ਅਨੂਸੂਚਿਤ ਜਾਤੀਆਂ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ (ਰਜਿ.) ਪੰਜਾਬ ਦਾ ਸਾਲਾਨਾ ਕੈਲੰਡਰ ਜਲਦ ਹੋਵੇਗਾ ਰੀਲੀਜ਼

ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਅਨੂਸੂਚਿਤ ਜਾਤੀਆਂ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ (ਰਜਿ.) ਪੰਜਾਬ ਦੇ ਸੂਬਾ ਪ੍ਰਧਾਨ ਇੰਜ. ਪਰਵਿੰਦਰ ਕੁਮਾਰ, ਸੂਬਾ ਸਕੱਤਰ ਜਨਰਲ , ਸਰਪ੍ਰਸਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅਨੂਸੂਚਿਤ ਜਾਤੀਆਂ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਦਾ ਸਾਲਾਨਾ ਕੈਲੰਡਰ ਆਉਣ ਵਾਲੇ ਦਿਨਾਂ ਵਿੱਚ ਰੀਲੀਜ਼ ਕੀਤਾ ਜਾਵੇਗਾ, ਜਿਸ ਵਿੱਚ ਪੰਜਾਬ ਦੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਬੇਨਤੀ ਹੈ ਕਿ ਕਲੰਡਰ ਰੀਲੀਜ਼ ਕਰਨ ਮੌਕੇ ਹਾਜ਼ਰ ਹੋਣਾ ਯਕੀਨੀ ਬਣਾਇਆ ਜਾਵੇ ਅਤੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਪ੍ਰਧਾਨ/ਜਨਰਲ ਸਕੱਤਰ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਸੂਬਾ ਕਮੇਟੀ ਵਲੋਂ ਕਲੰਡਰ ਰੀਲੀਜ਼ ਕਰਨ ਉਪਰੰਤ ਆਪਣੇ ਆਪਣੇ ਜ਼ਿਲ੍ਹਿਆਂ ਵਿੱਚ ਕਲੰਡਰ ਰੀਲੀਜ਼ ਕਰਕੇ ਸਮਾਜ ਦੇ ਲੋਕਾਂ ਨੂੰ ਫੈਡਰੇਸ਼ਨ ਪ੍ਰਤੀ ਜਾਗਰੂਕ ਕੀਤਾ ਜਾਵੇ ਅਤੇ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੇ ਲੋਕਾਂ ਨੂੰ ਨਵੇਂ ਸਾਲ ਦੀਆਂ ਬਹੁਤ ਬਹੁਤ ਮੁਬਾਰਕਾਂ ਦਿੰਦੇ ਹੋਏ ਬੇਨਤੀ ਕੀਤੀ ਹੈ ਬਾਬਾ ਸਾਹਿਬ ਅੰਬੇਡਕਰ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਚੱਲਣ ਲਈ ਵੀ ਬੇਨਤੀ  ਕੀਤੀ ਜਾਂਦੀ ਹੈ। ਇਸ ਮੌਕੇ ਬੋਲਦਿਆਂ ਅਨੂਸੂਚਿਤ ਜਾਤੀਆਂ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ (ਰਜਿ.) ਪੰਜਾਬ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਕਿਹਾ ਕਿ ਜਥੇਬੰਦੀ ਹਮੇਸ਼ਾ ਹੀ ਆਪਣੇ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਤੇ ਭਵਿੱਖ ‘ਚ ਵੀ ਉਨਾਂ ਦੇ ਹੱਕਾਂ-ਹਕੂਕਾਂ ਦੀ ਰਾਖੀ ਲਈ ਵਚਨਬੱਧ ਹੈ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬੱਚੇ ਅਤੇ ਮਾਪੇ
Next articleਸਾਲ ਨਵਾਂ