ਕਪੂਰਥਲਾ, (ਸਮਾਜ ਵੀਕਲੀ) ( ਕੌੜਾ ) – ਐੱਸ. ਡੀ. ਕਾਲਜ. ਫਾਰ ਵੂਮੈਨ ਸੁਲਤਾਨਪੁਰ ਲੋਧੀ ਵਿਖੇ ਰੈੱਡ ਰਿੱਬਨ ਕਲੱਬ ਤੇ ਐਨ. ਐੱਸ. ਐੱਸ.ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥਣਾਂ ਦਰਮਿਆਨ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਸੁਖਪ੍ਰੀਤ ਕੌਰ ਨੇ ਪਹਿਲਾ ਅਤੇ ਹਰਪ੍ਰੀਤ ਕੌਰ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਡਾ. ਸ਼ੁਕਲਾ ਨੇ ਕਿਹਾ ਕਿ ਵਿਕਸਿਤ ਭਾਰਤ ਲਈ ਵਿਗਿਆਨਿਕ ਅਤੇ ਅਗਾਹਵਧੂ ਸੋਚ ਅੱਜ ਦੇ ਵਿਦਿਆਰਥੀਆਂ ਨੂੰ ਜਰੂਰ ਅਪਣਾਉਣੀ ਚਾਹੀਦੀ ਹੈ। ਜੇਕਰ ਵਿਦਿਆਰਥੀ ਇਹ ਸੋਚ ਅਪਣਾਉਣਗੇ ਤਾਂ ਦੇਸ਼ ਤਰੱਕੀ ਦੀਆਂ ਬੁਲੰਦੀਆਂ ਨੂੰ ਛੋਹ ਸਕਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਕੰਪੀਟੀਸ਼ਨ ਦਾ ਹਿੱਸਾ ਬਣ ਕੇ ਇਹ ਪ੍ਰੋਗਰਾਮ ਕਾਮਯਾਬ ਕੀਤਾ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj