
ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਐਸ.ਡੀ.ਕਾਲਜ ਫਾਰ ਵੂਮੈਨ ਵਿਖੇ ਐਨ.ਐਸ.ਐਸ ਵਿਭਾਗ ਤੇ ਈਕੋ ਕਲੱਬ ਵੱਲੋਂ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਵਿਚ ਵਾਤਾਵਰਣ ਦਿਵਸ ਮਨਾਇਆ ਗਿਆ । ਇਸ ਦੌਰਾਨ ਸਟਾਫ਼ ਮੈਂਬਰਾਂ ਅਤੇ ਵਿਦਿਆਰਥਣਾਂ ਕਾਲਜ ਕੈਂਪਸ ਵਿੱਚ ਵੱਡੀ ਗਿਣਤੀ ਵਿੱਚ ਛਾਂ ਦਾਰ ਪੌਦੇ ਲਗਾਏ I ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਡਾ. ਸ਼ੁਕਲਾ ਨੇ ਕਿਹਾ ਕਿ ਪੌਦਿਆਂ ਦਾ ਮਨੁੱਖੀ ਜੀਵਨ ਵਿੱਚ ਬਹੁਤ ਵੱਡਾ ਮਹੱਤਵ ਹੈ, ਜੋ ਸਾਨੂੰ ਜਿਉਂਦੇ ਰਹਿਣ ਲਈ ਆਕਸੀਜਨ ਦਿੰਦੇ ਹਨ । ਉਨ੍ਹਾਂ ਪਲਾਸਟਿਕ ਦੇ ਹਾਨੀਕਾਰਕ ਪ੍ਰਭਾਵਾਂ ਸਬੰਧੀ ਵੀ ਵਿਦਿਆਰਥਣਾਂ ਨੂੰ ਜਾਗਰੂਕ ਕੀਤਾ । ਇਸ ਵਿਸ਼ੇ ਸਬੰਧੀ ਵਿਦਿਆਰਥਣਾਂ ਦਰਮਿਆਨ ਲੇਖ ਪ੍ਰਤੀਯੋਗਤਾ ਵੀ ਕਰਵਾਈ ਗਈ । ਜਿਸ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਵੱਡੀ ਗਿਣਤੀ ਵਿਚ ਭਾਗ ਲਿਆ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

