ਐੱਸਸੀਓ ਯੂਰੇਸ਼ੀਆ ’ਚ ਸ਼ਾਂਤੀ, ਖ਼ੁਸ਼ਹਾਲੀ ਤੇ ਵਿਕਾਸ ਦੇ ਪ੍ਰਮੁੱਖ ਮੰਚ ਵਜੋਂ ੳੁਭਰਿਆ: ਮੋਦੀ

ਨਵੀਂ ਦਿੱਲੀ (ਸਮਾਜ ਵੀਕਲੀ):  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ੰਘਾੲੀ ਸਹਿਯੋਗ ਸੰਗਠਨ(ਐੱਸਸੀਓ) ਦੇ ਡਿਜੀਟਲ ਸਿਖਰ ਸੰਮੇਲਨ ਵਿੱਚ ਕਿਹਾ ਕਿ ਸੰਗਠਨ ਯੂਰੇਸ਼ੀਆ ’ਚ ਸ਼ਾਂਤੀ, ਖੁਸ਼ਹਾਲੀ, ਵਿਕਾਸ ਲਈ ਪ੍ਰਮੁੱਖ ਮੰਚ ਵਜੋਂ ਉਭਰਿਆ ਹੈ। ਐੱਸਸੀਓ ਦੇ ਪ੍ਰਧਾਨ ਵਜੋਂ ਭਾਰਤ ਨੇ ਬਹੁਪੱਖੀ ਸਹਿਯੋਗ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ਨਿਰੰਤਰ ਯਤਨ ਕੀਤੇ ਹਨ। ਵਿਵਾਦਾਂ, ਤਣਾਅ, ਮਹਾਮਾਰੀ ‘ਚ ਘਿਰੇ ਦੁਨੀਆ ਦੇ ਸਾਰੇ ਦੇਸ਼ਾਂ ਲਈ ਭੋਜਨ, ਈਂਧਨ, ਖਣਿਜ ਦਾ ਸੰਕਟ ਵੱਡੀ ਚੁਣੌਤੀ ਹੈ। ਸ੍ਰੀ ਮੋਦੀ ਨੇ ਕਿਹਾ ਕਿ ਸਾਰਿਆਂ ਨੇ ਅਤਿਵਾਦ ਦੇ ਖਿਲਾਫ ਮਿਲ ਕੇ ਲੜਨਾ ਹੋਵੇਗਾ, ਚਾਹੇ ਉਹ ਅਤਿਵਾਦ ਕਿਸੇ ਵੀ ਰੂਪ ਵਿੱਚ ਹੋਵੇ। ਇਸ ਗੱਲ ਦੀ ਖੁਸ਼ੀ ਹੈ ਕਿ ਇਰਾਨ ਸੰਗਠਨ ਦੇ ਨਵੇਂ ਮੈਂਬਰ ਵਜੋਂ ਸ਼ਾਮਲ ਹੋ ਰਿਹਾ ਹੈ। ਇਸ ਵਰਚੂਅਲ ਮੀਟਿੰਗ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ, ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਵੀ ਹਿੱਸਾ ਲਿਆ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਯੂਸੀਸੀ ਸੰਵਿਧਾਨ ਨਿਰਮਾਤਾਵਾਂ ਦੀ ਸੋਚ ਸੀ ਤੇ ਇਸ ਨੂੰ ਲਾਗੂ ਕਰਨ ਦਾ ਸਮਾਂ ਆ ਗਿਆ ਹੈ: ਧਨਖੜ
Next articleਭਾਰਤੀ ਸ਼ੇਅਰ ਬਾਜ਼ਾਰ ਨੇ ਬਣਾਇਆ ਨਵਾਂ ਰਿਕਾਰਡ