ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ ) ਡਾ ਗੁਰਿੰਦਰਜੀਤ ਸਿੰਘ ਸਿਵਲ ਸਰਜਨ ਜ਼ਿਲ੍ਹਾ ਸ ਭ ਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਜਸਵਿੰਦਰ ਸਿੰਘ ਜੀ ਐਸ ਐਮ ਓ ਸਿਵਲ ਹਸਪਤਾਲ ਬੰਗਾ ਦੀ ਰਹਿਨੁਮਾਈ ਹੇਠ ਸਕੂਲ ਆਫ ਐਮੀਨੈਸ ਬੰਗਾ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਕੈਂਪ ਲਗਾਇਆ ਗਿਆ। ਇਸ ਵਿੱਚ ਡਾ ਹਨੀ ਚੰਦੇਲ ਨੇ ਬੇਟੀਆਂ ਨੂੰ ਬੇਟਿਆਂ ਦੇ ਸਮਾਨ ਸਮਝਣਾ , ਬੇਟੀਆਂ ਦੀ ਪੜ੍ਹਾਈ ਵਿੱਚ ਹੈਲਪ ਕਰਨੀ ਉਹਨਾਂ ਨੂੰ ਅੱਗੇ ਵਧਣ ਦੇ ਮੌਕੇ ਦੇਣੇ ਉਨ੍ਹਾਂ ਨੇ ਕਿਹਾ ਕਿ ਬੇਟੀਆਂ ਧਰਤੀ ਤੋਂ ਲੈਕੇ ਅਰਸ਼ ਤੱਕ ਪਹੁੰਚ ਗਈਆ ਨੇ, ਜੇਕਰ ਉਨ੍ਹਾਂ ਨੂੰ ਪੜ੍ਹਾਈ ਵਿੱਚ ਹੈਲਪ ਮਿਲੇ । ਬੇਟੀ ਦੀ ਸਿਹਤ ਸੰਭਾਲ,ਖੁਰਾਕ, ਟੀਕਾਕਰਨ, ਆਂਦਰ ਸਤਿਕਾਰ ਕਰਨਾ ਚਾਹੀਦਾ ਹੈ। ਭਰੂਣ ਹੱਤਿਆਂ, ਨਸ਼ਿਆਂ ਤੋਂ ਬਚਾਅ ਲਈ ਜਾਣਕਾਰੀ ਦਿੱਤੀ ਗਈ। ਇਸ ਵਿੱਚ ਸਕੂਲ ਦੇ ਪ੍ਰਿੰਸੀਪਲ ਨਰਿੰਦਰਪਾਲ ਸਿੰਘ, ਮੈਡਮ ਬਲਵਿੰਦਰ ਕੌਰ, ਮੈਡਮ ਮਨਜੀਤ ਕੌਰ ਮਲਟੀਪਰਪਜ ਹੈਲਥ ਸੁਪਰਵਾਈਜ਼ਰ ਫੀਮੇਲ, ਮੈਡਮ ਦਲਜੀਤ ਕੌਰ ਏ ਐਨ ਐਮ, ਜਗਜੀਤ ਕੌਰ, ਸੀਮਾ, ਪੂਜਾ, ਆਸ਼ਾ ਵਰਕਰ ਅਤੇ ਸਕੂਲ ਦੀਆਂ ਬੱਚੀਆਂ ਸ਼ਾਮਲ ਹੋਈਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



