6 ਮਾਰਚ ਦੇ ਬਠਿੰਡਾ ਰੋਸ ਮੁਜ਼ਾਹਰੇ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ
ਬਰਨਾਲਾ (ਸਮਾਜ ਵੀਕਲੀ) ਤਰਕਸ਼ੀਲ਼ ਸੁਸਾਇਟੀ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਸੂਬਾਈ ਜਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਆਮ ਲੋਕਾਂ ਅਤੇ ਖਾਸ ਕਰਕੇ ਵਿਦਿਅਕ ਅਦਾਰਿਆਂ ਵਿੱਚ ਭਾਰਤੀ ਸੰਵਿਧਾਨ ਦੀ ਧਾਰਾ 51- ਏ( ਐੱਚ) ਤਹਿਤ ਵਿਗਿਆਨਕ ਚੇਤਨਾ ਦੇ ਸਮਾਗਮ ਕਰਵਾਉਣ ਅਤੇ ਡਰਗਜ਼ ਮੈਜਿਕ ਰੈਮੇਡੀਜ਼ ਇਤਰਾਜ਼ਯੋਗ ਇਸ਼ਤਿਹਾਰਬਾਜ਼ੀ ਕਾਨੂੰਨ 1954 ਬਾਰੇ ਜਾਗਰੂਕਤਾ ਫੈਲਾਉਣ ਅਤੇ ਲਾਗੂ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸੂਬਾ ਕਮੇਟੀ ਆਗੂਆਂ ਮਾਸਟਰ ਰਾਜਿੰਦਰ ਭਦੌੜ, ਹੇਮ ਰਾਜ ਸਟੈਨੋਂ, ਰਾਮ ਸਵਰਨ ਲੱਖੇਵਾਲੀ ਅਤੇ ਸੁਮੀਤ ਅੰਮ੍ਰਿਤਸਰ ਨੇ ਦੱਸਿਆ ਕਿ ਮੀਟਿੰਗ ਵਿੱਚ ਆਮ ਲੋਕਾਂ ਤੇ ਖਾਸ ਕਰਕੇ ਔਰਤਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਤਰਕਸ਼ੀਲ਼ ਲਹਿਰ ਨਾਲ ਜੋੜਨ ਦੀ ਵਿਸ਼ੇਸ਼ ਮੁਹਿੰਮ ਚਲਾਉਣ ਦੇ ਇਲਾਵਾ ਦੇਸ਼ ਵਿੱਚ ਵੱਧ ਰਹੇ ਫ਼ਿਰਕੂ ਫਾਸ਼ੀਵਾਦੀ ਮਾਹੌਲ ਵਿੱਚ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਉਤੇ ਸਖ਼ਤ ਪਾਬੰਦੀਆਂ ਲਾਉਣ ਵਿਰੁੱਧ ਅਤੇ ਅਹਿਮ ਲੋਕ ਪੱਖੀ ਮੁੱਦਿਆਂ ਉਤੇ ਹਮਖਿਆਲ ਜਨਤਕ ਜੱਥੇਬੰਦੀਆਂ ਵੱਲੋਂ ਕੀਤੀਆਂ ਜਾਂਦੀਆਂ ਸਰਗਰਮੀਆਂ ਵਿੱਚ ਸ਼ਮੂਲੀਅਤ ਕਰਨ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਇਸਦੇ ਇਲਾਵਾ ਜਿਉਂਦ ਅਤੇ ਹੋਰਨਾਂ ਥਾਵਾਂ ਤੇ ਕਿਸਾਨਾਂ ਉਤੇ ਹੋਏ ਪੁਲੀਸ ਜ਼ਬਰ ਵਿਰੁੱਧ ਬਠਿੰਡਾ ਵਿਖੇ 6 ਮਾਰਚ ਨੂੰ ਹੋ ਰਹੇ ਸਾਂਝੇ ਜਨਤਕ ਰੋਸ ਮੁਜ਼ਾਹਰੇ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਵੀ ਕੀਤਾ ਗਿਆ। ਇਸ ਮੌਕੇ ਸੂਬਾ ਕਮੇਟੀ ਆਗੂਆਂ ਜਸਵਿੰਦਰ ਫਗਵਾੜਾ, ਸੁਖਵਿੰਦਰ ਬਾਗਪੁਰ,ਗੁਰਪ੍ਰੀਤ ਸ਼ਹਿਣਾ,ਜੋਗਿੰਦਰ ਕੁੱਲੇਵਾਲ ਅਤੇ ਮੋਹਨ ਬਡਲਾ ਵੱਲੋਂ ਸੰਵਿਧਾਨ ਦੀ ਧਾਰਾ 51- ਏ (ਐੱਚ) ਰਾਹੀਂ ਵਿਗਿਆਨਕ ਸੋਚ ਅਤੇ ਇਨਸਾਨੀਅਤ ਦੀ ਭਾਵਨਾ ਦਾ ਪ੍ਰਚਾਰ-ਪ੍ਰਸਾਰ ਤੇਜ਼ ਕਰਨ, ਤਰਕਸ਼ੀਲ਼ ਸਾਹਿਤ ਵੈਨ ਨੂੰ ਨਿਰਧਾਰਤ ਰੂਟ ਅਨੁਸਾਰ ਸਾਰੇ ਜ਼ਿਲ੍ਹਿਆਂ ਵਿੱਚ ਪ੍ਰਦਰਸ਼ਿਤ ਕਰਨ ਦੇ ਇਲਾਵਾ ਪੰਜਾਬ ਵਿੱਚ ਅੰਧ ਵਿਸ਼ਵਾਸ਼ ਰੋਕੂ ਕਾਨੂੰਨ ਪਾਸ ਕਰਵਾਉਣ ਲਈ ਜਨਤਕ ਮੁਹਿੰਮ ਤੇਜ਼ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ ਗਿਆ। ਮੀਟਿੰਗ ਵਿੱਚ ਜੋਨ ਜੱਥੇਬੰਦਕ ਆਗੂਆਂ ਪਰਮ ਵੇਦ ਸੰਗਰੂਰ,ਸੁਖਦੇਵ ਫਗਵਾੜਾ ਜਲੰਧਰ, ਅਜੀਤ ਪ੍ਰਦੇਸੀ ਚੰਡੀਗੜ੍ਹ, ਜਸਵੰਤ ਜੀਰਖ ਲੁਧਿਆਣਾ, ਰਾਮ ਕੁਮਾਰ ਪਟਿਆਲਾ, ਅੰਮ੍ਰਿਤ ਰਿਸ਼ੀ ਮਾਨਸਾ ਅਤੇ ਧਰਮਪਾਲ ਲੁਧਿਆਣਾ ਨੇ ਵਿਚਾਰ ਵਟਾਂਦਰਾ ਕਰਦਿਆਂ ਉਪਰੋਕਤ ਫ਼ੈਸਲਿਆਂ ਨੂੰ ਜੋਨ ਅਤੇ ਇਕਾਈ ਪੱਧਰ ਤੇ ਲਾਗੂ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਇਰਾਨ ਉਤੇ ਕੀਤੇ ਫਾਸ਼ੀਵਾਦੀ ਜਾਨਲੇਵਾ ਹਮਲਿਆਂ ਵਿੱਚ ਸੈਂਕੜੇ ਵਿਦਿਆਰਥਣਾਂ ਅਤੇ ਨਾਗਰਿਕਾਂ ਦੇ ਮਾਰੇ ਜਾਣ ਅਤੇ ਇਸ ਕਤਲੇਆਮ ਵਿਰੁੱਧ ਮੋਦੀ ਹਕੂਮਤ ਵੱਲੋਂ ਧਾਰੀ ਸਾਜ਼ਿਸ਼ੀ ਚੁੱਪ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।
ਸੁਮੀਤ ਅੰਮ੍ਰਿਤਸਰ
(ਸੂਬਾਈ ਮੀਡੀਆ ਮੁਖੀ) ਤਰਕਸ਼ੀਲ ਸੁਸਾਇਟੀ ਪੰਜਾਬ
7696030173
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



