ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਡਾਇਰੈਕਟਰ ਪੀਸੀਐਸ ਅਫਸਰ ਪਰਮਜੀਤ ਸਿੰਘ ਨੇ ਸਕੂਲ ਆਫ ਐਮੀਨੈਂਸ ਟਾਂਡਾ ਦਾ ਕੀਤਾ ਵਿਸ਼ੇਸ਼ ਤੌਰ ਤੇ ਦੌਰਾ

ਕਨੇਡਾ/ ਵੈਨਕੂਵਰ (ਸਮਾਜ ਵੀਕਲੀ) (ਕੁਲਦੀਪ ਚੁੰਬਰ)– ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਡਾਇਰੈਕਟਰ ਪੀ ਸੀ ਐਸ ਅਫਸਰ ਪਰਮਜੀਤ ਸਿੰਘ ਨੇ ਸਕੂਲ ਆਫ ਐਮੀਨੈਂਸ ਟਾਂਡਾ ਦਾ ਵਿਸ਼ੇਸ਼ ਤੌਰ ਤੇ ਦੌਰਾ ਕੀਤਾ। ਸਕੂਲ ਪਹੁੰਚਣ ਤੇ ਡਿਪਟੀ ਡੀ ਈ ਓ ਧੀਰਜ ਵਸ਼ਿਸ਼ਟ, ਪ੍ਰਿੰਸੀਪਲ ਰਾਜੇਸ਼ ਕੁਮਾਰ, ਵੋਕੇਸ਼ਨਲ ਕੋਆਰਡੀਨੇਟਰ ਅਮਰੀਕ ਸਿੰਘ ਤੇ ਸਮੁੱਚੇ ਸਟਾਫ ਮੈਂਬਰਾਂ ਨੇ ਉਹਨਾਂ ਦਾ ਸਵਾਗਤ ਕੀਤਾ। ਇਸ ਮੌਕੇ ਡਾਇਰੈਕਟਰ ਸਕੂਲ ਸਿਖਿਆ  ਪੰਜਾਬ ਨੇ ਸਪੋਰਟਸ ਵਿੰਗ   ਟਾਂਡਾ ਦੀ ਇਮਾਰਤ ਦਾ ਨਿਰੀਖਣ ਕੀਤਾ ਤੇ ਦੱਸਿਆ ਕਿ ਸਪੋਰਟਸ ਵਿੰਗ ਦੇ ਚਾਰ ਕਮਰੇ ਉਪ ਮੰਡਲ ਮੈਜਿਸਟਰੇਟ ਦਫਤਰ ਟਾਂਡਾ ਵਾਸਤੇ ਆਰਜੀ ਤੌਰ ਤੇ ਦਿੱਤੇ ਜਾਣਗੇ ।ਜਦਕਿ ਦੂਸਰੇ ਕਮਰਿਆਂ ਨੂੰ ਰੈਨੋਵੇਟ ਕਰਕੇ ਸਰਕਾਰ ਵੱਲੋਂ ਸਕੂਲ ਵਿੱਚ ਫਿਰ ਤੋਂ ਸਪੋਰਟਸ ਵਿੰਗ ਚਾਲੂ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।  ਉਹਨਾਂ ਇਸ ਮੌਕੇ  ਦੱਸਿਆ ਕਿ ਸਕੂਲ ਆਫ ਐਮੀਨੈਸ ਤਹਿਤ ਚੱਲ ਰਹੇ ਇਸ ਸਕੂਲ ਵਿੱਚ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਹਰ ਸੰਭਵ ਸਹੂਲਤ ਪ੍ਰਧਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।ਜਿਸ ਦੌਰਾਨ ਪਹਿਲਾਂ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਹੁਣ ਵਿਦਿਆਰਥੀਆਂ ਦੀ ਸਹੂਲਤ ਵਾਸਤੇ ਸਕੂਲ ਵੱਲੋਂ ਬਸ ਸਰਵਿਸ ਵੀ ਸ਼ੁਰੂ ਕੀਤੀ  ਗਈ ਹੈ। ਇਸ ਮੌਕੇ ਉਹਨਾਂ ਸਕੂਲ ਦੇ ਪ੍ਰਿੰਸੀਪਲ ਰਾਜੇਸ਼ ਕੁਮਾਰ ਤੇ ਉਹਨਾਂ ਦੀ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨਾਂ ਦੀ ਮਿਹਨਤ ਨਾਲ ਅੱਜ ਸਕੂਲ ਬਹੁਤ ਜਿਆਦਾ ਤਰੱਕੀ ਕਰ ਰਿਹਾ ਅਤੇ ਸਕੂਲ ਅੰਦਰ ਬਣ ਰਹੇ ਲੈਬ ਕਲਾਸ ਰੂਮ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਹੋਣਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous article‘ਪ੍ਰਤਿਮਾਨ’ ਦਾ ਯੁਵਾ ਪੰਜਾਬੀ ਕਵਿਤਾ ਵਿਸ਼ੇਸ਼-ਅੰਕ ਰਿਲੀਜ਼ ਅਤੇ ਸਾਵਣ ਕਵੀ ਦਰਬਾਰ ਦਾ ਆਯੋਜਨ
Next articleਭੈਣ-ਭਰਾ ਦਾ ਰਿਸ਼ਤਾ ਖੱਟਾ-ਮਿੱਠਾ, ਸ਼ਰਾਰਤੀ ਹੋਣ ਦੇ ਨਾਲ-ਨਾਲ ਬੇਹੱਦ ਪਿਆਰ ਭਰੀਆਂ ਵੀ ਹੁੰਦਾ ਹੈ।