HOME ਸਕੂਲ ਆਫ ਐਮੀਨੈਂਸ ਬਾਗਪੁਰ -ਸਤੌਰ ਵਿਖੇ ਨਵੀਂ ਸਕੂਲ ਮੈਨੇਜਮੈਂਟ ਕਮੇਟੀ ਦੀ ਸਰਬਸੰਮਤੀ...

ਸਕੂਲ ਆਫ ਐਮੀਨੈਂਸ ਬਾਗਪੁਰ -ਸਤੌਰ ਵਿਖੇ ਨਵੀਂ ਸਕੂਲ ਮੈਨੇਜਮੈਂਟ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ 

2
ਫੋਟੋ ਅਜਮੇਰ ਦੀਵਾਨਾ 
ਹੁਸ਼ਿਆਰਪੁਰ,  (ਸਮਾਜ ਵੀਕਲੀ)   (ਤਰਸੇਮ ਦੀਵਾਨਾ)- ਡਾਇਰੈਕਟਰ ਸਿੱਖਿਆ ਵਿਭਾਗ (ਐਲੀਮੈਂਟਰੀ ਸਿੱਖਿਆ) ਪੰਜਾਬ ਦੇ ਹੁਕਮਾਂ ਅਨੁਸਾਰ ਸਕੂਲ ਆਫ ਐਮੀਨੈਂਸ ਬਾਗਪੁਰ -ਸਤੌਰ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਸਾਲ 2025-27 ਦੋ ਸਾਲ ਲਈ ਸਰਬਸੰਮਤੀ ਨਾਲ ਕੀਤੀ ਗਈ। ਇਸ ਸਬੰਧੀ ਪ੍ਰਿੰਸੀਪਲ ਸੁਰਜੀਤ ਸਿੰਘ ਬੱਧਣ ਨੇ ਦੱਸਿਆ ਕਿ ਸਿੱਖਿਆ ਸਮੁਦਾਇ ਦੀ ਮੀਟਿੰਗ ਸਕੂਲ ਮੈਨੇਜਮੈਂਟ ਕਮੇਟੀ ਦੇ ਗਠਨ ਸਬੰਧੀ ਰੱਖੀ ਗਈ, ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ ਦੁਆਰਾ ਭਾਗ ਲਿਆ ਗਿਆ, ਜਿਨਾਂ ਵਿੱਚ  ਆਪਸੀ ਸਹਿਮਤੀ ਨਾਲ ਮਨਜਿੰਦਰ ਸਿੰਘ ਨੂੰ ਸਕੂਲ ਮੈਨੇਜਮੈਂਟ ਕਮੇਟੀ ਦਾ ਚੇਅਰਮੈਨ, ਪ੍ਰਿੰਸੀਪਲ ਸਰਜੀਤ ਸਿੰਘ ਨੂੰ ਮੈਂਬਰ ਸਕੱਤਰ, ਸੁਰਿੰਦਰ ਕੌਰ, ਕਰਮਜੀਤ ਕੌਰ ਅਤੇ ਸੁਨੀਤਾ ਰਾਣੀ, ਰਾਜਦੀਪ, ਪਰਮਵੀਰ ਸਿੰਘ ਗੁਰਵਿੰਦਰ ਸਿੰਘ, ਰਾਜਵੀਰ ਕੌਰ, ਸੀਮਾ, ਪਵਨ ਕੁਮਾਰ, ਸੁਰਜੀਤ ਕੌਰ, ਹਰਵਿੰਦਰਜੀਤ ਸਿੰਘ, ਪਰਵਿੰਦਰ ਸਿੰਘ ,ਰਾਜਵਿੰਦਰ ਕੌਰ, ਪਰਮਿੰਦਰ ਸਿੰਘ ਆਦਿ ਵਿਦਿਆਰਥੀਆਂ ਦੇ ਮਾਪਿਆਂ, ਅਧਿਆਪਕਾਂ ਅਤੇ ਚੁਣੇ ਹੋਏ ਨੁਮਾਇੰਦਿਆਂ ‘ਚੋਂ ਚੁਣੇ ਗਏ। ਉਹਨਾਂ ਦੱਸਿਆ ਕਿ ਇਹ ਸਕੂਲ ਮੈਨੇਜਮੈਂਟ ਕਮੇਟੀ ਦੋ ਸਾਲ ਲਈ ਸਕੂਲ ਦੇ ਵਿਕਾਸ ਕਾਰਜਾਂ ਅਤੇ ਵਿਦਿਆਰਥੀਆਂ  ਦੀ ਭਲਾਈ ਲਈ ਕੰਮ ਕਰੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬਾਲ ਭਿੱਖਿਆ ਰੋਕੂ ਜ਼ਿਲ੍ਹਾ ਟਾਸਕ ਫੌਰਸ ਵਲੋਂ ਅਚਨਚੇਤ ਚੈਕਿੰਗ 2 ਬੱਚੇ ਬਾਲ ਭਿੱਖਿਆ ਤੋਂ ਕਰਵਾਏ ਮੁਕਤ
Next articleਬਿਸਤ ਦੋਆਬ ਨਹਿਰ ਉੱਤੇ ਰੋਜ਼ਾਨਾ ਵਾਪਰ ਰਹੇ ਹਾਦਸਿਆਂ ਨੂੰ ਰੋਕਣ ਲਈ ਨਹਿਰ ਦੇ ਕੰਢਿਆਂ ‘ਤੇ ਪੰਜਾਬ ਸਰਕਾਰ ਲਗਾਵੇ ਜਲਦੀ ਰੇਲਿੰਗ : ਸੋਹਨ ਸਿੰਘ ਠੰਡਲ