ਕਪੂਰਥਲਾ, (ਸਮਾਜ ਵੀਕਲੀ) ( ਕੌੜਾ ) ਐੱਸ ਡੀ ਕਾਲਜ ਫਾਰ ਵੂਮੇਨ ਦੇ ਰੈੱਡ ਰਿਬਨ, ਈਕੋ ਕਲੱਬ ਤੇ ਐਨ ਐੱਸ ਐੱਸ ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਪ੍ਰਿੰਸੀਪਲ ਡਾ ਵੰਦਨਾ ਸ਼ੁਕਲਾ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਵਿਭਾਗ ਦੇ ਮੈਡਮ ਕਸ਼ਮੀਰ ਕੌਰ ਨੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਜੀਵਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਆਜ਼ਾਦੀ ਦੇ ਪਰਵਾਨਿਆ ਨੇ ਕਿਵੇਂ ਲਾੜੀ ਮੌਤ ਨੂੰ ਵਿਆਹ ਕੇ ਸ਼ਹਾਦਤ ਦਾ ਜਾਮ ਪੀਂਦਿਆਂ ਦੇਸ਼ ਭਗਤੀ ਦੀ ਅਨੋਖੀ ਮਿਸਾਲ ਪੇਸ਼ ਕੀਤੀ । ਉਨ੍ਹਾਂ ਦਸਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾਂ ਹੀ ਸਾਨੂੰ ਅਜਾਦੀ ਪ੍ਰਾਪਤ ਹੋਈ ਹੈ, ਜਿਨ੍ਹਾਂ ਆਪਣੀ ਸਾਰੀ ਜ਼ਿੰਦਗੀ ਕੌਮ ਦੇ ਲੇਖੇ ਲਾ ਦਿੱਤੀ ‘ਤੇ ਭਾਰਤ ਮਾਤਾ ਨੂੰ ਗੁਲਾਮੀ ਦੀਆਂ ਜੰਜੀਰਾਂ ਵਿੱਚੋ ਬਾਹਰ ਕਢਿਆ। ਪ੍ਰਿੰਸੀਪਲ ਡਾ ਸ਼ੁਕਲਾ ਨੇ ਵਿਦਿਆਰਥਣਾਂ ਦੇ ਰੂਬਰੂ ਹੁੰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਅਸੀਂ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਬਣਾਈਏ । ਮੈਡਮ ਰਾਜਬੀਰ ਕੌਰ ਦੀ ਅਗਵਾਈ ਵਿਚ ਆਯੋਜਿਤ ਸਮਾਗਮ ‘ਚ ਵਿਦਿਆਰਥਣਾਂ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj