ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਵਿਸ਼ਵ ਵਿਗਿਆਨ ਦਿਵਸ ਨੂੰ ਸਮਰਪਿਤ ਹਰ ਸਾਲ ਦੀ ਤਰਾਂ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਵਿਸ਼ੇਸ਼ ਪ੍ਰੋਗਰਾਮ ਸਾਇੰਸ ਫੈਸਟ ਦਾ ਆਯੋਜਨ ਕੀਤਾ ਗਿਆ। ਜਿਸ ਨੂੰ ਵਿਦਿਆਰਥੀਆਂ ਵੱਲੋਂ ਵੱਖ-ਵੱਖ ਪ੍ਰਦਰਸ਼ਨੀਆਂ ਲਗਾ ਕੇ ਅਤੇ ਵੱਖ ਵੱਖ ਮੁਕਾਬਲਿਆਂ ਵਿਚ ਹਿੱਸਾ ਲੈ ਕੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਕਾਲਜ ਵੱਲੋਂ ਪ੍ਰਾਪਤ ਵਿਸ਼ੇਸ਼ ਸੱਦੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ੍ਰੀ ਅਮਰੀਕ ਸਿੰਘ ਨੰਡਾ ਅਤੇ ਸ੍ਰੀ ਵਿਕਾਸ ਬੰਬੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਰ ਸੀ ਐਫ ਤੇ ਜਵਾਹਰ ਨਵੋਦਿਆ ਵਿਦਿਆਲਿਆ ਮਸੀਤਾਂ ਤੋਂ ਅਸ਼ੋਕ ਕੁਮਾਰ ਸ਼ਰਮਾ ਸ਼ਾਮਿਲ ਹੋਏ।
ਇਸ ਮੌਕੇ ਵੱਖ ਵੱਖ ਮੁਕਾਬਲਿਆਂ ਵਿਚ ਭਾਗ ਲੈ ਰਹੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਕਲਾ-ਕ੍ਰਿਤਾਂ ਦੀ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿੱਚ ਵਰ ਕਿ ਮਾਡਲ ਦੇ ਮੁਕਾਬਲੇ ਵਿੱਚ ਅਵਨੀਤ ਕੌਰ ਵੀ ਅਸੀਂ ਨਾਨ ਮੈਡੀਕਲ ਭਾਗ ਪਹਿਲਾ ਨੇ ਪਹਿਲਾ ਜਸਵੀਰ ਕੋਰ ਬੀ ਐਸ ਸੀ ਮੈਡੀਕਲ ਭਾਗ ਦੂਜਾ ਨੇ ਦੂਜਾ ਸਥਾਨ ਹਾਸਲ ਕੀਤਾ । ਇਸ ਤੋਂ ਇਲਾਵਾ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਅਵਨੀਤ ਕੌਰ ਬੀ ਐਸ ਸੀ ਨਾਨ ਮੈਡੀਕਲ ਭਾਗ ਪਹਿਲਾ ਸਥਾਨ ਨੇ ਦੂਜਾ ਸਥਾਨ ਅਤੇ ਜਸਵੀਰ ਕੌਰ ਨਾਨ ਮੈਡੀਕਲ ਭਾਗ ਦੂਜਾ ਨੇ ਦੂਜਾ ਸਥਾਨ ਹਾਸਲ ਕੀਤਾ ਪੌਦਿਆਂ ਦੀ ਪ੍ਰਦਰਸ਼ਨੀ ਮੁਕਾਬਲੇ ਵਿੱਚ ਕੀਰਤੀ ਨਾਨ ਮੈਡੀਕਲ ਭਾਗ ਤੀਜਾ ਨੇ ਪਹਿਲਾ ਸਥਾਨ ਨਹੀਂ ਅਤੇ ਜਸਪਾਲ ਕੌਰ ਬੀ ਐੱਸ ਈ ਭਾਗ ਤੀਜਾ ਨੇ ਦੂਜਾ ਸਥਾਨ ਹਾਸਲ ਕੀਤਾ।
ਬੈਸਟ ਆਊਟ ਆਫ਼ ਵੇਸਟ ਮੁਕਾਬਲੇ ਵਿੱਚ ਬੀ ਐਸ ਈ ਨਾਲ ਮੈਡੀਕਲ ਕਾਲਜ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਤੇ ਸੰਦੀਪ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਕੁਕਿੰਗ ਵਿਦਾਉਟ ਫ਼ਿਕਰ ਮੁਕਾਬਲੇ ਵਿੱਚ ਬੀ ਐਸ ਈ ਨਾਲ ਮੈਡੀਕਲ ਕਾਲਜ ਦੀਆਂ ਵਿਦਿਆਰਥਣਾਂ ਲਵਲੀਨ ਕੌਰ ਸੰਦੀਪ ਕੌਰ ਨੇ ਪਹਿਲਾ ਸਥਾਨ ਅਤੇ ਬੀਸੀਏ ਭਾਗ ਤੀਜਾ ਦੀ ਵਿਦਿਆਰਥਣ ਅਮਨਦੀਪ ਕੌਰ ਅਤੇ ਅੰਮ੍ਰਿਤਵੀਨ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ ।
ਇਸ ਮੌਕੇ ਆਏ ਮਹਿਮਾਨਾਂ ਵੱਲੋਂ ਵਿਦਿਆਰਥੀਆਂ ਦੁਆਰਾ ਪੇਸ਼ ਕੀਤੀਆਂ ਕਲਾ ਕਿਰਤੀਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਸ਼ੁਭ ਕਾਮਨਾ ਭੇਂਟ ਕਰਦਿਆਂ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲਜੀਤ ਸਿੰਘ ਖਹਿਰਾ – ਵੱਲੋਂ ਆਏ ਮਹਿਮਾਨਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਇਸ ਮੌਕੇ ਵਿਦਿਆਰਥੀਆਂ ਨੂੰ ਭੇਂਟ ਕਰਦਿਆਂ ਉਨ੍ਹਾਂ ਕਿਹਾ ਗਿਆ ਹੈ ਇੱਕੀਵੀਂ ਸਦੀ ਵਿਗਿਆਨ ਅਤੇ ਤਕਨਾਲੋਜੀ ਦਾ ਯੁੱਗ ਹੈ। ਵਿਗਿਆਨ ਦੇ ਦੁਆਰਾ ਪ੍ਰਾਪਤ ਹੋ ਰਹੀਆਂ ਖੋਜਾਂ ਤੇ ਤਕਨੀਕਾਂ ਦਾ ਸਦਉਪਯੋਗ ਕਰ ਦੇਸ਼ ਦੀ ਤਰੱਕੀ ਵਿੱਚ ਬਣਦਾ ਯੋਗਦਾਨ ਜਰੂਰ ਪਾਉਣਾ ਚਾਹੀਦਾ । ਇਸ ਮੌਕੇ ਤੇ ਡਾਕਟਰ ਜਗਸੀਰ ਸਿੰਘ ਬਰਾੜ, ਪ੍ਰੋ ਪਰਮਜੀਤ ਕੌਰ, ਡਾਕਟਰ ਗੁਰਪ੍ਰੀਤ ਕੌਰ, ਡਾਕਟਰ ਜਤਿੰਦਰ ਕੌਰ ,ਡਾਕਟਰ ਹਰਪ੍ਰੀਤ ਕੌਰ, ਪ੍ਰੋਫੈਸਰ ਸੋਨੀਆ ਧੀਮਾਨ,ਅਤੇ ਪ੍ਰੋ ਪ੍ਰਭਜੋਤ ਕੌਰ ਸਟਾਫ਼ ਮੈਂਬਰ ਹਾਜ਼ਰ ਸਨ।