ਮਾਨਸਾ (ਸਮਾਜ ਵੀਕਲੀ): ਸਿਵਲ ਸਰਜਨ ਮਾਨਸਾ ਡਾਕਟਰ ਅਸ਼ਵਨੀ ਕੁਮਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਸੰਤੋਸ਼ ਭਾਰਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਖਿਆਲਾਂ ਕਲਾਂ ਡਾਕਟਰ ਹਰਦੀਪ ਸ਼ਰਮਾ ਜੀ ਦੀ ਰਹਿਨੁਮਾਈ ਹੇਠ ਸਰਕਾਰੀ ਮਿਡਲ ਸਕੂਲ ਠੂਠਿਆਂਵਾਲੀ ਵਿਖੇ ਡੇਂਗੂ ਅਤੇ ਮਲੇਰੀਆ ਬਾਰੇ ਜਾਣਕਾਰੀ ਦਿੱਤੀ ਗਈ ਜਿਸ ਵਿੱਚ ਸੁਖਵਿੰਦਰ ਸਿੰਘ ਨੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੂਲਰ, ਫਰਿੱਜਾਂ ਦੀਆਂ ਟ੍ਰੇਆਂ, ਪਾਣੀ ਦੀਆਂ ਟੈਂਕੀਆਂ ਅਤੇ ਗਮਲੇ ਆਦਿ ਵਿੱਚ ਪਾਣੀ ਨਾ ਖੜਨ ਦਿੱਤਾ ਜਾਵੇ ਇਸ ਨਾਲ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕਦਾ ਹੈ।ਹਰ ਸ਼ੁਕਰਵਾਰ ਨੂੰ ਡਰਾਈ ਡੇ ਮਨਾਇਆ ਜਾਂਦਾ ਹੈ।
ਸਿਹਤ ਸੁਪਰਵਾਈਜ਼ਰ ਸੁਖਪਾਲ ਸਿੰਘ ਨੇ ਦੱਸਿਆ ਕਿ ਮਲੇਰੀਆ ਬੁਖਾਰ ਐਨਾਫੈਲੀਜ ਮਾਦਾ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਮਲੇਰੀਆ ਬੁਖਾਰ ਦੇ ਲੱਛਣ ਜਿਵੇਂ ਠੰਢ ਨਾਲ ਬੁਖਾਰ ਤੀਜੇ ਦਿਨ ਬੁਖਾਰ,ਉਲਟੀ ਆਉਣਾ ਅਤੇ ਥਕਾਵਟ ਆਉਣਾ ਇਸ ਦੇ ਲੱਛਣ ਹਨ। ਬੁਖਾਰ ਹੋਣ ਤੇ ਖੂਨ ਦੀ ਜਾਂਚ ਨੇੜੇ ਦੇ ਸਰਕਾਰੀ ਹਸਪਤਾਲ ਵਿਖੇ ਕਰਵਾਉਣੀ ਚਾਹੀਦੀ ਹੈ। ਡੇਂਗੂ ਅਤੇ ਮਲੇਰੀਆ ਹੋਣ ਤੇ ਇਸ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ। ਪ੍ਰਿੰਸੀਪਲ ਰਾਜ ਕੁਮਾਰ, ਨੇ ਬੱਚਿਆਂ ਨੂੰ ਇਹ ਸਾਰੀਆਂ ਗੱਲਾਂ ਆਪਣੇ ਅਤੇ ਆਪਣੇ ਆਪਣੇ ਆਲੇ-ਦੁਆਲੇ ਪਹੁੰਚਾਉਣ ਲਈ ਕਿਹਾ । ਇਸ ਮੌਕੇ ਮਨਦੀਪ ਕੌਰ ਸੀ ਐਚ ਓ, ਗੁਰਵਿੰਦਰ ਕੌਰ ਅਤੇ ਸਕੂਲ ਸਟਾਫ ਹਾਜ਼ਰ ਸੀ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly