ਪ੍ਰਵੇਸ਼ ਪ੍ਰੀਖਿਆ ਲਈ ਤੈਨਾਤ ਕੀਤਾ ਅਮਲਾ, ਪ੍ਰਬੰਧ ਮੁਕੰਮਲ
ਜਿਲ੍ਹੇ ਚ ਬਣਾਏ ਦੋ ਪ੍ਰੀਖਿਆ ਕੇਂਦਰ , ਚਾਰ ਸਾਲਾਂ ਵਿਦਿਆਰਥੀ ਹੋਣਗੇ ਅਪੀਅਰ -ਦਲਜੀਤ ਕੌਰ
ਪ੍ਰਵੇਸ਼ ਪ੍ਰੀਖਿਆ ਲਈ ਅਮਲਾ-ਤੈਨਾਤ ,ਮੀਟਿੰਗ ਅੱਜ-ਬਿਕਰਮਜੀਤ ਥਿੰਦ
ਕਪੂਰਥਲਾ (ਸਮਾਜ ਵੀਕਲੀ) (ਕੌੜਾ )-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਸੂਬੇ ਚ 117 ਸਕੂਲ ਆਫ ਐਮੀਨੈਂਸ ਵਿਦਿਆਰਥੀਆਂ ਦੇ ਦਾਖਲੇ ਸਬੰਧੀ 26 ਮਾਰਚ ਨੂੰ ਨੌਵੀਂ ਜਮਾਤ ਦੇ ਵਿਦਿਆਰਥੀਆਂ ਦੀ ਪ੍ਰਵੇਸ਼ ਪ੍ਰੀਖਿਆ ਸਵੇਰੇ 10 ਵਜੇ ਤੋਂ 1 ਵਜੇ ਤੱਕ ਆਯੋਜਿਤ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲਾ ਸਿੱਖਿਆ ਅਧਿਕਾਰੀ ਦਲਜੀਤ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਿਕਰਮਜੀਤ ਸਿੰਘ ਥਿੰਦ ਸਟੇਟ ਐਵਾਰਡੀ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿਚ ਪ੍ਰਵੇਸ਼ ਪ੍ਰੀਖਿਆ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਦੋ ਪ੍ਰੀਖਿਆ ਕੇਂਦਰ ਬਣਾਏ ਗਏ ਹਨ।
ਜਿਨ੍ਹਾਂ ਵਿੱਚ ਸਰਕਾਰੀ ਸੀਨੀ ਸੈਕੰ ਸਕੂਲ ਲੜਕੇ ਕਪੂਰਥਲਾ ਵਿੱਚ 278 ਵਿਦਿਆਰਥੀ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਫਗਵਾੜਾ ਵਿਚ 211 ਵਿਦਿਆਰਥੀ ਭਾਵ ਕੁੱਲ 489 ਵਿਦਿਆਰਥੀ ਪ੍ਰਵੇਸ਼ ਪ੍ਰੀਖਿਆ ਵਿੱਚ ਅਪੀਅਰ ਹੋਣਗੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਦਲਜੀਤ ਕੌਰ ਨੇ ਦੱਸਿਆ ਕਿ ਪ੍ਰਵੇਸ਼ ਪ੍ਰੀਖਿਆ ਲਈ ਸੁਪਰਡੈਂਟ, ਡਿਪਟੀ ਸੁਪਰਡੈਂਟ ਅਬਜਰਵਰ ਅਤੇ ਸੁਪਰਵਾਈਜ਼ਰ ਤਾਇਨਾਤ ਕਰ ਦਿੱਤੇ ਗਏ ਹਨ ਉਨ੍ਹਾਂ ਦੱਸਿਆ ਕਿ ਪ੍ਰਵੇਸ਼ ਸਿੱਖਿਆ ਲਈ ਜ਼ਿਲ੍ਹੇ ਵਿੱਚ ਸਚੁੱਜੇ ਪ੍ਰਬੰਧ ਕੀਤੇ ਗਏ ਹਨ। ਤਾਂ ਜੋ ਪ੍ਰੀਖਿਆ ਬਿਲਕੁਲ ਸਾਫ਼ ਅਤੇ ਤਰੀਕੇ ਨਾਲ ਸੰਪੰਨ ਹੋ ਸਕੇ।
ਜ਼ਿਲ੍ਹਾ ਸਿੱਖਿਆ ਅਧਿਕਾਰੀ ਦਲਜੀਤ ਕੌਰ ਨੇ ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਵਿਦਿਆਰਥੀ ਦੇ ਪ੍ਰਵੇਸ਼ ਪ੍ਰੀਖਿਆ ਲਈ ਰਜਿਸਟ੍ਰਸ਼ਨ ਕੀਤੀ ਗਈ ਹੈ। ਉਹਨਾਂ ਨੂੰ ਪ੍ਰੀਖਿਆ ਕੇਂਦਰ ਵਿੱਚ ਪਹੁੰਚਾਉਣ ਲਈ ਯੋਗ ਪ੍ਰਬੰਧ ਕੀਤੇ ਜਾਣ । ਉਨ੍ਹਾਂ ਕਿਹਾ ਹੈ ਕਿ ਵਿਭਾਗ ਦੁਆਰਾ ਬਿਕਰਮਜੀਤ ਸਿੰਘ ਥਿੰਦ ਇਸ ਪ੍ਰਵੇਸ਼ ਪ੍ਰੀਖਿਆ ਦੇ ਨੋਡਲ ਅਧਿਕਾਰੀ ਵਜੋ ਲਗਾਏ ਗਏ ਹਨ । ਇਸ ਦੇ ਇਲਾਵਾ ਚੈਕਿੰਗ ਟੀਮਾਂ ਵੀ ਪ੍ਰੀਖਿਆ ਕੇਂਦਰ ਨੂੰ ਵਿਜ਼ਿਟ ਕਰਨਗੀਆਂ ।
ਪ੍ਰਵੇਸ਼ ਪ੍ਰੀਖਿਆ ਲਈ ਅਮਲਾ-ਤੈਨਾਤ ਮੀਟਿੰਗ ਅੱਜ-ਬਿਕਰਮਜੀਤ ਥਿੰਦ
ਪ੍ਰਵੇਸ਼ ਪ੍ਰੀਖਿਆ ਦੇ ਨੋਡਲ ਅਦਕਾਰੀ ਬਿਕਰਮਜੀਤ ਸਿੰਘ ਥਿੰਦ ਨੇ ਦੱਸਿਆ ਕਿ ਪ੍ਰੀਖਿਆ ਲਈ ਤੈਨਾਤ ਕੀਤੇ ਪ੍ਰੀਖਿਅਕ ਅਮਲੇ ਦੀ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ। ਜਿਸ ਵਿੱਚ ਨਕਲ ਰਹਿਤ ਪ੍ਰੀਖਿਆ ਲਈ ਅਮਲੇ ਨੂੰ ਪਬੰਦ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਪ੍ਰਵੇਸ਼ ਪ੍ਰੀਖਿਆ ਲਈ ਸੁਪਰਡੈਂਟ,2ਕੰਟੋਰੋਲਰ,4 ਆਬਜ਼ਰਵਰ 22ਸੁਪਰਵਾਈਜਰ ਤੈਨਾਤ ਕੀਤੇ ਗਏ ਹਨ । ਉਹਨਾਂ ਦੱਸਿਆ ਕਿ ਵਿਦਿਆਰਥੀਆਂ ਨੂੰ 9 ਵਜੇ ਤੱਕ ਪ੍ਰੀਖਿਆ ਕੇਂਦਰ ਵਿਚ ਪਹੁੰਚਾਉਣਾ ਲਾਜ਼ਮੀ ਹੋਵੇਗਾ। ਨੋਡਲ ਅਧਿਕਾਰੀ ਬਿਕਰਮਜੀਤ ਸਿੰਘ ਥਿੰਦ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਪ੍ਰੀਖਿਆ ਕੇਂਦਰ ਜ਼ਰੂਰ ਪਹੁੰਚਾਉਣ ਤਾਂ ਜੋ ਉਨ੍ਹਾਂ ਦਾ ਦਾਖਲਾ ਸਕੂਲ ਆਫ ਐਮੀਨੈਂਸ ਦੋ ਸਰਕਾਰ ਦਾ ਵਡਮੁੱਲਾ ਪ੍ਰੋਜੈਕਟ ਹੈ ਵਿੱਚ ਹੋਣਾ ਸੰਭਵ ਹੋ ਸਕੇ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly