HOME ਸਕੂਲੀ ਬੱਚਿਆਂ ਨੂੰ ਪਾਣੀ ਅਤੇ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਕੀਤਾ...

ਸਕੂਲੀ ਬੱਚਿਆਂ ਨੂੰ ਪਾਣੀ ਅਤੇ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਕੀਤਾ ਜਾਗਰੂਕ

1
ਕੈਪਸਨ : ਪਿੰਡ ਅਤਲਾ ਕਲਾਂ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਮੌਕੇ ਸਿਹਤ ਟੀਮ , ਅਧਿਆਪਕ ਅਤੇ ਵਿਦਿਆਰਥੀ।
ਮਾਨਸਾ,  (ਸਮਾਜ ਵੀਕਲੀ)   ਮਾਨਸਾ ਜ਼ਿਲ੍ਹੇ ਦੇ ਅਤਲਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਅੱਜ ਵਿਦਿਆਰਥੀਆਂ ਨੂੰ ਬਰਸਾਤ ਅਤੇ ਗਰਮੀ ਦੇ ਮੌਸਮ ਵਿੱਚ ਫੈਲਣ ਵਾਲੀਆਂ ਵਾਟਰ ਬੌਰਨ (ਪਾਣੀ ਤੋਂ ਫੈਲਣ ਵਾਲੀਆਂ) ਅਤੇ ਵੈਕਟਰ ਬੌਰਨ (ਕੀਟਾਣੂਆਂ ਤੋਂ ਫੈਲਣ ਵਾਲੀਆਂ) ਬਿਮਾਰੀਆਂ ਬਾਰੇ ਜਾਗਰੂਕ ਕੀਤਾ ਗਿਆ। ਇਹ ਜਾਣਕਾਰੀ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਮਨਦੀਪ ਸਿੰਘ ਅਤੇ ਡਾ. ਬਲਜਿੰਦਰ ਕੌਰ ਦੀ ਅਗਵਾਈ ਵਿੱਚ ਸਿਹਤ ਟੀਮ ਵੱਲੋਂ ਦਿੱਤੀ ਗਈ। ਸਿਹਤ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤਲਾ ਕਲਾਂ ਦੇ ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆ (ਜੋ ਵੈਕਟਰ ਬੌਰਨ ਹਨ) ਅਤੇ ਡਾਇਰੀਆ (ਜੋ ਵਾਟਰ ਬੌਰਨ ਹੈ) ਵਰਗੀਆਂ ਬਿਮਾਰੀਆਂ ਦੇ ਕਾਰਨਾਂ, ਇਲਾਜ ਅਤੇ ਬਚਾਅ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਿਹਤ ਸੁਪਰਵਾਈਜ਼ਰ ਜਗਦੀਸ਼ ਸਿੰਘ ਨੇ ਦੱਸਿਆ ਕਿ ਡਾਇਰੀਆ ਵਰਗੀਆਂ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਸਾਫ਼-ਸੁਥਰਾ ਪਾਣੀ ਪੀਣਾ ਅਤੇ ਖਾਣ-ਪੀਣ ਦੀਆਂ ਵਸਤੂਆਂ ਦੀ ਸਫ਼ਾਈ ਦਾ ਖਾਸ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਸਿਹਤ ਕਰਮਚਾਰੀ ਚਾਨਣ ਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਅਤੇ ਮਲੇਰੀਆ ਵਰਗੀਆਂ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿਓ, ਕਿਉਂਕਿ ਖੜ੍ਹਾ ਪਾਣੀ ਮੱਛਰਾਂ ਦੇ ਪੈਦਾ ਹੋਣ ਦਾ ਮੁੱਖ ਕਾਰਨ ਬਣਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਨੀਮੀਆ ਤੋਂ ਬਚਣ ਲਈ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਲੈਣੀ ਚਾਹੀਦੀ ਹੈ, ਕਿਉਂਕਿ ਇਹ ਸਿਹਤਮੰਦ ਜੀਵਨ ਲਈ ਬਹੁਤ ਜ਼ਰੂਰੀ ਹੈ। ਇਸ ਜਾਗਰੂਕਤਾ ਕੈਂਪ ਵਿੱਚ ਸਰਬਜੀਤ ਸਿੰਘ ਸਿਹਤ ਸੁਪਰਵਾਈਜ਼ਰ, ਕਰਨੈਲ ਸਿੰਘ ਸਿਹਤ ਕਰਮਚਾਰੀ, ਪ੍ਰਿੰਸੀਪਲ ਗੁਰਦੇਵ ਸਿੰਘ, ਪਾਲਾ ਸਿੰਘ, ਹਰਵਿੰਦਰ ਸਿੰਘ, ਚਰਨਜੀਤ ਸਿੰਘ, ਸੁਮਿਤ ਕੁਮਾਰ, ਹਰਬੰਸ ਸਿੰਘ, ਇੰਦਰਜੀਤ ਸਿੰਘ, ਜਤਿੰਦਰ ਪਾਲ ਜੋਤੀ, ਸਰਬਜੀਤ ਕੌਰ, ਹਰਪ੍ਰੀਤ, ਰਿਸ਼ੀ, ਅਮਨਦੀਪ ਕੌਰ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ। ਇਸ ਪਹਿਲਕਦਮੀ ਨਾਲ ਵਿਦਿਆਰਥੀਆਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧੀ ਹੈ, ਜੋ ਉਨ੍ਹਾਂ ਨੂੰ ਮੌਸਮੀ ਬਿਮਾਰੀਆਂ ਤੋਂ ਬਚਣ ਵਿੱਚ ਮਦਦ ਕਰੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਉੱਘੇ ਸ਼ਾਇਰ ਤੇ ਕਵੀ ਸਨ- ਦੀਵਾਨ ਸਿੰਘ ਮੱਕੜ ਜਾਂ ਬਹੁਪੱਖੀ ਸ਼ਖ਼ਸੀਅਤ ਸਨ : ਦੀਵਾਨ ਸਿੰਘ ਮੱਕੜ
Next articleਸੰਤ ਸੀਚੇਵਾਲ ਦਾ ਵੈਨਕੂਵਰ ਏਅਰਪੋਰਟ ਤੇ ਨਿੱਘਾ ਸਵਾਗਤ