ਐੱਸ.ਡੀ. ਕਾਲਜ ਦੀਆਂ ਵਿਦਿਆਰਥਣਾਂ ਪਰਾਲੀ ਨਾ ਸਾੜਨ ਦਾ ਸੁਨੇਹਾ ਦਿੱਤਾ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਐੱਸ.ਡੀ. ਕਾਲਜ ਫਾਰ ਵੂਮੈਨ ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਐੈੱਨ. ਐੈੱਸ. ਐੈੱਸ. ਵਿਭਾਗ ਵੱਲੋਂ ਫ਼ਸਲ ਦੀ ਰਹਿੰਦ ਖੂੰਹਦ ਜਿਵੇਂ ਪਰਾਲੀ ਆਦਿ ਨੂੰ ਖੇਤਾਂ ਵਿਚ ਨਾ ਸਾੜਨ ਸਬੰਧੀ ਸ਼ਹਿਰ ਵਿਚ ਮਾਰਚ ਕੱਢਿਆ ਗਿਆ । ਇਸ ਦੌਰਾਨ ਐੱਨ. ਐੱਸ. ਐੱਸ. ਵਲੰਟੀਅਰਜ਼ ਵੱਲੋਂ ਹੱਥਾਂ ‘ਚ ਬੈਨਰ ਤੇ ਤਖ਼ਤੀਆਂ ਲੈ ਕੇ ਸ਼ਹਿਰ ਵਿਚ ਪਰਾਲੀ ਨਾ ਸਾੜਨ ਦਾ ਸੁਨੇਹਾ ਦਿੱਤਾ ਗਿਆ । ਇਸ ਮੌਕੇ ਮੈਡਮ ਰਜਨੀ ਬਾਲਾ, ਪ੍ਰੋਗਰਾਮ ਇੰਚਾਰਜ ਮੈਡਮ ਰਾਜਬੀਰ ਕੌਰ, ਮੈਡਮ ਸੁਨੀਤਾ ਕਲੇਰ ਆਦਿ ਸਟਾਫ ਮੈਂਬਰ ਹਾਜ਼ਰ ਸਨ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁਕਤੀ ਦਾ ਦਿਵਸ
Next articleਵਿਦਿਆਰਥੀਆਂ ਗੁਰੂ ਹਰਕ੍ਰਿਸ਼ਨ ਜੀ ਦਾ ਗੁਰਤਾ ਗੱਦੀ ਦਿਵਸ ਮਨਾਇਆ