ਸ੍ਰੀਨਗਰ (ਸਮਾਜ ਵੀਕਲੀ): ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕਰਨ ਦੀ ਦੂਜੀ ਵਰ੍ਹੇਗੰਢ ਮੌਕੇ ਅੱਜ ਸ੍ਰੀਨਗਰ ਵਿਚ ਜ਼ਿਆਦਾਤਰ ਦੁਕਾਨਾਂ ਬੰਦ ਰਹੀਆਂ। ਲਾਲ ਚੌਕ ਸਿਟੀ ਸੈਂਟਰ ਸਮੇਤ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਦੁਕਾਨਾਂ ਬੰਦ ਸਨ ਪਰ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਅਤੇ ਬਡਗਾਮ, ਗੰਦਰਬਲ ਅਤੇ ਕੁਪਵਾੜਾ ਦੇ ਖੇਤਰਾਂ ਵਿੱਚ ਖੁੱਲ੍ਹੀਆਂ ਸਨ। ਲਾਲ ਚੌਕ ਸਮੇਤ ਕਈ ਇਲਾਕਿਆਂ ਦੇ ਦੁਕਾਨਦਾਰਾਂ ਦਾ ਦੋਸ਼ ਹੈ ਕਿ ਪੁਲੀਸ ਉਨ੍ਹਾਂ ਨੂੰ ਆਪਣੇ ਅਦਾਰੇ ਖੁੱਲ੍ਹੇ ਰੱਖਣ ਲਈ ਮਜਬੂਰ ਕਰ ਰਹੀ ਹੈ ਅਤੇ ਕਈਆਂ ਦਾ ਦਾਅਵਾ ਹੈ ਕਿ ਪੁਲੀਸ ਨੇ ਉਨ੍ਹਾਂ ਦੀਆਂ ਦੁਕਾਨਾਂ ਦੇ ਤਾਲੇ ਤੋੜ ਦਿੱਤੇ ਹਨ। ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਜਨਤਕ ਆਵਾਜਾਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly