HOME ਜ਼ਿਲੇ ਅੰਦਰ 31 ਜਨਵਰੀ ਨੂੰ ਸਕੂਲਾਂ / ਕਾਲਜਾਂ ਵਿੱਚ ਰਹੇਗੀ ਅੱਧੇ ਦਿਨ...

ਜ਼ਿਲੇ ਅੰਦਰ 31 ਜਨਵਰੀ ਨੂੰ ਸਕੂਲਾਂ / ਕਾਲਜਾਂ ਵਿੱਚ ਰਹੇਗੀ ਅੱਧੇ ਦਿਨ ਦੀ ਛੁੱਟੀ: ਜ਼ਿਲ੍ਹਾ ਮੈਜਿਸਟਰੇਟ

4
ਜਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ
ਨਵਾਂਸ਼ਹਿਰ,  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਜਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਇਕ ਹੁਕਮ ਰਾਹੀਂ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਅਧਿਆਪਕਾਂ/ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਦੇ ਧਿਆਨ ਵਿੱਚ ਰੱਖਦੇ ਹੋਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 31 ਜਨਵਰੀ, 2026 (ਦਿਨ ਸ਼ਨੀਵਾਰ) ਨੂੰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਸਥਾਨਾਂ ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਲਈ ਜਿਲ੍ਹੇ ਦੇ ਸਰਕਾਰੀ/ਅਰਧ ਸਰਕਾਰੀ ਸਕੂਲ, ਕਾਲਜਾਂ ਵਿਦਿਅਕ ਸੰਸਥਾਵਾਂ ਵਿੱਚ  31.01.2026 (ਦਿਨ ਸ਼ਨੀਵਾਰ) ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ. ਅਤੇ ਐ.ਸਿ.), ਸ਼ਹੀਦ ਭਗਤ ਸਿੰਘ ਨਗਰ ਜਿਲ੍ਹੇ ਦੇ ਸਕੂਲ/ਕਾਲਜਾਂ ਵਿੱਚ ਇਹ ਹੁਕਮ ਤੁਰੰਤ ਲਾਗੂ ਕਰਵਾਉਣ ਲਈ ਜਿੰਮੇਵਾਰ ਹੋਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮ ਵਿੱਚ ਸੱਪਸ਼ਟ ਕੀਤਾ ਹੈ ਕਿ ਸ੍ਰੀ ਗੁਰੂ ਰਵਿਦਾਸ ਮੰਦਿਰ ਪ੍ਰਬੰਧਕ ਕਮੇਟੀ (ਰਜਿ:), ਨਵਾਂਸ਼ਹਿਰ ਵਲੋਂ ਆਪਣੀ ਦਰਖਾਸਤ ਰਾਹੀਂ ਇਸ ਦਫਤਰ ਨੂੰ ਬੇਨਤੀ ਕੀਤੀ ਹੈ ਕਿ 31 ਜਨਵਰੀ, 2026 ਅਤੇ 01 ਫਰਵਰੀ 2026 ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 649 ਵਾਂ ਜਨਮ ਦਿਹਾੜਾ ਬੜੀ ਹੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ 31 ਜਨਵਰੀ,2026 ਨੂੰ ਵਿਸ਼ਾਲ ਸ਼ੋਭਾ ਯਾਤਰਾ ਪੂਰੇ ਹੀ ਨਵਾਂ ਸ਼ਹਿਰ ਵਿੱਚ ਅਤੇ ਪੂਰੇ ਹੀ ਜਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਵੀ ਕੱਢੀ ਜਾਵੇਗੀ। ਇਸ ਵਿੱਚ ਸਕੂਲੀ ਅਤੇ ਕਾਲਜੀ ਵਿਦਿਆਰਥੀਆਂ ਨੇ ਵੀ ਭਾਗ ਲੈਣਾ ਹੈ। ਇਸ ਲਈ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਲਈ ਜਿਲ੍ਹੇ ਦੇ ਸਰਕਾਰੀ/ਅਰਧ ਸਰਕਾਰੀ ਸਕੂਲ, ਕਾਲਜਾਂ ਵਿਦਿਅਕ ਸੰਸਥਾਵਾਂ ਵਿੱਚ  31.01.2026 (ਦਿਨ ਸ਼ਨੀਵਾਰ) ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਫਰਹੀਨ ਚੇਚੀ ਕਾਠਗੜ੍ਹ ਉਮੀਦਵਾਰ ਸਟੇਟ ਜਨਰਲ ਸੈਕਟਰੀ ਪੰਜਾਬ ਯੂਥ ਕਾਂਗਰਸ ਦੇ ਲਈ ਮੈਦਾਨ ਵਿੱਚ ਉਤਰਿਆ
Next articleਬਜੁਰਗ ਨਾਗਰਿਕਾਂ ਦੀ ਭਲਾਈ ਲਈ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸਬੰਧਤ ਵਿਭਾਗਾਂ ਅਧਿਕਾਰੀਆਂ ਨਾਲ ਕੀਤੀ ਮੀਟਿੰਗ