਰਮਚਾਰੀਆਂ ਨੂੰ ਤਰੱਕੀ ਵਿੱਚ ਰਾਖਵੇਂਕਰਨ ਤੋਂ ਇਨਕਾਰ’ ਸਿਰਲੇਖ ਵਾਲੀ ਪਟੀਸ਼ਨ ਦੀ ਸੁਣਵਾਈ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਪੰਜਾਬ ਸਰਕਾਰ ਨੂੰ ਅਗਲੇ ਦੋ ਹਫਤਿਆਂ ਦੇ ਇਸ ਸਬੰਧੀ ਪੈਨਲ ਕੋਲ ਪ੍ਰਗਤੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਐੱਨਸੀਐੱਸਸੀ) ਕੋਲ ਪਹੁੰਚ ਕਰਨ ਵਾਲੇ ਪਟੀਸ਼ਨਰ ਨੇ ਦੱਸਿਆ ਸੀ ਕਿ ਰਾਜ ਸਰਕਾਰ ਨੇ ਇੱਕ ਕਾਨੂੰਨ -ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ (ਸੇਵਾਵਾਂ ਵਿੱਚ ਰਾਖਵਾਂਕਰਨ) ਐਕਟ, 2006 ਪਾਸ ਕੀਤਾ ਹੈ। ਐਕਟ ਅਨੁਸਾਰ, ਗਰੁੱਪ ਏ ਅਤੇ ਬੀ ਦੇ ਕਰਮਚਾਰੀਆਂ ਨੂੰ ਤਰੱਕੀ ਵਿੱਚ 14 ਫੀਸਦੀ ਅਤੇ ਸਮੂਹ ਸੀ ਅਤੇ ਡੀ ਨੂੰ 20 ਪ੍ਰਤੀਸ਼ਤ ਰਾਖਵਾਂਕਰਨ ਮਿਲੇਗਾ। ਐੱਨਸੀਐੱਸਸੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਪਟੀਸ਼ਨਕਰਤਾ ਨੇ ਦਾਅਵਾ ਕੀਤਾ ਹੈ ਕਿ ਇਹ ਵਿਵਸਥਾਵਾਂ ਨਿਆਂਇਕ ਸੇਵਾਵਾਂ ਅਤੇ ਹੋਰ ਅਦਾਲਤੀ ਕਰਮਚਾਰੀਆਂ ਦੇ ਮਾਮਲੇ ਵਿੱਚ ਕਦੇ ਵੀ ਲਾਗੂ ਨਹੀਂ ਕੀਤੀਆਂ ਗਈਆਂ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੇਂਦਰ ਨੇ ਐੱਸਸੀ, ਐੱਸਟੀ, ਓਬੀਸੀ, ਘੱਟ ਗਿਣਤੀਆਂ ਤੇ ਔਰਤਾਂ ਲਈ ਭਲਾਈ ਯੋਜਨਾਵਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਮੰਤਰੀਆਂ ਦਾ ਗਰੁੱਪ ਬਣਾਇਆ
Next articleਮੋਦੀ ਨੂੰ ਮਿਲੇ ਤੋਹਫ਼ਿਆਂ ਦੀ 17 ਸਤੰਬਰ ਤੋਂ ਸ਼ੁਰੂ ਹੋਵੇਗੀ ਈ-ਨਿਲਾਮੀ