ਸਕੂਲ ਵੈਨ ਦੀ ਟਰੈਕਟਰ ਨਾਲ ਟੱਕਰ

ਬਠਿੰਡਾ (ਸਮਾਜ ਵੀਕਲੀ):  ਮੌੜ ਮੰਡੀ ਵਿੱਚ ਅੱਜ ਸਵੇਰੇ ਇਕ ਸਕੂਲ ਵੈਨ ਅਤੇ ਟਰੈਕਟਰ-ਟਰਾਲੀ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਬੱਚਿਆਂ ਦੀ ਮੌਤ ਹੋ ਗਈ ਜਦੋਂ ਕਿ ਵੈਨ ਚਾਲਕ ਸਣੇ ਕਰੀਬ ਦਰਜਨ ਬੱਚੇ ਜ਼ਖ਼ਮੀ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਆਦਰਸ਼ ਸਕੂਲ ਰਾਮਨਗਰ ਦੀ ਸਕੂਲ ਵੈਨ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ ਕਿ ਮੌੜ ਮੰਡੀ ਵਿਚ ਵੈਨ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਜਦਕਿ ਚਾਲਕ ਅਤੇ ਦਰਜਨ ਬੱਚੇ ਜ਼ਖ਼ਮੀ ਹੋ ਗਏ। ਦੋ ਬੱਚਿਆਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਆਦੇਸ਼ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਵੈਨ ਦੇ ਚਾਲਕ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਵੈਨ ਵਿੱਚ ਕੁੱਲ 17 ਬੱਚੇ ਸਕੂਲ ਜਾ ਰਹੇ ਸਨ। ਇਸ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਬੱਚੇ ਮੌੜ ਮੰਡੀ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਏ ਗਏ ਹਨ ਜਦੋਂਕਿ ਵੈਨ ਚਾਲਕ ਲਵਪ੍ਰੀਤ ਸਿੰਘ ਤੋਂ ਇਲਾਵਾ ਮਨਜੋਤ ਕੌਰ ਅਤੇ ਅਨੂਪ ਕੌਰ ਨੂੰ ਆਦੇਸ਼ ਹਸਪਤਾਲ ਲਈ ਰੈਫਰ ਕੀਤਾ ਗਿਆ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹਿਮਾਚਲ ’ਚ ਦੋ ਹਾਦਸੇ, ਇਕ ਮਹਿਲਾ ਹਲਾਕ
Next articleਸਿੰਗਾਪੁਰ ’ਚ ਨਵੇਂ ਵਰ੍ਹੇ ਮੌਕੇ ਭਾਰਤੀ ਨੇ ਸਾਥੀ ਦੀ ਕੀਤੀ ਹੱਤਿਆ