ਸਕੂਲ ਮੁਖੀਆਂ ਵੱਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਸਿੱਖਿਆ ਸਪਤਾਹ – ਮਹਿੰਦਰ ਪਾਲ ਸਿੰਘ

ਬਠਿੰਡਾ (ਸਮਾਜ ਵੀਕਲੀ) ਬਠਿੰਡਾ ਜਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪਰਿਸ਼ਦ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸਤੀਸ਼ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਮਹਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਸਪਤਾਹ ਦਾ ਆਗਾਜ਼ ਹੋ ਗਿਆ ਹੈ। ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਰਲਵੀਂ ਮਿਹਨਤ ਨਾਲ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ । ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਸਤੀਸ਼ ਕੁਮਾਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਹਫਤੇ ਦੇ ਵੱਖ-ਵੱਖ ਦਿਨਾਂ ਵਿੱਚ ਮੁਢਲੇ ਗਿਆਨ ਤੇ ਸਿੱਖਣ ਸਿਖਾਉਣ ਸਮੱਗਰੀ ਦਿਹਾੜਾ, ਬੁਨਿਆਦੀ ਗਿਣਤੀ ਅਤੇ ਸ਼ਾਖਰਤਾ ਦਿਹਾੜਾ, ਸਥਾਨਕ ਖੇਡਾਂ, ਲੋਕ ਗੀਤ ਸੱਭਿਆਚਾਰਕ ਪ੍ਰੋਗਰਾਮ ,ਕਰੀਅਰ ਐਂਡ ਗਾਈਡੈਂਸ, ਕੁਦਰਤੀ ਵਾਤਾਵਰਨ ਦੀ ਸਾਂਭ ਸੰਭਾਲ ਅਤੇ ਪਤਵੰਤੇ ਸੱਜਣਾਂ ਦੀ ਮਿਲਣੀ ਦੌਰਾਨ ਸਕੂਲ ਦੇ ਚੱਲ ਰਹੇ ਕੰਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਪ ਜ਼ਿਲ੍ਹਾ ਸਿੱਖਿਆ ਅਫਸਰ ਮਹਿੰਦਰਪਾਲ ਸਿੰਘ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਦਾ ਬੌਧਿਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ ਅਤੇ ਵਿਦਿਆਰਥੀਆਂ ਦੀ ਪ੍ਰਤਿਭਾ ਨਿਖ਼ਰ ਕੇ ਉਭਰਦੀ ਹੈ।ਇਸ ਮੌਕੇ ਗੁਰਵੀਰ ਸਿੰਘ ਜ਼ਿਲ੍ਹਾ ਰਿਸੋਰਸ ਕੋਆਡੀਨੇਟਰ ਵੱਲੋਂ ਕਿਹਾ ਗਿਆ ਕਿ ਸਮੂਹ ਸਕੂਲਾਂ ਵਿੱਚ ਬੜੇ ਉਤਸ਼ਾਹ ਨਾਲ ਅਧਿਆਪਕਾਂ ਵੱਲੋਂ ਸਿੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਬਿਜਲੀ ਬੋਰਡ ਨੇ ਫਿਰ ਤੋਂ ਕੱਟਿਆ ਨਿਆਸਰਿਆਂ ਦੇ ਆਸਰੇ ਪ੍ਰਭ ਆਸਰਾ ਦਾ ਬਿਜਲੀ ਕੁਨੈਕਸ਼ਨ
Next articleਪਿੰਡ ਪੱਤੀ ਨਬੀ ਬਖਸ਼ (ਥੇ ਵਾਲਾ) ਨੇੜੇ ਲੁਟੇਰਿਆਂ ਨੇ ਕੁੱਟਮਾਰ ਕਰਕੇ ਸਪਲੈਂਡਰ ਮੋਟਰਸਾਈਕਲ ਖੋਹਿਆ