ਕਪੂਰਥਲਾ ,28 ਨਵੰਬਰ (ਕੌੜਾ )- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਭਰਜਾਈ ਜਿਨ੍ਹਾਂ ਦਾ ਬੀਤੇ ਦਿਨੀਂ ਵਿਦੇਸ਼ ਵਿੱਚ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਸੀ,ਦੇ ਪਰਿਵਾਰਕ ਮੈਂਬਰਾਂ ਨਾਲ ਐੱਸਸੀ ਕਮਿਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਾਜੇਸ਼ ਬਾਗਾ,ਜ਼ਿਲ੍ਹਾ ਪ੍ਰਭਾਰੀ ਆਸ਼ੂ ਪੂਰੀ,ਰਾਜੀਵ ਪਾਹਵਾ,ਵਿੱਕੀ ਸੂਦ,ਯੂਥ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ ਤੇ ਹੋਰ ਅਨੇਕਾਂ ਰਾਜਨੀਤਿਕ ਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਅੱਜ ਉਨ੍ਹਾਂ ਦੇ ਗ੍ਰਹਿ ਪਿੰਡ ਖੋਜੇਵਾਲ ਵਿਖੇ ਪਹੁੰਚ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।ਇਸ ਮੌਕੇ ਰਾਜੇਸ਼ ਬਾਗਾ ਨੇ ਕਿਹਾ ਕਿ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਭਰਜਾਈ ਦੇ ਅਕਾਲ ਚਲਾਣੇ ਨਾਲ ਬਹੁਤ ਹੀ ਦੁੱਖ ਹੋਇਆ ਹੈ।ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly