ਮੁੜ ਬੰਦ ਕੀਤੇ ਜਾ ਸਕਦੇ ਨੇ ਸਕੂਲ: ਸਿੰਗਲਾ

ਸ੍ਰੀ ਆਨੰਦਪੁਰ ਸਾਹਿਬ (ਸਮਾਜ ਵੀਕਲੀ) : ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿੱਚ ਕਰੋਨਾ ਕੇਸ ਸਾਹਮਣੇ ਆਉਣ ਬਾਰੇ ਪਿੰਡ ਜੱਜਰ ’ਚ ਪਹੁੰਚੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਚੀਫ ਸੈਕਟਰੀ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਸਥਿਤੀ ਦੀ ਪੜਚੋਲ ਕਰਨ ਤੋਂ ਬਾਅਦ ਜੇ ਲੋੜ ਪਈ ਤਾਂ ਸਕੂਲ ਮੁੜ ਬੰਦ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਪੰਜਾਬ ਵਿੱਚ 22 ਹਜ਼ਾਰ ਅਧਿਆਪਕ ਭਰਤੀ ਕੀਤੇ ਹਨ ਅਤੇ ਸਤੰਬਰ ਮਹੀਨੇ ਤੱਕ 25 ਹਜ਼ਾਰ ਹੋਰ ਅਧਿਆਪਕ ਭਰਤੀ ਕੀਤੇ ਜਾਣਗੇ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਪਟਨ ਵੱਲੋਂ ਓਲੰਪਿਕ ਜੇਤੂਆਂ ਦਾ ਸਨਮਾਨ ਭਲਕੇ
Next articleਖਿਡਾਰੀਆਂ ਦੇ ਮੈਡਲਾਂ ਦੀ ਕੋਈ ਕਦਰ ਨਹੀਂ: ਤਰੁਣ ਸ਼ਰਮਾ