HOME ਐਸ.ਸੀ. ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ...

ਐਸ.ਸੀ. ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ

8
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ
ਨਵਾਂਸ਼ਹਿਰ  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜਾਤੀਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਵਿੱਚ  ਆਪਣਾ ਪੱਖ ਰੱਖਣ ਲਈ 15 ਜੂਨ 2026 ਨੂੰ ਸਵੇਰੇ 11 ਵਜੇ ਆਪਣਾ ਪੱਖ ਰੱਖਣ ਲਈ ਸਮਾਂ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵਲੋਂ ਆਪਣੇ ਧੂਰੀ  ਦੌਰੇ ਦੌਰਾਨ ਜਾਤੀਸੂਚਕ ਸ਼ਬਦ ਵਰਤਣ ਦੇ ਮਾਮਲੇ ਵਿਚ ਅੱਜ ਤਲਬ ਕੀਤਾ ਗਿਆ ਸੀ ਜਿਸ ਵਿੱਚ  ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਤਰਫੋਂ ਐਡਵੋਕੇਟ ਰਮਨਦੀਪ ਸਿੰਘ ਅਤੇ ਐਡਵੋਕੇਟ ਏ.ਐਸ.ਬਰਨਾਲਾ ਪੇਸ਼ ਹੋਏ  ਅਤੇ ਉਨ੍ਹਾਂ ਕਮਿਸ਼ਨ ਤੋਂ ਸਮੇਂ ਦੀ ਮੰਗ ਕੀਤੀ ਗਈ ਜਿਸ ਨੂੰ ਪ੍ਰਵਾਨ ਕਰਦਿਆਂ 15 ਜੂਨ 2026  ਦਾ ਸਮਾਂ ਦਿੱਤਾ ਗਿਆ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸੁਖਬੀਰ ਸਿੰਘ ਬਾਦਲ ਵਲੋਂ ਇਸਤਰੀ ਅਕਾਲੀ ਦਲ ਦੇ 55 ਹਲਕਾ ਪ੍ਰਧਾਨਾਂ ਦਾ ਐਲਾਨ ਬੀਬੀ ਸੁਰਿੰਦਰ ਕੌਰ ਆਸਰੋਂ ਬਣੇ ਬਾਲਾਚੌਰ ਦੇ ਪ੍ਰਧਾਨ
Next articleਅਧਿਆਪਕ ਦਲ ਪੰਜਾਬ ਦੀ ਜਿਲ੍ਹਾ ਪੱਧਰੀ ਮੀਟਿੰਗ ਹੋਈ