ਕੁਇਜ਼ ਪ੍ਰਤੀਯੋਗਤਾ ‘ਚ ਐੱਸ ਡੀ ਕਾਲਜ ਤੀਜੇ ਸਥਾਨ ‘ਤੇ ਰਿਹਾ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਭਾਸ਼ਾ ਵਿਭਾਗ ਪੰਜਾਬ ( ਕਪੂਰਥਲਾ ) ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਪੰਜਾਬੀ ਕੁਇਜ਼ ਮੁਕਾਬਲੇ ਵਿੱਚ ਹਿੱਸਾ ਲੈਂਦਿਆਂ ਐਸ. ਡੀ. ਕਾਲਜ ਫਾਰ ਵੂਮੈਨ ਸੁਲਤਾਨਪੁਰ ਲੋਧੀ ਤੀਜਾ ਸਥਾਨ ਹਾਸਲ ਕਰਨ ‘ਚ ਸਫਲ ਰਿਹਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਨੇ ਦੱਸਿਆ ਕਿ ਕਾਲਜ ਦੀ ਹੋਣਹਾਰ ਵਿਦਿਆਰਥਣ ਚੰਚਲ ਨੇ ਪ੍ਰਤੀਯੋਗਤਾ ਵਿੱਚ ਹਿੱਸਾ ਲੈਂਦਿਆਂ ਤੀਜਾ ਸਥਾਨ ਹਾਸਲ ਕਰਨ ‘ਚ ਸਫਲ ਰਹੀ । ਕਾਲਜ ਵਿੱਚ ਸੰਖੇਪ ਸਮਾਗਮ ਰਾਹੀਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਕੇਸ਼ ਕੁਮਾਰ ਧੀਰ ਅਤੇ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਨੇ ਹੋਣਹਾਰ ਵਿਦਿਆਰਥਣ ਚੰਚਲ ਨੂੰ ਉਚੇਚੇ ਤੌਰ ‘ਤੇ ਸਨਮਾਨਤ ਕੀਤਾ । ਇਸ ਮੌਕੇ ਸ਼ਕਤੀ ਕੁਮਾਰ ਅਤੇ ਮੈਡਮ ਕਸ਼ਮੀਰ ਕੌਰ ਆਦਿ ਸਟਾਫ ਮੈਂਬਰ ਹਾਜ਼ਰ ਸਨ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤੈਨੂੰ ਕੀ ਪਤਾ!!!
Next articleरेल कोच फैक्ट्री कपूरथला में सतर्कता जागरूकता सप्ताह शुरू