ਸੁਰੱਖਿਆ ਏਜੰਸੀਆਂ ਨੇ ਇਮਰਾਨ ਖ਼ਾਨ ਨੂੰ ਮਾਰਨ ਦੀ ਸਾਜ਼ਿਸ਼ ਦੀ ਸੂਚਨਾ ਦਿੱਤੀ

ਇਸਲਾਮਾਬਾਦ (ਸਮਾਜ ਵੀਕਲੀ):  ਪਾਕਿਸਤਾਨ ਦੇ ਸੂਚਨਾ ਮੰਤਰੀ ਫ਼ਵਾਦ ਚੌਧਰੀ ਨੇ ਅੱਜ ਦਾਅਵਾ ਕੀਤਾ ਹੈ ਕਿ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਐਤਵਾਰ ਨੂੰ ਬੇਭਰੋਸਗੀ ਮਤੇ ਤੋਂ ਪਹਿਲਾਂ ਉਨ੍ਹਾਂ ਨੂੰ ਮਾਰਨ ਦੀ ਸਾਜ਼ਿਸ਼ ਦੀ ਸੂਹ ਦਿੱਤੀ ਹੈ। ਡਾਅਨ ਅਖ਼ਬਾਰ ਨੇ ਚੌਧਰੀ ਦੇ ਹਵਾਲੇ ਨਾਲ ਕਿਹਾ ਕਿ ਇਨ੍ਹਾਂ ਖਬਰਾਂ ਤੋਂ ਬਾਅਦ ਸਰਕਾਰ ਦੇ ਫੈਸਲੇ ਮੁਤਾਬਕ ਇਮਰਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਦੀ ਐੱਮਐੱਸਪੀ ਕਮੇਟੀ ਲਈ ਮੈਂਬਰ ਨਾਮਜ਼ਦ ਕਰਨ ਤੋਂ ਇਨਕਾਰ
Next articleਮੋਦੀ ਨੇ ਪਰੀਕਸ਼ਾ ਪੇ ਚਰਚਾ ਦੌਰਾਨ ਕਿਹਾ: ਦੇਸ਼ ਦੇ ਹਰ ਵਰਗ ਨੇ ਸਿੱਖਿਆ ਨੀਤੀ ਦਾ ਦਿਲੋਂ ਸੁਆਗਤ ਕੀਤਾ