ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਸਾਇੰਸ ਮੇਲਾ ਤੇ ਕਲਾ ਪ੍ਰਦਰਸ਼ਨੀ ਲਗਾਈ

ਜਥੇਦਾਰ ਵਡਾਲਾ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਕੀਤੀ ਭਰਪੂਰ ਪ੍ਰਸੰਸਾ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਸਾਇੰਸ ਮੇਲਾ ਅਤੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਵਸਤਾਂ ਦੀ ਕਲਾ ਪ੍ਰਦਰਸ਼ਨੀ ਲਗਾਈ ਗਈ । ਸਾਬਕਾ ਮੁੱਖ ਪਾਰਲੀਮੈਂਟਰੀ ਸੈਕਟਰੀ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦਾ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ‘ਤੇ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ । ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ, ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਹਰਨਿਆਮਤ ਕੌਰ ਡਾਇਰੈਕਟਰ ਸਕੂਲ ਅਤੇ ਇੰਜੀਨੀਅਰ ਨਿਮਰਤਾ ਕੌਰ ਵੀ ਸਮਾਗਮ ਵਿਚ ਉਚੇਚੇ ਤੌਰ ‘ਤੇ ਸ਼ਾਮਲ ਹੋਏ ।

ਵਿਦਿਆਰਥੀਆਂ ਸਾਇੰਸ ਮੇਲੇ ਵਿੱਚ ਨਵੇਕਲੇ ਮਾਡਲਜ਼ ਤਿਆਰ ਕਰਕੇ ਅਤੇ ਕਲਾ ਪ੍ਰਦਰਸ਼ਨੀ ਰਾਹੀਂ ਹਾਜਰੀਨ ਦੀ ਭਰਪੂਰ ਪ੍ਰਸੰਸਾ ਹਾਸਲ ਕੀਤੀ । ਜਥੇਦਾਰ ਵਡਾਲਾ ਨੇ ਸਮਾਗਮ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਵਿਦਿਆਰਥੀਆਂ ਵੱਲੋਂ ਦਿਖਾਈ ਪ੍ਰਤਿਭਾ ਤੋਂ ਪ੍ਰਭਾਵਿਤ ਹੁੰਦਿਆਂ ਸਟਾਫ਼ ਮੈਂਬਰਾਂ ਅਤੇ ਪ੍ਰਬੰਧਕ ਕਮੇਟੀ ਦੀ ਭਰਪੂਰ ਸ਼ਲਾਘਾ ਕੀਤੀ । ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕੀਤਾ । ਇਸ ਮੌਕੇ ਮੈਡਮ ਨਰਿੰਦਰ ਪੱਤੜ, ਰਣਧੀਰ ਸਿੰਘ, ਰੇਨੂੰ ਬਾਲਾ, ਜਸਵਿੰਦਰ ਸਿੰਘ, ਅਨੀਤਾ ਸਹਿਗਲ, ਰਜਨੀ ਅਰੋੜਾ, ਰਣਜੀਤ ਸਿੰਘ, ਨੀਲਮ ਕਾਲੜਾ, ਪਰਮਿੰਦਰ ਕੌਰ, ਮੀਨਾਕਸ਼ੀ, ਹਰਜਿੰਦਰ ਸਿੰਘ, ਸਿੰਦਰਪਾਲ ਕੌਰ, ਕੁਲਵਿੰਦਰ ਕੌਰ, ਸੁਮਨਦੀਪ ਕੌਰ, ਦਲਜੀਤ ਕੌਰ, ਰਾਜ ਰਾਣੀ, ਮਨਜਿੰਦਰ ਸਿੰਘ ਆਦਿ ਸਟਾਫ਼ ਮੈਂਬਰ ਹਾਜਰ ਸਨ ।

 

Previous articleਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Next articleਪੀ ਟੀ ਆਈ ਹਰਪ੍ਰੀਤਪਾਲ ਸਿੰਘ ਵਧੀਆ ਖੇਡ ਤੇ ਅਧਿਆਪਨ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ