ਛੇਵੀਂ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਬਾਰੇ ਜਾਣਕਾਰੀ ਦਿੱਤੀ
ਸੰਗਰੂਰ (ਸਮਾਜ ਵੀਕਲੀ) ਲੋਕਾਂ ਦਾ ਸੋਚਣਢੰਗ ਵਿਗਿਆਨਕ ਬਣਾਉਣ ਲਈ ਯਤਨਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਆਗੂਆਂ ਮਾਸਟਰ ਪਰਮਵੇਦ ਤੇ ਸੀਤਾ ਰਾਮ ਬਾਲਦ ਕਲਾਂ ਆਧਾਰਿਤ ਤਰਕਸ਼ੀਲ ਟੀਮ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ
ਅਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈੱਸ ਵਿਖੇ ਇਕ ਸਿਖਿਆਦਾਇਕ , ਭਾਵਪੂਰਤ ਤਰਕਸ਼ੀਲ ਪਰੋਗਰਾਮ ਦਿੱਤਾ । ਲੈਕਚਰਾਰ ਜਸਪਾਲ ਸਿੰਘ ਵਾਲੀਆ ਨੇ ਤਰਕਸ਼ੀਲ ਟੀਮ ਦਾ ਸਵਾਗਤ ਕਰਦਿਆਂ, ਤਰਕਸ਼ੀਲਤਾ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਨੇ ਹਾਜ਼ਰੀਨ ਨੂੰ ਅੰਧਵਿਸ਼ਵਾਸ਼ਾਂ,ਵਹਿਮਾਂ ਭਰਮਾਂ, ਲਾਈਲਗਤਾ ਤੇ ਰੂੜੀਵਾਦੀ ਵਿਚਾਰਾਂ ਦੇ ਹਨੇਰੇ ਵਿਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਵਿੱਚ ਆਉਣ ਦਾ ਸੁਨੇਹਾ ਦਿੱਤਾ।ਉਨਾਂ ਕਿਹਾ ਕਿ ਵਿਗਿਆਨਕ ਚੇਤਨਾ ਤੇ ਨੈਤਿਕ ਕਦਰਾਂ ਕੀਮਤਾਂ ਅਪਣਾ ਕੇ ਆਪਣੀ ਸ਼ਖਸ਼ੀਅਤ ਨੂੰ ਸਵੇਰੇ ਵਿਕਸਤ ਕਰਨਾ ਚਾਹੀਦਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਹਿੰਮਤ ਲਗਨ ਲਗਾਤਾਰਤਾ ਦੇ ਨਾਲ ਕੀ,ਕਿਉਂ ਕਿਵੇਂ ਆਦਿ ਗੁਣ ਜਿਹੜੇ ਹਰ ਵਰਤਾਰੇ ਦੀ ਸਚਾਈ ਦੀ ਤਹਿ ਤੱਕ ਜਾਣ ਲਈ ਜਰੂਰੀ ਹੁੰਦੇ ਹਨ, ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅਧਿਆਪਕ ਦਾ ਸਮਾਜ ਵਿੱਚ ਅਹਿਮ ਸਥਾਨ ਹੈ i ਉਸ ਨੂੰ ਵਿਗਿਆਨਕ ਵਿਚਾਰਾਂ ਦੇ ਨਾਲ ਨਾਲ ਧਰਮ,ਜਾਤ ,ਫਿਰਕੇ ਤੋਂ ਨਿਰਲੇਪ ਹੋ ਕੇ ਮਨੁੱਖੀ ਗੁਣਾਂ ਦਾ ਧਾਰਨੀ ਹੋ ਕੇ ਸਮਾਜ ਦੀ ਖੁਸ਼ੀ ਤੇ ਖੁਸ਼ਹਾਲੀ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ ।ਇਸ ਮੌਕੇ ਤਰਕਸ਼ੀਲ ਆਗੂ ਸੀਤਾ ਰਾਮ ਬਾਲਦ ਕਲਾਂ ਨੇ ਛੇਵੀਂ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਬਾਰੇ ਜਾਣਕਾਰੀ ਦਿੰਦਿਆਂ , ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ। ਲੈਕਚਰਾਰ ਗੁਰਜੰਟ ਸਿੰਘ
ਵਾਲੀਆ ਨੇ ਵੀ ਵਿਦਿਆਰਥੀਆਂ ਨੂੰ ਆਪਣੇ ਸੰਬੋਧਨ ਵਿੱਚ ਅੰਧਵਿਸ਼ਵਾਸ ਤਿਆਗਣ , ਵਿਗਿਆਨਕ ਸੋਚ ਅਪਨਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਜੋਤਿਸ਼ ਗ਼ੈਰ ਵਿਗਿਆਨਕ ਹੈ ।
ਸਕੂਲ ਪ੍ਰਿੰਸੀਪਲ ਅੰਜੂ ਗੋਇਲ ਨੇ ਤਰਕਸ਼ੀਲ ਸੁਸਾਇਟੀ ਦੇ ਆਗੂਆਂ ਦਾ ਵਿਗਿਆਨਕ ਵਿਚਾਰਾਂ ਦਾ ਭਾਵਪੂਰਤ ਸੱਦਾ ਲੈ ਕੇ ਵਿਦਿਆਰਥੀਆਂ ਦੇ ਰੂ ਬ ਰੂ ਹੋਣ ਲਈ ਧੰਨਵਾਦ ਕਰਦਿਆਂ ,ਵਿਦਿਆਰਥੀਆਂ ਨੂੰ ਵਿਗਿਆਨਕ ਦ੍ਰਿਸ਼ਟੀਕੋਣ ਅਪਨਾਉਣ,ਮਿਹਨਤ ਕਰਨ , ਇਮਾਨਦਾਰ ਬਣਨ ਆਦਿ ਕੀਮਤੀ ਵਿਚਾਰ ਅਪਨਾਉਣ ਦਾ ਸੁਨੇਹਾ ਦਿੱਤਾ।ਇਸ ਪ੍ਰੋਗਰਾਮ ਵਿੱਚ ਹੋਰਨਾਂ ਤੋ ਇਲਾਵਾ ਲੈਕਚਰਾਰ ਭੁਪਿੰਦਰ ਸਿੰਘ, ਲੈਕਚਰਾਰ ਹਰਨੇਕ ਸਿੰਘ, ਲੈਕਚਰਾਰ, ਗਗਨ,ਮਾਸਟਰ ਰਣਬੀਰ ਸਿੰਘ , ਟੀਨੂੰ ਬਾਂਸਲ ਆਦਿ ਨੇ ਸ਼ਮੂਲੀਅਤ ਕੀਤੀ।
ਮਾਸਟਰ ਪਰਮ ਵੇਦ
ਜ਼ੋਨ ਜਥੇਬੰਦਕ ਮੁਖੀ
ਤਰਕਸ਼ੀਲ ਸੁਸਾਇਟੀ ਪੰਜਾਬ
9417422349
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly