HOME ਸਕਰੈਪ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਜਲਦ ਹੋਣਗੀਆਂ ਹੱਲ – ਵਿਧਾਇਕ ਸਿੱਧੂ

ਸਕਰੈਪ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਜਲਦ ਹੋਣਗੀਆਂ ਹੱਲ – ਵਿਧਾਇਕ ਸਿੱਧੂ

3
ਫੋਟੋ ਵਿਧਾਇਕ ਕੁਲਵੰਤ ਸਿੰਘ ਸਿੱਧੂ ਦਾ ਸਨਮਾਨ ਕਰਦੇ ਹੋਏ ਪ੍ਰਧਾਨ ਜਤਿੰਦਰਪਾਲ ਸਿੰਘ ਖੁਰਾਣਾ, ਚੇਅਰਮੈਨ ਜਰਨੈਲ ਸਿੰਘ ਖੇੜਾ ਤੇ ਹੋਰ

ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਲੁਧਿਆਣਾ ਸਕਰੈਪ ਟਰੇਡਰਜ ਐਸੋਸੀਏਸ਼ਨ ਦੀ ਇੱਕ ਮੀਟਿੰਗ ਬਸੰਤ ਰੋਡ ਭਗਵਾਨ ਚੌਂਕ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਖੁਰਾਣਾ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਪੁੱਜੇ। ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਜਿੱਥੇ ਕੁਲਵੰਤ ਸਿੰਘ ਸਿੱਧੂ ਨੂੰ ਕਾਰੋਬਾਰ ਨਾਲ ਸੰਬੰਧਿਤ ਆ ਰਹੀਆਂ ਮੁਸਕਿਲਾਂ ਤੋਂ ਜਾਣੂ ਕਰਵਾਇਆ ਉੱਥੇ ਜੀਐਸਟੀ ਅਤੇ ਟ੍ਰੈਫਿਕ ਅਧਿਕਾਰੀਆਂ ਵੱਲੋਂ ਪੂਰਨ ਸਹਿਯੋਗ ਨਾ ਮਿਲਣ ਦੀ ਗੱਲ ਵੀ ਆਖੀ ਗਈ। ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਹਰ ਵਰਗ ਦੇ ਨਾਲ-ਨਾਲ ਕਾਰੋਬਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ‘ਸਰਕਾਰ ਆਪ ਕੇ ਦੁਆਰ’ ਮੁਹਿੰਮ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਵਿੱਚ ਵਿਸ਼ਵਾਸ ਰੱਖਦੀ ਹੈ। ਕੁਲਵੰਤ ਸਿੰਘ ਸਿੱਧੂ ਨੇ ਮੌਕੇ ਤੇ ਹੀ ਐਸੋਸੀਏਸ਼ਨ ਦੇ ਮੈਂਬਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜੀਐਸਟੀ ਅਤੇ ਟ੍ਰੈਫਿਕ ਮਹਿਕਮੇ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਉਨ੍ਹਾਂ ਨਾਲ ਮੀਟਿੰਗ ਕਰਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਵੱਲੋਂ ਪ੍ਰਧਾਨ ਜਤਿੰਦਰਪਾਲ ਸਿੰਘ ਖੁਰਾਣਾ ਅਤੇ ਚੇਅਰਮੈਨ ਜਰਨੈਲ ਸਿੰਘ ਖੇੜਾ ਦੀ ਅਗਵਾਈ ਵਿੱਚ ਵਿਧਾਇਕ ਕੁਲਵੰਤ ਸਿੰਘ ਸਿੱਧੂ ਦਾ ਫੂੱਲਾਂ ਦੇ ਗੁਲਦਸਤੇ ਭੇਟ ਕਰਕੇ ਜਿੱਥੇ ਨਿੱਘਾ ਸਵਾਗਤ ਕੀਤਾ ਉੱਥੇ ਸਮੱਸਿਆਵਾਂ ਸੰਬੰਧੀ ਇੱਕ ਮੰਗ ਪੱਤਰ ਵੀ ਦਿੱਤਾ। ਇਸ ਮੌਕੇ ਸਰਪ੍ਰਸਤ ਦਲੀਪ ਸਿੰਘ ਖੁਰਾਣਾ, ਚੇਅਰਮੈਨ ਜਰਨੈਲ ਸਿੰਘ ਖੇੜਾ, ਪ੍ਰਿਤਪਾਲ ਸਿੰਘ, ਪਰਮਜੀਤ ਸਿੰਘ ਖੁਰਾਣਾ, ਜਤਿੰਦਰ ਸਿੰਘ ਬੌਬੀ, ਪ੍ਰਭਜੋਤ ਸਿੰਘ ਕਾਲੜਾ, ਕੰਵਲਜੀਤ ਸਿੰਘ ਚੁੱਘ, ਮੁਕੇਸ਼ ਮਿਸ਼ਰਾ, ਗਗਨਦੀਪ ਸਿੰਘ ਅਰੋੜਾ, ਗੁਰਪ੍ਰੀਤ ਸਿੰਘ ਚੁੱਗ, ਸਨੀ ਬੱਤਰਾ, ਪਰਮਜੀਤ ਸਿੰਘ ਖੁਰਾਣਾ, ਹਰਮੀਤ ਸਿੰਘ, ਮਨੀ ਡੰਗ, ਗੁਰਮੀਤ ਸਿੰਘ, ਅਰਵਿੰਦਰ ਸਿੰਘ ਪਾਹਵਾ, ਰਾਜ ਕੁਮਾਰ, ਤਰਨਜੀਤ ਸਿੰਘ, ਹਰਜੀਤ ਸਿੰਘ, ਮਨਿੰਦਰ ਸਿੰਘ ਚਾਵਲਾ, ਮਨੋਜ ਕੁਮਾਰ ਅਰੋੜਾ, ਰਕੇਸ਼ ਕੁਮਾਰ, ਪਵਨ ਕੁਮਾਰ, ਜਸਵਿੰਦਰ ਸਿੰਘ, ਰਾਜਬੀਰ ਸਿੰਘ, ਅਰਸ਼ਦੀਪ ਸਿੰਘ ਬਿੱਲਾ ਵੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਜੀ.ਜੀ.ਐਨ.ਆਈ.ਵੀ.ਐਸ. ਵੱਲੋਂ ਨਵੇਂ ਵਿਦਿਆਰਥੀਆਂ ਦੇ ਸੁਆਗਤ ਲਈ ਪ੍ਰੇਰਣਾਦਾਇਕ ਇੰਡਕਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ
Next articleਬਰਤਾਨੀਆ ਫੇਰੀ ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਟ ਸਟਾਰਮਰ ਨਾਲ ਵੱਖ ਵੱਖ ਮੁੱਦਿਆਂ ਤੇ ਕੀਤੀ ਗੱਲਬਾਤ