
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਲੁਧਿਆਣਾ ਸਕਰੈਪ ਟਰੇਡਰਜ਼ ਐਸੋਸੀਏਸ਼ਨ ਦੀ ਇੱਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਖੁਰਾਣਾ ਦੀ ਅਗਵਾਈ ਵਿੱਚ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਸਕਰੈਪ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ‘ਤੇ ਗੰਭੀਰ ਚਰਚਾ ਹੋਈ। ਐਸੋਸੀਏਸ਼ਨ ਦੇ ਮੈਂਬਰਾਂ ਨੇ ਦੱਸਿਆ ਕਿ ਲੋਹੇ ਦੇ ਭਾਅ ‘ਚ ਆਏ ਦਿਨ ਹੋ ਰਹੇ ਉਤਾਰ-ਚੜਾਅ ਕਾਰਨ ਕਾਰੋਬਾਰ ਉੱਤੇ ਮਾੜਾ ਅਸਰ ਪੈ ਰਿਹਾ ਹੈ। ਜਿਸ ਕਾਰਨ ਨਫ਼ੇ ਨੁਕਸਾਨ ਦੀ ਗਿਣਤੀ ਕਰਨੀ ਔਖੀ ਹੋ ਜਾਂਦੀ ਹੈ ਤੇ ਕਾਰੋਬਾਰ ਦੇ ਭਵਿੱਖ ਨੂੰ ਲੈ ਕੇ ਚਿੰਤਾਵਾਂ ਵੱਧ ਹਨ। ਪ੍ਰਧਾਨ ਖੁਰਾਣਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਸਕਰੈਪ ਕਾਰੋਬਾਰੀਆਂ ਨੂੰ ਟ੍ਰੈਫਿਕ ਪੁਲਿਸ ਦੇ ਨਾਲ-ਨਾਲ ਕਈ ਵਾਰ ਜੀਐਸਟੀ ਵਿਭਾਗ ਦੇ ਅਧਿਕਾਰੀ ਵੀ ਬਿਨਾਂ ਵਾਜਬ ਕਾਰਨ ਉਨ੍ਹਾਂ ਨੂੰ ਤੰਗ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਹੀ ਵਪਾਰੀ ਵਰਗ ਕਾਰੋਬਾਰ ਮੁਤਾਬਕ ਹਾਲਾਤ ਨਾ ਹੋਣ ਕਰਕੇ ਪ੍ਰਭਾਵਿਤ ਹੋ ਰਿਹਾ ਹੈ। ਖੁਰਾਣਾ ਨੇ ਮੰਗ ਕੀਤੀ ਕਿ ਸਰਕਾਰ ਅਤੇ ਸੰਬੰਧਿਤ ਵਿਭਾਗ ਕਾਰੋਬਾਰੀਆਂ ਦੇ ਸਹਿਯੋਗੀ ਬਨਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਲੱਭਣ ਵਾਸਤੇ ਕਦਮ ਚੁੱਕਣ। ਮੀਟਿੰਗ ਵਿੱਚ ਐਸੋਸੀਏਸ਼ਨ ਦੇ ਕਈ ਮੈਂਬਰਾਂ ਨੇ ਕਾਰੋਬਾਰੀ ਹਿੱਤਾਂ ਦੀ ਰੱਖਿਆ ਲਈ ਇਕਜੁੱਟ ਹੋਣ ਦੀ ਲੋੜ ਉੱਤੇ ਜ਼ੋਰ ਦਿੱਤਾ। ਇਸ ਮੌਕੇ ਸਰਪ੍ਰਸਤ ਦਲੀਪ ਸਿੰਘ ਖੁਰਾਣਾ, ਚੇਅਰਮੈਨ ਜਰਨੈਲ ਸਿੰਘ ਖੇੜਾ, ਪ੍ਰਿਤਪਾਲ ਸਿੰਘ, ਪਰਮਜੀਤ ਸਿੰਘ ਖੁਰਾਣਾ, ਜਤਿੰਦਰ ਸਿੰਘ ਬੌਬੀ, ਪ੍ਰਭਜੋਤ ਸਿੰਘ ਕਾਲੜਾ, ਕੰਵਲਜੀਤ ਸਿੰਘ ਚੁੱਘ, ਮੁਕੇਸ਼ ਮਿਸ਼ਰਾ, ਗਗਨਦੀਪ ਸਿੰਘ ਅਰੋੜਾ, ਗੁਰਮੀਤ ਸਿੰਘ, ਅਰਵਿੰਦਰ ਸਿੰਘ ਪਾਹਵਾ, ਰਾਜ ਕੁਮਾਰ, ਤਰਨਜੀਤ ਸਿੰਘ, ਹਰਜੀਤ ਸਿੰਘ, ਮਨਿੰਦਰ ਸਿੰਘ ਚਾਵਲਾ, ਮਨੋਜ ਕੁਮਾਰ ਅਰੋੜਾ, ਰਕੇਸ਼ ਕੁਮਾਰ, ਪਵਨ ਕੁਮਾਰ, ਜਸਵਿੰਦਰ ਸਿੰਘ, ਰਾਜਬੀਰ ਸਿੰਘ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


