ਬਰਨਾਲਾ (ਸਮਾਜ ਵੀਕਲੀ) (ਚੰਡਿਹੋਕ) ਐੱਸ. ਡੀ. ਕਾਲਜ ਬਰਨਾਲਾ ਦੇ ਪੱਤਰਕਾਰੀ ਵਿਭਾਗ ਵਲੋਂ ਬਣਾਈ ਗਈ ਲਘੂ ਫ਼ਿਲਮ ਨੇ ਲਗਾਤਾਰ ਚੌਥੀ ਵਾਰ ਮੁੜ ਖ਼ੇਤਰੀ ਯੁਵਕ ਅਤੇ ਲੋਕ ਮੇਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਕਾਲਜ ਦੇ ਪੀ.ਆਰ.ਓ ਪ੍ਰੋ. ਸ਼ੋਇਬ ਜ਼ਫ਼ਰ ਨੇ ਦੱਸਿਆ ਕਿ ਪੱਤਰਕਾਰੀ ਵਿਭਾਗ ਦੇ ਮੁਖੀ ਪ੍ਰੋ. ਗੁਰਪ੍ਰਵੇਸ਼ ਸਿੰਘ ਦੀ ਅਗਵਾਈ ਵਿੱਚ ਵਿਭਾਗ ਦੇ ਵਿਦਿਆਰਥੀਆਂ ਨੇ ਕਾਲਜ ਤਰਫ਼ੋਂ ਯੁਵਕ ਮੇਲੇ ਦੇ ‘ਲਘੂ ਫ਼ਿਲਮ’ ਮੁਕਾਬਲੇ ਵਿੱਚ ਭਾਗ ਲਿਆ ਅਤੇ ਕਾਲਜ ਨੇ ਆਪਣਾ ਦਬਦਬਾ ਕਾਇਮ ਰੱਖਿਆ ਹੈ ਅਤੇ ਹੁਣ ਇਹ ਫ਼ਿਲਮ ਅੱਗੇ ਅੰਤਰ ਖ਼ੇਤਰੀ ਯੁਵਕ ਮੇਲੇ ਵਿੱਚ ਪੰਜਾਬੀ ਯੂਨੀਵਰਸਿਟੀ ਵਿਖੇ ਭਾਗ ਲਵੇਗੀ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਤਿੰਨ ਵਾਰ ਖੇਤਰੀ ਯੁਵਕ ਮੇਲੇ ‘ਚ ਕਾਲਜ ਦੀ ‘ਲਘੂ ਫ਼ਿਲਮ’ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜਦਕਿ ਦੋ ਵਾਰ ਅੰਤਰ ਖ਼ੇਤਰੀ ਅਤੇ ਇੱਕ ਦਫ਼ਾ ਅੰਤਰ ਯੂਨੀਵਰਸਿਟੀ ਮੁਕਾਬਲੇ ਵਿੱਚ ਪੁਜ਼ੀਸ਼ਨ ਹਾਸਲ ਕੀਤੀ ਹੈ। ‘ਲਘੂ ਫ਼ਿਲਮ’ ਦੀ ਲਗਾਤਾਰ ਇਸ ਪ੍ਰਾਪਤੀ ‘ਤੇ ਐੱਸ. ਡੀ. ਕਾਲਜ ਪ੍ਰਬੰਧਕ ਕਮੇਟੀ ਅਤੇ ਕਾਲਜ ਪ੍ਰਿੰਸੀਪਲ ਡਾ. ਰਮਾ ਸ਼ਰਮਾ ਵਲੋਂ ਪੱਤਰਕਾਰੀ ਵਿਭਾਗ ਦੇ ਮੁਖੀ ਪ੍ਰੋ. ਗੁਰਪ੍ਰਵੇਸ਼ ਸਿੰਘ, ਪ੍ਰੋ. ਅਮਨਦੀਪ ਕੌਰ, ਪ੍ਰੋ. ਕੁਲਦੀਪ ਸਿੰਘ, ਪ੍ਰੋ. ਲਖਵੀਰ ਸਿੰਘ ਚੀਮਾ, ਸ੍ਰੀ ਅੰਮ੍ਰਿਤਪਾਲ ਸਿੰਘ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਅਗਲੇ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


