HOME ਐਸ.ਡੀ.ਐਮ. ਵੱਲੋਂ ਧੁੱਸੀ ਬੰਨ ਦਾ ਦੌਰਾ, ਸਥਿਤੀ ਕਾਬੂ ਹੇਠ, ਕ੍ਰਿਤਿਕਾ ਗੋਇਲ...

ਐਸ.ਡੀ.ਐਮ. ਵੱਲੋਂ ਧੁੱਸੀ ਬੰਨ ਦਾ ਦੌਰਾ, ਸਥਿਤੀ ਕਾਬੂ ਹੇਠ, ਕ੍ਰਿਤਿਕਾ ਗੋਇਲ ਨੇ ਅਧਿਕਾਰੀਆਂ ਨੂੰ ਹਰ ਪੱਖੋਂ ਪੁਖਤਾ ਇੰਤਜਾਮ ਰੱਖਣ ਦੇ ਦਿੱਤੇ ਨਿਰਦੇਸ਼

ਬਲਾਚੌਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਬਰਸਾਤੀ ਮੌਸਮ ਅਤੇ ਦਰਿਆ ਸਤਲੁਜ ਵਿੱਚ ਵਧੇ ਪਾਣੀ ਦੇ ਪੱਧਰ ਦੇ ਮੱਦੇਨਜ਼ਰ ਐਸ.ਡੀ.ਐਮ. ਕ੍ਰਿਤਿਕਾ ਗੋਇਲ ਨੇ ਅੱਜ ਪਿੰਡ ਬੇਲਾ ਤਾਜੋਵਾਲ ਅਤੇ ਔਲੀਆਪੁਰ ਵਿਖੇ ਧੁੱਸੀ ਬੰਨ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਐਸ.ਡੀ.ਐਮ. ਕ੍ਰਿਤਿਕਾ ਗੋਇਲ ਨੇ ਮੌਕੇ ‘ਤੇ ਪਾਣੀ ਦੇ ਵਹਾਅ ਬਾਰੇ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਹਰ ਤਰ੍ਹਾਂ ਦੇ ਪੁਖਤਾ ਇੰਤਜਾਮ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ ਸਤਲੁਜ ਦਰਿਆ ਵਿੱਚ ਪਾਣੀ ਦਾ ਵਹਾਅ ਸਹੀ ਹੈ ਅਤੇ ਇਲਾਕੇ ਵਿੱਚ ਧੁੱਸੀ ਬੰਨ ਨੂੰ ਕੋਈ ਨਕੁਸਾਨ ਨਹੀਂ ਹੈ। ਮੌਕੇ ‘ਤੇ ਮੌਜੂਦ ਲਾਗਲੇ ਪਿੰਡਾਂ ਦੇ ਮੋਹਤਬਾਰਾਂ ਨੇ ਵੀ ਐਸ.ਡੀ.ਐਮ ਨਾਲ ਗੱਲਬਾਤ ਕਰਦਿਆਂ ਬੰਨ ਦੀ ਸਥਿਤੀ ਸਹੀ ਹੋਣ ਬਾਰੇ ਤਸਲੀ ਦਾ ਪ੍ਰਗਟਾਵਾ ਕੀਤਾ। ਕ੍ਰਿਤਿਕਾ ਗੋਇਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਢੁੱਕਵੇਂ ਇੰਤਜਾਮ ਰੱਖੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਹਾਲਤ ਨਾਲ ਨਜਿੱਠਿਆ ਜਾ ਸਕੇ। ਇਸ ਮੌਕੇ ਤਹਿਸੀਲਦਾਰ ਸੁਖਬੀਰ ਕੌਰ, ਐਸ.ਡੀ.ਓ. ਹਰਜਿੰਦਰ ਸਿੰਘ, ਜੂਨੀਅਰ ਇੰਜੀਨੀਅਰ ਹਰਕਮਲ ਅਤੇ ਲਭਪ੍ਰੀਤ, ਬੇਲਾ ਤਾਜੋਵਾਲ ਦੇ ਸਰਪੰਚ ਕੁਲਦੀਪ ਕੌਰ, ਸਤਨਾਮ ਸਿੰਘ, ਨਰਿੰਦਰ ਸਿੰਘ, ਸੰਤੋਖ ਸਿੰਘ, ਦੇਸਰਾਜ ਅਤੇ ਪ੍ਰੇਮ ਚੰਦ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪੰਜਾਬ ਸਰਕਾਰ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ – ਚੇਅਰਮੈਨ ਸਤਨਾਮ ਸਿੰਘ ਜਲਵਾਹਾ
Next articleਵਧੀਕ ਡਿਪਟੀ ਕਮਿਸ਼ਨਰ ਨੇ ਪੰਦਰਾਵਲ ਵਿਖੇ ਧੁੱਸੀ ਬੰਨ੍ਹ ਦਾ ਲਿਆ ਜਾਇਜ਼ਾ