ਹੁਸ਼ਿਆਰਪੁਰ, (ਸਮਾਜ ਵੀਕਲੀ) (ਤਰਸੇਮ ਦੀਵਾਨਾ)– ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਿੰਸੀਪਲ ਸੁਰਜੀਤ ਸਿੰਘ ਬੱਧਣ ਨੇ ਸਕੂਲ ਆਫ ਐਮੀਨੈਂਸ ਬਾਗਪੁਰ-ਸਤੌਰ ਵਿਖੇ ਨੌਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਵੰਡਣ ਉਪਰੰਤ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਵਿਦਿਆਰਥੀਆਂ ਨੂੰ ਮੁਫਤ ਵਰਦੀਆਂ, ਪਾਠ-ਪੁਸਤਕਾਂ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਵਜੀਫੇ ਤੇ ਆ ਰਹੇ ਹਨ। ਨੀਟ ਅਤੇ ਜੇ ਈ ਈ ਆਦਿ ਟੈਸਟਾਂ ਲਈ ਮੁਫ਼ਤ ਕੋਚਿੰਗ ਦਿੱਤੀ ਜਾਂਦੀ ਹੈ। ਇਸ ਮੌਕੇ ਪ੍ਰਿਤਪਾਲ ਸਿੰਘ, ਪਰਮਜੀਤ, ਸੰਤੋਸ਼ ਕੁਮਾਰੀ, ਕੁਲਵਿੰਦਰ ਕੌਰ, ਦਲਜੀਤ ਕੌਰ, ਮੋਨਿਕਾ ਕੌਸ਼ਲ, ਹਰਜਿੰਦਰ ਕੌਰ, ਮੀਨਾ ਰਾਣੀ, ਰਾਜੇਸ਼ ਕੁਮਾਰੀ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly