ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਨੇੜੇ ਰੈਲਮਾਜਰਾ ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੇ ਸਾਹਮਣੇ ਸਕੂਟਰੀ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਕੁਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਤਾਂ ਉਨ੍ਹਾਂ ਨੇ ਤਰੁੰਤ ਜਾ ਕੇ ਦੇਖਿਆ ਕਿ ਇੱਕ ਸਕੂਟਰੀ ਜਿਸ ਦਾ ਨੰਬਰ ਪੀ ਬੀ 12ਜੇ 3775 ਜਿਸ ਨੂੰ ਸੁਖਦੇਵ ਜੋਸ਼ੀ ਪੁੱਤਰ ਪਤੰਬਰ ਜੋਸ਼ੀ ਵਾਸੀ ਆਦਰਸ਼ ਨਗਰ ਰੋਪੜ੍ਹ ਚਲਾ ਰਿਹਾ ਸੀ ਜੋ ਕਿ ਰੋਪੜ੍ਹ ਤੋਂ ਬਲਾਚੌਰ ਜਾ ਰਿਹਾ ਸੀ ਉਸ ਦੀ ਸਕੂਟਰੀ ਮਗਰ ਉਸ ਦੀ ਪਤਨੀ ਸਸ਼ੀ ਜੋਸ਼ੀ ਸਵਾਰ ਸੀ ਜਦੋਂ ਇਹ ਸਕੂਟਰੀ ਲੈ ਕੇ ਉਪਰੋਕਤ ਸਥਾਨ ਤੇ ਪਹੁੰਚੇ ਤਾਂ ਇਹਨਾਂ ਦੀ ਸਕੂਟਰੀ ਨੂੰ ਪਿੱਛੋਂ ਕਿਸੇ ਅਣਪਛਾਤੇ ਵਾਹਨ ਫੇਟ ਮਾਰ ਦਿੱਤੀ ਅਤੇ ਅਣਪਛਾਤਾ ਵਾਹਨ ਮੌਕੇ ਤੋਂ ਫਰਾਰ ਹੋ ਗਿਆ। ਜਿਸ ਨਾਲ ਸਕੂਟਰੀ ਦਾ ਸਤੁੰਨਲ ਵਿਗੜ ਗਿਆ ਅਤੇ ਦੋਨੋਂ ਸਕੂਟਰੀ ਸਵਾਰ ਪਤੀ ਪਤਨੀ ਡਿੱਗ ਕੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਐਸ ਐਸ ਐਫ ਦੀ ਟੀਮ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਦੀ ਐਂਬੂਲੈਂਸ ਦੀ ਮਦਦ ਨਾਲ ਇਲਾਜ਼ ਲਈ ਸਿਵਲ ਹਸਪਤਾਲ ਰੋਪੜ੍ਹ ਵਿਖੇ ਦਾਖਲ ਕਰਵਾਇਆ ਗਿਆ। ਹਾਦਸੇ ਵਿੱਚ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ ਅਤੇ ਸਕੂਟਰੀ ਨੁਕਸਾਨੀ ਗਈ।ਇਸ ਹਾਦਸੇ ਸਬੰਧੀ ਐਸ ਐਸ ਐਫ ਦੀ ਟੀਮ ਵਲੋਂ ਕੰਟ੍ਰੋਲਰ ਰੂਮ ਨਵਾਂਸ਼ਹਿਰ ਅਤੇ ਆਸਰੋਂ ਚੌਂਕੀ ਇੰਚਾਰਜ ਨੂੰ ਸੂਚਿਤ ਕਰ ਦਿੱਤਾ ਗਿਆ ਹੈ।ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





